Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਉਡਣਾ ਸਿੱਖ ਮਿਲਖਾ ਸਿੰਘ ਫਿਰ ਹਸਪਤਾਲ ਦਾਖ਼ਲ

June 04, 2021 07:51 AM
SehajTimes

ਚੰਡੀਗੜ੍ਹ: ਪਿਛਲੇ ਦਿਨੀ ਕੋਰੋਨਾ ਹੋ ਜਾਣ ਕਾਰਨ ਪਦਮਸ੍ਰੀ ਉਡਣਾ ਸਿੱਖ ਮਿਲਖਾ ਸਿੰਘ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਅਤੇ ਉਹ ਠੀਕ ਵੀ ਹੋ ਗਏ ਸਨ ਪਰ ਅੱਜ ਫਿਰ ਉਨ੍ਹਾਂ ਦੀ ਸਿਹਤ ਖਰਾਬ ਹੋਣ ਕਾਰਨ ਪੀਜੀਆਈ (PGI) ਵਿਚ ਦਾਖਲ ਕਰਵਾਉਣਾ ਪਿਆ। ਉਨ੍ਹਾਂ ਨੂੰ ਕੋਵਿਡ ਹਸਪਤਾਲ ਦੇ ਆਈਸੀਯੂ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਸਥਿਤੀ ਸਥਿਰ ਹੈ। ਵੀਰਵਾਰ ਨੂੰ ਸਵੇਰ ਤੋਂ ਹੀ ਮਿਲਖਾ ਸਿੰਘ ਬੁਖਾਰ ਨਾਲ ਬੇਚੈਨੀ ਮਹਿਸੂਸ ਕਰ ਰਹੇ ਸੀ। ਮਿਲੀ ਖ਼ਬਰ ਮੁਤਾਬਕ ਮਿਲਖਾ ਸਿੰਘ ਦਾ ਆਕਸੀਜਨ ਦਾ ਪੱਧਰ ਹੇਠਾਂ ਆ ਗਿਆ ਅਤੇ ਉਨ੍ਹਾਂ ਨੂੰ ਵੀਰਵਾਰ ਦੁਪਹਿਰ ਨੂੰ ਚੰਡੀਗੜ੍ਹ ਦੇ ਪੀਜੀਆਈਐਮਆਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮਿਲਖਾ ਦੇ ਬੇਟੇ ਅਤੇ ਗੋਲਫਰ ਜੀਵ ਮਿਲਖਾ ਸਿੰਘ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਦੱਸ ਦੇਈਏ ਕਿ ਮਿਲਖਾ ਸਿੰਘ ਨੂੰ 6 ਦਿਨਾਂ ਲਈ ਮੁਹਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਉਸ ਦੀ ਸਿਹਤ ਵਿੱਚ ਸੁਧਾਰ ਆਇਆ ਅਤੇ ਉਸਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਪਰ ਵੀਰਵਾਰ ਨੂੰ ਉਨ੍ਹਾਂ ਦੀ ਸਿਹਤ ਇੱਕ ਵਾਰ ਫਿਰ ਵਿਗੜ ਗਈ। ਮਿਲਖਾ ਸਿੰਘ 19 ਮਈ ਨੂੰ ਕੋਰੋਨਾਵਾਇਰਸ ਦੀ ਲਪੇਟ ਵਿਚ ਆ ਗਏ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ 24 ਮਈ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਮਿਲਖਾ ਸਿੰਘ ਦੀ ਆਕਸੀਜਨ ਘਟ ਗਈ ਸੀ ਅਤੇ ਉਨ੍ਹਾਂ ਦਾ ਸਰੀਰ ਡੀਹਾਈਡਰੇਟ ਹੋ ਗਿਆ ਸੀ। ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਵੀ ਕੋਰੋਨਾ ਦੀ ਲਪੇਟ ਵਿੱਚ ਹੈ ਅਤੇ ਉਹ ਵੀ ਹਸਪਤਾਲ ਵਿੱਚ ਦਾਖਲ ਹੈ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ