Sunday, October 12, 2025

Chandigarh

ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਨਾਬਾਲਗ ਸਮੇਤ ਬੀਕੇਆਈ ਮਾਡਿਊਲ ਦੇ ਤਿੰਨ ਗੁਰਗੇ ਕਾਬੂ

June 27, 2025 06:59 PM
ਅਮਰਜੀਤ ਰਤਨ

ਅੱਤਵਾਦੀ ਮਾਡਿਊਲ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ 'ਤੇ ਯੂਕੇ ਅਧਾਰਤ ਨਿਸ਼ਾਨ ਸਿੰਘ ਵੱਲੋਂ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

ਹੈਂਡ ਗ੍ਰਨੇਡਾਂ ਦੀ ਵਰਤੋਂ ਮਿੱਥ ਕੇ ਵਿਸਫੋਟ ਕਰਨ ਦੀਆਂ ਵਾਰਦਾਤਾਂ ਵਿੱਚ ਕੀਤੀ ਜਾਣੀ ਸੀ: ਏਆਈਜੀ ਐਸਐਸਓਸੀ ਰਵਜੋਤ ਗਰੇਵਾਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ 'ਤੇ ਯੂਕੇ ਅਧਾਰਿਤ ਨਿਸ਼ਾਨ ਸਿੰਘ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਤਿੰਨ ਸਾਥੀਆਂ, ਜਿਹਨਾਂ ਵਿੱਚ ਇੱਕ ਨਬਾਲਗ ਵੀ ਸ਼ਾਮਲ ਹੈ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਹਿਜਪਾਲ ਸਿੰਘ ਅਤੇ ਵਿਕਰਮਜੀਤ ਸਿੰਘ ਦੋਵੇਂ ਵਾਸੀ ਰਾਮਦਾਸ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਮੋਹਾਲੀ ਵੱਲੋਂ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਰਵਾਈ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਅਤੇ ਇੱਕ ਆਧੁਨਿਕ 9 ਐਮਐਮ ਗਲੌਕ ਪਿਸਤੌਲ ਸਮੇਤ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਹ ਗਿਰੋਹ ਅੰਮ੍ਰਿਤਸਰ ਦੇ ਇਲਾਕੇ ਵਿੱਚ ਪੁਲਿਸ ਅਦਾਰਿਆਂ 'ਤੇ ਹਮਲੇ ਅਤੇ ਮਿੱਥ ਕੇ ਕਤਲ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਗ੍ਰਿਫਤਾਰੀ ਨਾਲ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ, ਜਿਸ ਨਾਲ ਅਣਗਿਣਤ ਮਾਸੂਮ ਜਾਨਾਂ ਬਚ ਗਈਆਂ ਹਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਏਆਈਜੀ ਐਸਐਸਓਸੀ ਐਸਏਐਸ ਨਗਰ ਰਵਜੋਤ ਗਰੇਵਾਲ ਨੇ ਦੱਸਿਆ ਕਿ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮ ਸਹਿਜਪਾਲ ਸਿੰਘ ਨੇ ਖੁਲਾਸਾ ਕੀਤਾ ਕਿ ਉਹ ਅੰਮ੍ਰਿਤਸਰ ਦੇ ਪਿੰਡ ਪੈਰੇਵਾਲ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਉਰਫ਼ ਲਵ, ਜੋ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਹੈ, ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਸਹਿਜਪਾਲ ਵੱਲੋਂ ਕੀਤੇ ਖੁਲਾਸੇ ਉਪਰੰਤ ਪੁਲਿਸ ਟੀਮਾਂ ਵੱਲੋਂ ਲਵਪ੍ਰੀਤ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਐਸਐਸਓਸੀ, ਐਸਏਐਸ ਨਗਰ ਵਿਖੇ ਲਿਆਂਦਾ ਗਿਆ ਹੈ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਲਵਪ੍ਰੀਤ ਨੇ ਸਹਿਜਪਾਲ ਸਿੰਘ ਨੂੰ ਹਥਿਆਰ ਅਤੇ ਵਿਸਫੋਟਕ ਪਦਾਰਥ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ ਸਨ ਅਤੇ ਸਹਿਜਪ੍ਰੀਤ ਨੇ ਇਹ ਹਥਿਆਰ ਅਤੇ ਵਿਸਫੋਟਕ ਪਦਾਰਥ ਪ੍ਰਾਪਤ ਕਰਨ ਅਤੇ ਲੈ ਜਾਣ ਲਈ ਆਪਣੇ ਸਾਥੀ ਵਿਕਰਮਜੀਤ ਸਿੰਘ ਨੂੰ ਆਪਣੇ ਨਾਲ ਸ਼ਾਮਲ ਕੀਤਾ।

ਜ਼ਿਕਰਯੋਗ ਹੈ ਕਿ ਲਵਪ੍ਰੀਤ, ਜੋ ਇੱਕ ਬਦਨਾਮ ਅਪਰਾਧੀ ਹੈ ਅਤੇ ਜਿਸਦੇ ਖਿਲਾਫ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, ਵਿਸਫੋਟਕ ਪਦਾਰਥ ਐਕਟ, ਅਤੇ ਇਰਾਦਾ ਕਤਲ ਤਹਿਤ ਕਈ ਮਾਮਲੇ ਦਰਜ ਹਨ, ਨੇ ਕਾਰਕੁਨਾਂ ਨੂੰ ਲਾਮਬੰਦ ਕਰਨ ਅਤੇ ਨਿਰਦੇਸ਼ਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ।

ਏਆਈਜੀ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਹੈਂਡ ਗ੍ਰਨੇਡ ਨੂੰ ਮਿੱਥ ਕੇ ਵਿਸਫੋਟ ਕਰਨ ਦੀ ਵਾਰਦਾਤਾਂ ਵਿੱਚ ਵਰਤੇ ਜਾਣੇ ਸਨ ਅਤੇ ਵਿਸਫੋਟ ਕਰਨ ਦੀ ਜਗ੍ਹਾ ਅਤੇ ਸਮੇਂ ਬਾਰੇ ਵਿਦੇਸ਼ ਅਧਾਰਤ ਹੈਂਡਲਰਾਂ ਵੱਲੋਂ ਬਾਅਦ ਵਿੱਚ ਦੱਸਿਆ ਜਾਣਾ ਸੀ, ਜਦੋਂ ਕਿ, ਬਰਾਮਦ ਗਲੌਕ ਪਿਸਤੌਲ ਦੀ ਵਰਤੋਂ ਵਿਰੋਧੀ ਗਿਰੋਹ ਦੇ ਮੈਂਬਰਾਂ ਦੇ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਿੱਚ ਕੀਤੀ ਜਾਣੀ ਸੀ।

ਇਸ ਸਬੰਧੀ ਐਫਆਈਆਰ ਨੰਬਰ 09 ਮਿਤੀ 22-04-2025 ਨੂੰ ਥਾਣਾ ਐਸਐਸਓਸੀ ਐਸਏਐਸ ਨਗਰ ਵਿਖੇ ਅਸਲਾ ਐਕਟ ਦੀ ਧਾਰਾ 25(1)(ਬੀ) ਅਤੇ 25(7) ਅਤੇ ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5 ਤਹਿਤ ਦਰਜ ਕੀਤੀ ਗਈ ਹੈ।

Have something to say? Post your comment

 

More in Chandigarh

ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

'ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ 'ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਮੁੱਖ ਮੰਤਰੀ ਨੇ ਚੀਫ਼ ਜਸਟਿਸ 'ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

'ਯੁੱਧ ਨਸ਼ਿਆਂ ਵਿਰੁੱਧ': 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ