Monday, October 20, 2025

Doaba

ਈ.ਪੀ.ਐੱਫ. ਵਿਭਾਗ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕਰਮਚਾਰੀਆਂ ਲਈ ਈ.ਪੀ.ਐੱਫ ਜਾਗਰੂਕਤਾ ਸੈਮੀਨਾਰ ਲਗਾਇਆ

June 28, 2025 02:26 PM
SehajTimes

ਬੰਗਾ : ਭਾਰਤ ਸਰਕਾਰ ਦੇ ਈ.ਪੀ.ਐੱਫ.ਓ. ਵਿਭਾਗ (ਕਰਮਚਾਰੀ ਭਵਿੱਖ ਨਿਧੀ ਸੰਗਠਨ) ਦੇ ਜਲੰਧਰ ਜ਼ੋਨ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕਰਮਚਾਰੀਆਂ ਲਈ ਈ.ਪੀ.ਐੱਫ. ਜਾਗਰੁਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਸ੍ਰੀ ਭੁਪਿੰਦਰ ਕੁਮਾਰ ਸਿੰਘ ਇੰਨਫੋਰਸਮੈਂਟ ਅਫਸਰ ਨੇ ਈ.ਪੀ.ਐਫ. ਦੇ ਲਾਭਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਇਸ ਯੋਜਨਾ ਨਾਲ ਜੁੜੇ ਸਾਰੇ ਕਰਮਚਾਰੀਆਂ ਦੀ ਆਮਦਨ ਦਾ ਕੁਝ ਹਿੱਸਾ ਹਰ ਮਹੀਨੇ ਜਮ੍ਹਾਂ ਕਰਵਾਇਆ ਜਾਂਦਾ ਹੈ, ਜਿਸ ਨੂੰ ਸੇਵਾਮੁਕਤੀ ਤੋਂ ਬਾਅਦ ਕਢਵਾਇਆ ਜਾ ਸਕਦਾ ਹੈ। ਇਸ 'ਚ ਇਕ ਹਿੱਸਾ ਕਰਮਚਾਰੀ ਦਾ ਹੁੰਦਾ ਹੈ, ਜਦਕਿ ਦੂਜਾ ਹਿੱਸਾ ਕੰਮ ਕਰਵਾਉਣ ਵਾਲੀ ਸੰਸਥਾ/ਕੰਪਨੀ ਨੂੰ ਜਮ੍ਹਾ ਕਰਵਾਉਣਾ ਹੁੰਦਾ ਹੈ, ਜਿਸ 'ਤੇ ਸਰਕਾਰ ਵਲੋਂ ਤੈਅਸ਼ੁਦਾ ਵਿਆਜ ਦਿੱਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਪਰ ਕਿਸੇ ਐਮਰਜੈਂਸੀ ਵਿੱਚ ਈ.ਪੀ.ਐਫ. ਫੰਡ ਨੂੰ ਆਸਾਨੀ ਨਾਲ ਕਢਵਾਇਆ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਸਰਕਾਰ ਦੁਆਰਾ ਚਲਾਈ ਜਾ ਰਹੀ ਸਕੀਮ ਵਿੱਚ ਵੀ ਈ.ਪੀ.ਐਫ. ਯੋਜਨਾ ਦੇ ਨਾਲ ਲੋਕਾਂ ਦੀ ਬੱਚਤ ਵਿੱਚ ਵਾਧਾ ਹੁੰਦਾ ਹੈ। ਹੁਣ ਈ.ਪੀ.ਐਫ. ਖਾਤਾ ਧਾਰਕ ਦੇ ਆਪਣੇ ਖਾਤਿਆਂ ਵਿੱਚ ਜਮ੍ਹਾਂ ਕੀਤੀ ਰਕਮ ਨੂੰ ਆਨਲਾਈਨ ਜਾਂ ਐਸ.ਐਮ.ਐਸ. ਰਾਹੀਂ ਵੀ ਚੈੱਕ ਕਰ ਸਕਦਾ ਹੈ। ਇਸ ਤੋਂ ਇਲਾਵਾ ਪੈਨਸ਼ਨ ਅਤੇ ਮੌਤ ਦੇ ਕੇਸਾਂ ਵਿਚ ਵੀ ਵਿਭਾਗ ਵੱਲੋਂ ਤਹਿ ਸਮੇਂ ਵਿਚ ਖਾਤਾ ਧਾਰਕਾਂ ਨੂੰ ਉਹਨਾਂ ਦੀ ਜਮ੍ਹਾਂ ਰਾਸ਼ੀ ਪ੍ਰਾਪਤ ਹੋ ਜਾਂਦੀ ਹੈ। ਇਸ ਮੌਕੇ ਹਸਪਤਾਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਈ.ਪੀ.ਐੱਫ.ਓ. (ਕਰਮਚਾਰੀ ਭਵਿੱਖ ਨਿਧੀ ਸੰਗਠਨ) ਦੇ ਵਿਸ਼ਾ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਸਨਮਾਨਿਤ ਕੀਤਾ। ਉਹਨਾਂ ਆਸ ਪ੍ਰਗਟਾਈ ਕਿ ਸੰਸਥਾ ਕਰਮਚਾਰੀਆਂ ਨੂੰ ਈ.ਪੀ.ਐੱਫ ਜਾਗੁਰਕਤਾ ਸੈਮੀਨਾਰ ਦਾ ਲਾਭ ਮਿਲੇਗਾ। ਇਸ ਮੌਕੇ ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਸ. ਕਮਲਜੀਤ ਸਿੰਘ ਈ.ਪੀ.ਐੱਫ. ਇੰਚਾਰਜ, ਸ੍ਰੀ ਸਕੇਤ ਕੁਮਾਰ ਸੀਨੀਅਰ ਸਹਾਇਕ, ਸ. ਜਸਵੰਤ ਸਿੰਘ ਮੰਡੇਰ ਕੈਸ਼ੀਅਰ ਅਤੇ ਹਸਪਤਾਲ ਦੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ ਵੀ ਹਾਜ਼ਰ ਸਨ।

Have something to say? Post your comment

 

More in Doaba

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ