Sunday, June 29, 2025

Chandigarh

ਮੁੰਡੀਆ ਵੱਲੋਂ ਗਮਾਡਾ ਦੀਆਂ ਸੜਕਾਂ ਦੇ ਕੰਮਕਾਰ ਵਿੱਚ ਢਿੱਲ-ਮੱਠ ਅਤੇ ਗੈਰ ਮਿਆਰਾਂ ਦਾ ਨੋਟਿਸ ਲਿਆ

June 28, 2025 11:38 AM
SehajTimes

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਏਅਰਪੋਰਟ ਰੋਡ ਨੂੰ ਚੌੜਾ ਕਰਨ ਦੇ ਕੰਮ ਦਾ ਕੀਤਾ ਗਿਆ ਨਿਰੀਖਣ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਕਾਰੀ ਕੰਮਕਾਰ ਵਿੱਚ ਢਿੱਲ-ਮੱਠ ਅਤੇ ਲਾਪ੍ਰਵਾਹੀ ਬਰਦਾਸ਼ਤ ਨਹੀਂ ਕਰੇਗੀ: ਮੁੰਡੀਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੈਕਟਰ 65/66 ਜੰਕਸ਼ਨ ਤੋਂ ਲੈ ਕੇ ਸੈਕਟਰ 66 ਬੀ ਏਅਰਪੋਰਟ ਰੋਡ ਨੂੰ ਚੌੜਾ ਕਰਨ ਦੇ ਕੰਮ ਦਾ ਨਿਰੀਖਣ ਕੀਤਾ ਗਿਆ।

ਸ. ਮੁੰਡੀਆ ਵੱਲੋਂ ਕੀਤੇ ਨਿਰੀਖਣ ਵਿੱਚ ਜਿੱਥੇ ਕੰਮ ਦੀ ਹੌਲੀ ਗਤੀ ਸਾਹਮਣੇ ਆਈ ਉਥੇ ਕੰਮ ਵੀ ਮਿਆਰਾਂ ਮੁਤਾਬਕ ਨਹੀਂ ਹੋ ਰਿਹਾ ਸੀ ਜਿਨ੍ਹਾਂ ਦਾ ਉਨ੍ਹਾਂ ਮੌਕੇ ਉਤੇ ਹੀ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਫਿਟਕਾਰ ਲਗਾਈ। ਉਨ੍ਹਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਜਵਾਬਦੇਹੀ ਨਿਸ਼ਚਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਾਗਜ਼ਾਂ ਵਿੱਚ ਕੰਮ ਦੀ ਦਿਖਾਈ ਪ੍ਰਗਤੀ ਦੇ ਉਲਟ ਜ਼ਮੀਨ ਉਤੇ ਕੰਮ ਘੱਟ ਹੋਇਆ ਹੈ। ਇਸ ਤੋਂ ਇਲਾਵਾ ਕੰਮ ਦੀ ਗੁਣਵੱਤਾ ਵੀ ਮਿਆਰਾਂ ਮੁਤਾਬਕ ਨਹੀਂ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚਾਹੇ ਵਿਭਾਗ ਦਾ ਕੋਈ ਅਧਿਕਾਰੀ ਜਾਂ ਠੇਕੇਦਾਰ ਇਸ ਲਈ ਜ਼ਿੰਮੇਵਾਰ ਹੋਵੇਗਾ, ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਸ. ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ ਉਥੇ ਸਰਕਾਰੀ ਕੰਮਕਾਰ ਵਿੱਚ ਕੋਈ ਵੀ ਢਿੱਲ-ਮੱਠ ਅਤੇ ਲਾਪ੍ਰਵਾਹੀ ਬਰਦਾਸ਼ਤ ਨਹੀਂ ਕਰੇਗੀ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੇ ਕੁਝ ਅਰਸੇ ਤੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸੂਬੇ ਦਾ ਸਭ ਤੋਂ ਵਿਕਸਤ ਹੋਇਆ ਸ਼ਹਿਰ ਹੈ ਜਿੱਥੇ ਕੌਮਾਂਤਰੀ ਹਵਾਈ ਅੱਡੇ ਦੇ ਨਾਲ ਰਿਹਾਇਸ਼ੀ ਵਸੋਂ ਅਤੇ ਕਾਰਪੋਰੇਟ ਦਫਤਰਾਂ ਦੀ ਗਿਣਤੀ ਵਧੀ ਹੈ। ਉਨ੍ਹਾਂ ਕਿਹਾ ਕਿ ਗਮਾਡਾ ਵੱਲੋਂ ਇਸ ਖੇਤਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਉਹ ਖੁਦ ਸਮੇਂ-ਸਮੇਂ ਉਤੇ ਇੱਥੇ ਚੱਲ ਰਹੇ ਕੰਮਾਂ ਦਾ ਨਿਰੀਖਣ ਕਰਦੇ ਰਹਿਣਗੇ।

Have something to say? Post your comment

 

More in Chandigarh

AAP ਨੇ MLA ਕੁੰਵਰ ਵਿਜੇ ਪ੍ਰਤਾਪ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ

ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕੀਤੀ ਲਾਜ਼ਮੀ

ਮੋਹਾਲੀ ; ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਕਲੀਨ ਚਿੱਟ ਦੀ ਤਿਆਰੀ

ਸ਼ਿਵ ਮਹਾਂਪੁਰਾਨ ਕਥਾ ਦਾ ਆਯੋਜਨ ਕੀਤਾ

ਸਪੀਕਰ ਕੁਲਤਾਰ ਸਿੰਘ ਸੰਧਵਾ ਨੇ MLA ਬਣੇ ਸੰਜੀਵ ਅਰੋੜਾ ਨੂੰ ਚੁਕਾਈ ਸਹੁੰ

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪਠਾਨਕੋਟ ਦੀ ਲੀਚੀ ਨੇ ਅੰਤਰਾਸ਼ਟਰੀ ਬਾਜ਼ਾਰਾਂ ਵਿੱਚ ਜਗ੍ਹਾ ਬਣਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ

8,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ASI ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਪੰਜਾਬ ਸਰਕਾਰ ਨੇ ਵਿਸ਼ੇਸ਼ ਬਜ਼ੁਰਗ ਭਲਾਈ ਮੁਹਿੰਮ ਰਾਹੀਂ ਅਯੋਗ ਪੈਨਸ਼ਨ ਖਾਤਿਆਂ ਤੋਂ 166 ਕਰੋੜ ਰੁਪਏ ਦੀ ਵਸੂਲੀ ਕੀਤੀ: ਡਾ. ਬਲਜੀਤ ਕੌਰ