Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁੱਧ ਜਾਗਰੂਕਤਾ ਦਾ ਹੋਕਾ

June 28, 2025 03:04 PM
SehajTimes

ਬੂਥਗੜ੍ਹ :  ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪਿੰਡਾਂ ਵਿਚ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਿਹਤ ਕਾਮਿਆਂ ਨੇ ਡੇਂਗੂ ਬੁਖ਼ਾਰ ਵਿਰੁਧ ਰੈਲੀਆਂ ਕੱਢੀਆਂ ਅਤੇ ਘਰ-ਘਰ ਜਾ ਕੇ ਕੰਟੇਨਰ ਚੈੱਕ ਕੀਤੇ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦੱਸਿਆ ਕਿ ਪੀ.ਐਚ.ਸੀ. ਬੂਥਗੜ੍ਹ ਦੀਆਂ ਸਿਹਤ ਟੀਮਾਂ ਵੱਖ-ਵੱਖ ਥਾਈਂ ਡੇਂਗੂ ਅਤੇ ਮਲੇਰੀਆ ਜਾਂਚ ਕਰ ਰਹੀਆਂ ਹਨ ਤਾਂ ਕਿ ਇਸ ਮਾਰੂ ਬੁਖ਼ਾਰ ਤੋਂ ਲੋਕਾਂ ਦਾ ਸਮੇਂ ਸਿਰ ਬਚਾਅ ਹੋ ਸਕੇ। ਉਨ੍ਹਾਂ ਦੱਸਿਆ ਕਿ ਸਿਹਤ ਕਾਮਿਆਂ ਨੇ ਨਰਸਿੰਗ ਵਿਦਿਆਰਥੀਆਂ ਅਤੇ ਆਸ਼ਾ ਵਰਕਰਾਂ ਨੂੰ ਨਾਲ ਲੈ ਕੇ ਰੈਲੀਆਂ ਕੱਢੀਆਂ ਅਤੇ ਕੰਟੇਨਰ ਚੈੱਕ ਕੀਤੇ। ਉਨ੍ਹਾਂ  ਦੱਸਿਆ ਕਿ ਡੇਂਗੂ ਜਾਨਲੇਵਾ ਬੁਖ਼ਾਰ ਹੈ, ਜਿਸ ਤੋਂ ਬਚਾਅ ਲਈ ਕਿਸੇ ਵੀ ਥਾਂ ’ਤੇ ਪਾਣੀ ਖੜ੍ਹਾ ਨਾ ਹੋਣ ਦਿਤਾ ਜਾਵੇ। ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ, ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਨੋਡਲ ਅਫ਼ਸਰ ਡਾ.ਅਰੁਣ ਬਾਂਸਲ, ਸਿਹਤ ਸੁਪਰਵਾਈਜ਼ਰ ਸਵਰਨ ਸਿੰਘ, ਭੁਪਿੰਦਰ ਸਿੰਘ, ਗੁਰਜੀਤ ਸਿੰਘ, ਸੀ.ਐਚ.ਓ. ਕਰਮਜੀਤ ਕੌਰ, ਸਿਹਤ ਵਰਕਰ ਜਤਿੰਦਰ ਸਿੰਘ, ਇੰਟਰਨੈਸ਼ਨਲ ਡਿਵਾਈਨ ਰਤਵਾੜਾ ਸਾਹਿਬ ਦੇ ਨਰਸਿੰਗ ਕਾਲਜ ਦੇ ਵਿਦਿਆਰਥੀ ਆਦਿ ਹਾਜ਼ਰ ਸਨ।

Have something to say? Post your comment

 

More in Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ