Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪਿੰਡਾਂ ਨੂੰ ਵਿਕਸਤ ਕਰਨ ਲਈ ਮਿਲਣਗੀਆਂ ਵਿਸ਼ੇਸ਼ ਗ੍ਰਾਂਟਾਂ : ਡਾ. ਬਲਬੀਰ ਸਿੰਘ

June 28, 2025 02:53 PM
SehajTimes

ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਤੇ ਸ਼ਹਿਰੀ ਵਾਰਡਾਂ 'ਚ ਰੰਗਲਾ ਪੰਜਾਬ ਪ੍ਰਾਜੈਕਟ ਤਹਿਤ ਵਿਕਾਸ ਕੰਮਾਂ ਦਾ ਜਾਇਜ਼ਾ

ਵਿਕਾਸ 'ਚ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ 24 ਪਿੰਡਾਂ ਦੇ ਪੰਚਾਂ-ਸਰਪੰਚਾਂ ਤੇ 12 ਵਾਰਡਾਂ ਦੇ ਕੌਂਸਲਰਾਂ ਨਾਲ ਬੈਠਕਾਂ

ਖੇਤਾਂ ਨੂੰ ਨਹਿਰੀ ਪਾਣੀ ਮਿਲਣ 'ਤੇ ਪੰਚਾਇਤਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ

ਪਟਿਆਲਾ : ''ਪੰਜਾਬ ਸਰਕਾਰ ਦੇ ਅਧਿਕਾਰੀ ਵਿਕਾਸ ਸਕੀਮਾਂ ਲੈਕੇ ਪਿੰਡਾਂ ਤੇ ਵਾਰਡਾਂ 'ਚ ਲੋਕਾਂ ਕੋਲ ਜਾਣ ਅਤੇ ਉਹ ਖ਼ੁਦ ਵੱਖ-ਵੱਖ ਮਹਿਕਮਿਆਂ ਦੀ ਕਾਰਗੁਜ਼ਾਰੀ ਦਾ ਹਰ ਮਹੀਨੇ ਮੁਲੰਕਣ ਕਰਨਗੇ ਤਾਂ ਜੋ ਹਲਕੇ ਦਾ ਬਿਨ੍ਹਾਂ ਕਿਸੇ ਵਿਤਕਰੇ ਦੇ ਚਹੁੰਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ।'' ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਤੇ ਖਾਸ ਕਰਕੇ ਉਨ੍ਹਾਂ ਦੇ ਹਲਕੇ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨਛੋਹ ਪ੍ਰਾਪਤ ਕਈ ਅਸਥਾਨ ਹਨ, ਇਸ ਲਈ ਗੁਰੂ ਸਾਹਿਬ ਦੀ ਸ਼ਹਾਦਤ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਜਿੱਥੇ ਇਨ੍ਹਾਂ ਪਿੰਡਾਂ ਨੂੰ ਵਿਸ਼ੇਸ਼ ਗ੍ਰਾਂਟਾਂ ਦੇ ਕੇ ਵਿਕਸਤ ਕੀਤਾ ਜਾਵੇਗਾ, ਉਥੇ ਹੀ ਇਨ੍ਹਾਂ ਗੁਰੂ ਘਰਾਂ ਨੂੰ ਜਾਣ ਵਾਲੇ ਰਸਤਿਆਂ 'ਤੇ ਗੁਰੂ ਸਾਹਿਬ ਨਾਲ ਸਬੰਧਤ ਦਰਖ਼ਤ ਖਿਰਨੀ, ਨਿੰਮ ਤੇ ਹੋਰ ਫ਼ਲ ਬੂਟੇ ਲਗਾਏ ਜਾਣਗੇ।

ਸਿਹਤ ਮੰਤਰੀ ਅੱਜ ਇੱਥੇ ਰੰਗਲਾ ਪੰਜਾਬ ਪ੍ਰਾਜੈਕਟ ਤਹਿਤ ਆਪਣੇ ਹਲਕੇ ਪਟਿਆਲਾ ਦਿਹਾਤੀ ਦੇ 24 ਪਿੰਡਾਂ ਦੇ ਪੰਚਾਂ-ਸਰਪੰਚਾਂ ਸਮੇਤ 12 ਸ਼ਹਿਰੀ ਵਾਰਡਾਂ ਦੇ ਕੌਂਸਲਰਾਂ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਲਾਕੇ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਅਤੇ ਕੀਤੇ ਜਾ ਰਹੇ ਕੰਮਾਂ ਦਾ ਮੁਲੰਕਣ ਕਰਨ ਲਈ ਬੈਠਕ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਤੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਨਗਰ ਨਿਗਮ ਦੇ ਕਮਿਸ਼ਨਰ ਪਰਮਵੀਰ ਸਿੰਘ, ਏ.ਡੀ.ਸੀ. ਦਿਹਾਤੀ ਵਿਕਾਸ ਅਮਰਿੰਦਰ ਸਿੰਘ ਟਿਵਾਣਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

                   ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਆਪਣੇ ਹਲਕੇ ਦੇ ਵਿਕਾਸ 'ਚ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਉਹ ਲਗਾਤਾਰ ਅਜਿਹੀਆਂ ਬੈਠਕਾਂ ਕਰ ਰਹੇ ਹਨ ਤਾਂ ਕਿ ਜਮੀਨੀ ਹਕੀਕਤਾਂ ਤਾ ਪਤਾ ਲਗਾ ਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਪਿੰਡਾਂ 'ਚ ਛੱਪੜਾਂ ਨੂੰ ਥਾਪਰ ਤੇ ਸੀਚੇਵਾਲ ਮਾਡਲ ਨਾਲ ਵਿਕਸਤ ਕਰਨਾ, ਸਿਹਤ ਤੇ ਸਿੱਖਿਆ ਕ੍ਰਾਂਤੀ ਤਹਿਤ ਪਿੰਡਾਂ ਦੇ ਸਕੂਲਾਂ ਨੂੰ ਬਿਹਤਰ ਬਣਾਉਣਾ ਤੇ ਬਿਹਤਰ ਸਿਹਤ ਸੇਵਾਵਾਂ ਲੋਕਾਂ ਤੱਕ ਪੁੱਜਦੀਆਂ ਕਰਨਾ ਉਨ੍ਹਾਂ ਦੀ ਵਿਸ਼ੇਸ਼ ਤਰਜੀਹ ਹੈ।

ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਵਾਰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ, ਜਿਸ ਲਈ ਪਿੰਡ ਦੇ ਸਾਂਝੇ ਕੰਮਾਂ ਲਈ ਗ੍ਰਾਮ ਪੰਚਾਇਤਾਂ ਮਤੇ ਪਾਸ ਕਰਨ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਆਪਣੇ ਪਿੰਡਾਂ ਵਿੱਚ ਦਹਾਕਿਆਂ ਬਾਅਦ ਨਹਿਰੀ ਪਾਣੀ ਦੀ ਸਪਲਾਈ ਟੇਲਾਂ ਤੱਕ ਮਿਲਣ ਲਈ ਪੰਜਾਬ ਸਰਕਾਰ ਤੇ ਸਿਹਤ ਮੰਤਰੀ ਦਾ ਧੰਨਵਾਦ ਵੀ ਕੀਤਾ।

                   ਡਾ. ਬਲਬੀਰ ਸਿੰਘ ਨੇ ਇਸੇ ਦੌਰਾਨ ਨਗਰ ਨਿਗਮ ਵਿਖੇ ਆਪਣੇ ਹਲਕੇ ਦੇ 2 ਤੋਂ 14 ਵਾਰਡਾਂ ਦੇ ਕੌਂਸਲਰਾਂ ਨਾਲ ਬੈਠਕ ਕਰਦਿਆਂ 24 ਘੰਟੇ ਪਾਣੀ ਦੀ ਸਪਲਾਈ, ਵੱਖ-ਵੱਖ ਕਲੋਨੀਆਂ 'ਚ ਸੜਕਾਂ, ਜਲ ਸਪਲਾਈ, ਸੀਵਰੇਜ, ਸਟਰੀਟ ਲਾਇਟਾਂ, ਪਾਰਕਾਂ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।

ਉਨ੍ਹਾਂ ਕਿਹਾ ਕਿ ਪਟਿਆਲਾ ਹਲਕੇ ਦੇ ਵਿਕਾਸ 'ਚ ਸਾਰੇ ਲੋਕਾਂ ਦੇ ਯੋਗਦਾਨ ਨੂੰ ਦਿਸ਼ਾ ਦੇਣ ਲਈ ਇਹ ਮੀਟਿੰਗਾਂ ਲਗਾਤਾਰ ਜਾਰੀ ਰਹਿਣਗੀਆਂ ਤੇ ਉਹ ਸਾਰੇ ਵਿਭਾਗਾਂ ਦੇ ਜ਼ਿਲ੍ਹਾ ਮੁਖੀਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਵੀ ਕਰਨਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਕਿ ਉਹ ਚੁਣੇ ਨੁਮਾਇੰਦਿਆਂ ਨੂੰ ਬਣਦਾ ਮਾਣ ਸਨਮਾਨ ਦੇਣ ਤੇ ਉਨ੍ਹਾਂ ਦੇ ਖੇਤਰ ਨਾਲ ਸਬੰਧਤ ਕੰਮ ਪਹਿਲ ਦੇ ਅਧਾਰ 'ਤੇ ਕਰਨ 'ਚ ਕੋਈ ਢਿੱਲ ਮੱਠ ਨਾ ਵਰਤਣ।

ਬੈਠਕ ਦੌਰਾਨ ਐਡਵੋਕੇਟ ਰਾਹੁਣ ਸੈਣੀ, ਜਸਵੀਰ ਗਾਂਧੀ, ਜੈ ਸ਼ੰਕਰ, ਸੁਰੇਸ਼ ਰਾਏ, ਵੱਡੀ ਗਿਣਤੀ ਵਿੱਚ ਸਰਪੰਚ ਤੇ ਬਲਾਕ ਪ੍ਰਧਾਨ, ਵਾਰਡਾਂ ਦੇ ਕੌਂਸਲਰ, ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮਜ, ਡੀ.ਐਸ.ਪੀ ਮਨੋਜ ਗੋਰਸੀ, ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ, ਡੀ.ਡੀ.ਪੀ.ਓ, ਬੀਡੀਪੀਓਜ ਤੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਹਾਜਰ ਸਨ।

Have something to say? Post your comment

 

More in Malwa

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ

ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ

‘ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ‘ਚ ਲਗਾਏ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਕੈਂਪ ਰਾਹੀਂ ਮੈਂਬਰਾਂ ਤੇ ਸਟਾਫ ਲਈ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਪਹਿਲ

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ

ਭਗਵੰਤ ਮਾਨ ਸਰਕਾਰ ਤੁਰੰਤ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਤਿਆਗ ਕਰਕੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕਰੇ : ਸੂਬਾ ਕਨਵੀਨਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ

ਭੁੱਚੋ ਮੰਡੀ ‘ਚ ਟਰਾਂਸਫਾਰਮਰ ਕੋਲ ਲੱਗੀ ਭਿਆਨਕ ਅੱਗ, ਕਈ ਕਿਲ੍ਹੇ ਕਣਕ ਸੜ ਕੇ ਨਸ਼ਟ : ਕਿਸਾਨਾਂ ਨੂੰ ਲੱਖਾਂ ਦਾ ਨੁਕਸਾਨ