Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪਠਾਨਕੋਟ ਦੀ ਲੀਚੀ ਨੇ ਅੰਤਰਾਸ਼ਟਰੀ ਬਾਜ਼ਾਰਾਂ ਵਿੱਚ ਜਗ੍ਹਾ ਬਣਾਈ

June 28, 2025 01:19 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੀਚੀ ਕਾਸ਼ਤਕਾਰਾਂ ਨੂੰ ਵਿਸ਼ਵ ਪੱਧਰ 'ਤੇ ਆਪਣੇ ਪੈਰ ਪਸਾਰਨ ਲਈ ਵਧਾਈ ਦਿੱਤੀ। ਦੱਸਣਯੋਗ ਹੈ ਕਿ ਪੰਜਾਬ ਦੀ ਲੀਚੀ ਹੁਣ ਕੌਮੀ ਹੱਦ-ਬੰਨ੍ਹਿਆਂ ਤੋਂ ਪਾਰ ਦੋਹਾ, ਕਤਰ ਤੱਕ ਪਹੁੰਚ ਗਈ ਹੈ।

ਇਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਉਤਪਾਦਾਂ ਨੂੰ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਲੈ ਜਾਣ ਲਈ ਨਿਰੰਤਰ ਯਤਨ ਕਰ ਰਹੀ ਹੈ। ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਪਹਿਲੀ ਵਾਰ ਪਠਾਨਕੋਟ ਤੋਂ ਮਿੱਠੀਆਂ-ਸੁਆਦੀ ਲੀਚੀਆਂ ਦੋਹਾ, ਕਤਰ ਦੇ ਸਟੋਰਾਂ ਤੱਕ ਪਹੁੰਚੀਆਂ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਦੇ ਕਾਸ਼ਤਕਾਰਾਂ ਨੇ ਆਪਣੀ ਸਖ਼ਤ ਮਿਹਨਤ ਅਤੇ ਉੱਚ ਗੁਣਵੱਤਾ ਵਾਲੇ ਉਤਪਾਦਾਂ ਲਈ ਵਿਸ਼ਵ ਪੱਧਰ 'ਤੇ ਮਾਨਤਾ ਹਾਸਲ ਕਰ ਕੇ ਨਵਾਂ ਅਧਿਆਏ ਲਿਖਿਆ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਉਪਜਾਊ ਮਿੱਟੀ ‘ਚ ਉਗਾਏ ਜਾਣ ਵਾਲੇ ਫਲਾਂ ਦੇ ਨਾਲ-ਨਾਲ ਸੂਬੇ ਦੇ ਹੋਰ ਉਤਪਾਦ ਵੀ ਦੇਸ਼ ਭਰ ਅਤੇ ਦੁਨੀਆ ਭਰ ਦੇ ਬਾਜ਼ਾਰਾਂ ਵਿੱਚ ਪੇਸ਼ ਕੀਤੇ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪੰਜਾਬ ਦੇ ਕਿਸਾਨਾਂ ਲਈ ਇੱਕ ਮਹੱਤਵਪੂਰਨ ਪਲ ਹੈ ਕਿਉਂਕਿ ਇਹ ਪਹਿਲੀ ਵਾਰ ਹੈ ਜਦੋਂ ਇਹ ਸੁਆਦੀ ਮਿੱਠੀਆਂ ਲੀਚੀਆਂ ਅੰਤਰਰਾਸ਼ਟਰੀ ਸ਼ੈਲਫਾਂ ‘ਤੇ ਵਿਕ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੀਲ ਪੱਥਰ ਪੰਜਾਬ ਦੇ ਮਿਹਨਤੀ ਅਤੇ ਸਿਰੜੀ ਕਿਸਾਨਾਂ ਲਈ ਵਿਸ਼ਵ ਪੱਧਰ 'ਤੇ ਮਾਨਤਾ ਦੇ ਨਵੇਂ ਯੁੱਗ ਦੀ ਸ਼ੁਰੂਆਤ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਪਹਿਲਾਂ ਹੀ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰ ਕੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਸਖ਼ਤ ਯਤਨ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਆਮਦਨ ਵਧਾਉਣ ਲਈ ਰਵਾਇਤੀ ਕਣਕ-ਝੋਨੇ ਦੇ ਚੱਕਰ ਤੋਂ ਕੱਢਣਾ ਬਹੁਤ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਲਈ ਅਥਾਹ ਸੰਭਾਵਨਾਵਾਂ ਹਨ ਅਤੇ ਸਰਕਾਰ ਸੂਬੇ ਭਰ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਨਵੀਆਂ ਪਹਿਲਕਦਮੀਆਂ ਕਰਦੀ ਰਹੇਗੀ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼