Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪੀ.ਡੀ.ਏ ਨੇ ਪਿੰਡ ਦੁਲੱਦੀ ਵਿਖੇ ਵਿਕਸਿਤ ਕੀਤੀ ਅਣ-ਅਧਿਕਾਰਤ ਕਲੋਨੀ ਢਾਹੀ

June 28, 2025 02:45 PM
SehajTimes

ਲੋਕ ਕਿਸੇ ਵੀ ਕਲੋਨੀ ਦੇ ਪੀ.ਡੀ.ਏ. ਪਾਸੋਂ ਪ੍ਰਵਾਨਗੀ ਸਬੰਧੀ ਦਸਤਾਵੇਜ ਚੈੱਕ ਕਰਕੇ ਹੀ ਪਲਾਟ ਖਰੀਦਣ-ਜਸ਼ਨਦੀਪ ਕੌਰ ਗਿੱਲ

ਨਾਭਾ : ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.), ਪਟਿਆਲਾ ਦੇ ਰੈਗੂਲੇਟਰੀ ਵਿੰਗ ਨੇ ਪਿੰਡ ਦੁਲੱਦੀ ਤਹਿਸੀਲ ਤੇ ਜਿਲ੍ਹਾ ਪਟਿਆਲਾ ਵਿਖੇ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਉਲੰਘਣਾ ਕਰਕੇ ਵਿਕਸਿਤ ਕੀਤੀ ਅਣ-ਅਧਿਕਾਰਤ ਕਲੋਨੀ ਖ਼ਿਲਾਫ਼ ਕਾਰਵਾਈ ਕਰਦੇ ਹੋਏ ਇਸ ਨੂੰ ਢਾਹ ਦਿੱਤਾ ਹੈ।

               ਇਸ ਮੁਹਿੰਮ ਤਹਿਤ ਪੀ.ਡੀ.ਏ. ਨੇ ਇਹ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਪੀ.ਡੀ.ਏ., ਪਟਿਆਲਾ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਇਹਨਾਂ ਵਿਕਸਤ ਹੋਈਆਂ ਕਲੋਨੀਆਂ ਵਿੱਚ ਆਪਣੀ ਅਹਿਮ ਪੂੰਜੀ ਨੂੰ ਨਿਵੇਸ਼ ਕਰਨ ਤੋਂ ਬਚਾਇਆ ਜਾ ਸਕੇ ਅਤੇ ਪਟਿਆਲਾ ਜਿਲ੍ਹੇ ਵਿੱਚ ਹੋ ਰਹੇ ਗੈਰ-ਯੋਜਨਾਬੱਧ ਵਿਕਾਸ ਨੂੰ ਰੋਕਿਆ ਜਾ ਸਕੇ।

               ਪੀ.ਡੀ.ਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਪ੍ਰਸ਼ਾਸਕ ਜਸ਼ਨਦੀਪ ਕੌਰ ਗਿੱਲ ਨੇ ਦੱਸਿਆ ਕਿ ਪੀ.ਡੀ.ਏ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਪਟਿਆਲਾ ਵਾਸੀ ਭਵਿੱਖ ਵਿੱਚ ਕਿਸੇ ਵੀ ਕਲੋਨੀ ਵਿੱਚ ਮਕਾਨ/ਪਲਾਟ ਦੀ ਖਰੀਦ ਕਰਨ ਤੋਂ ਪਹਿਲਾ ਉਸ ਕਲੋਨੀ ਸਬੰਧੀ ਸਰਕਾਰ/ਪੀ.ਡੀ.ਏ. ਪਾਸੋਂ ਪ੍ਰਵਾਨਗੀ ਸਬੰਧੀ ਦਸਤਾਵੇਜ ਚੈੱਕ ਕਰ ਲੈਣ ਜਾਂ ਇਸ ਸਬੰਧੀ ਪੀ.ਡੀ.ਏ. ਦਫਤਰ ਜਾਣਕਾਰੀ ਪ੍ਰਾਪਤ ਕਰ ਲੈਣ ਤਾਂ ਜੋ ਉਹਨਾ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

               ਮਨੀਸ਼ਾ ਰਾਣਾ ਅਤੇ ਜਸ਼ਨਦੀਪ ਕੌਰ ਗਿੱਲ ਨੇ ਦੱਸਿਆ ਕਿ ਇਹਨਾਂ ਕਲੋਨੀਆਂ ਤੋਂ ਇਲਾਵਾ ਕੁੱਝ ਹੋਰ ਅਣ-ਅਧਿਕਾਰਤ ਕਲੋਨਾਈਜ਼ਰਾਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜੇਕਰ ਇਸ ਸਬੰਧੀ ਕੋਈ ਪੁਖਤਾ ਜਵਾਬ ਜਾਂ ਦਸਤਾਵੇਜ ਨੋਟਿਸ ਵਿੱਚ ਦਿੱਤੇ ਸਮੇਂ ਦੌਰਾਨ ਪ੍ਰਾਪਤ ਨਹੀ ਹੁੰਦੇ ਹਨ ਤਾਂ ਉਹਨਾਂ ਵਿਰੁੱਧ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਪਾਪਰਾ ਐਕਟ 1995 ਦੀਆਂ ਧਾਰਾਵਾਂ ਤਹਿਤ ਐਫ.ਆਈ.ਆਰ. ਵੀ ਦਰਜ ਕਰਵਾਈ ਜਾਵੇਗੀ।

Have something to say? Post your comment