ਮੋਹਾਲੀ : ਸਾਬਕਾ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਲੀਨ ਚਿੱਟ ਮਿਲ ਸਕਦੀ ਹੈ। ਸਬੂਤਾਂ ਦੀ ਘਾਟ ਕਾਰਨ ਵਿਧਾਇਕ ਨੂੰ ਕਲੀਨ ਚਿੱਟ ਦੇਣ ਦੀ ਤਿਆਰੀ ਹੈ। ਇਸ ਮਾਮਲੇ ਵਿੱਚ ਮੋਹਾਲੀ ਪੁਲਿਸ ਨੇ ਮੋਹਾਲੀ ਦੀ ਅਦਾਲਤ ‘ਚ ਕਲੋਜ਼ਰ ਰਿਪੋਰਟ ‘ਮਾਮਲਾ ਰੱਦ ਕਰਨ ਸਬੰਧੀ’ ਦਾਖ਼ਲ ਕਰ ਦਿੱਤੀ ਹੈ। ਐਸਸੀ ਤੋਂ 1 ਫ਼ੀਸਦੀ ਕਮਿਸ਼ਨ ਮੰਗਣ ਦੇ ਦੋਸ਼ ‘ਚ ਨਾਮਜਦ ਕੀਤੇ ਗਏ ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਓਐਸਡੀ ਪ੍ਰਦੀਪ ਕੁਮਾਰ ਖਿਲਾਫ਼ ਥਾਣਾ ਫੇਜ-8 ਮੋਹਾਲੀ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ।