Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਸੋਨੀ ਪਰਿਵਾਰ ਵੱਲੋਂ ਮਿੰਨੀ ਜੰਗਲ ਲਗਾਉਣਾ ਸ਼ਹਿਰ ਵਾਸੀਆਂ ਲਈ ਵਰਦਾਨ : ਸੱਚਦੇਵਾ

June 28, 2025 03:09 PM
SehajTimes
ਹੁਸ਼ਿਆਰਪੁਰ : ਸਥਾਨਕ ਅਜੀਤ ਨਗਰ ਅਸਲਾਮਾਬਾਦ ਵਿੱਚ ਪਿੰਡ ਬਜਵਾੜਾ ਦੇ  ਐੱਨ.ਆਰ.ਆਈ. ਸੰਦੀਪ ਸੋਨੀ ਵੱਲੋਂ ਆਪਣੀ 3 ਏਕੜ ਜਮੀਨ ਵਿੱਚ ਵਾਤਾਵਰਣ ਦੀ ਸ਼ੁੱਧਤਾ ਅਤੇ ਲੋਕਾਂ ਲਈ ਲਗਾਇਆ ਜਾ ਰਿਹਾ ਮਿੰਨੀ ਜੰਗਲ ਸ਼ਹਿਰ ਵਾਸੀਆਂ ਲਈ ਵਰਦਾਨ ਸਾਬਿਤ ਹੋਵੇਗਾ, ਇਹ ਗੱਲ ਉੱਘੇ ਸਮਾਜਸੇਵੀ ਅਤੇ ਫਿੱਟ ਬਾਈਕਰ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸੱਚਦੇਵਾ ਵੱਲੋਂ ਅਸਲਾਮਾਬਾਦ ਪਹੁੰਚ ਕੇ ਇਸ ਮਿੰਨੀ ਜੰਗਲ ਵਿੱਚ ਬੂਟੇ ਲਗਾਉਣ ਸਮੇਂ ਕਹੀ, ਉਨ੍ਹਾਂ ਦੱਸਿਆ ਕਿ ਹੁਣ ਤੱਕ ਇਸ ਜਮੀਨ ਵਿੱਚ ਅਲੱਗ-ਅਲੱਗ ਕਿਸਮਾਂ ਦੇ 2 ਹਜਾਰ ਤੋ ਵੱਧ ਬੂਟੇ ਲਗਾਏ ਜਾ ਚੁੱਕੇ ਹਨ। ਪਰਮਜੀਤ ਸੱਚਦੇਵਾ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਆਪਣੀ ਕਰੋੜਾਂ ਰੁਪਏ ਦੀ ਜਮੀਨ ਸਮਾਜ ਦੀ ਭਲਾਈ ਵਿੱਚ ਲਗਾਉਣ ਵਾਲੇ ਲੋਕ ਬਹੁਤ ਘੱਟ ਮਿਲਦੇ ਹਨ ਲੇਕਿਨ ਸੰਦੀਪ ਸੋਨੀ ਵੱਲੋਂ ਜੋ ਮਿਸਾਲ ਕਾਇਮ ਕੀਤੀ ਗਈ ਹੈ ਇਸ ਨੂੰ ਰਹਿੰਦੀ ਦੁਨੀਆ ਤੱਕ ਲੋਕ ਯਾਦ ਰੱਖਣਗੇ। ਉਨ੍ਹਾਂ ਕਿਹਾ ਕਿ ਲੱਗਭੱਗ 2 ਸਾਲ ਵਿੱਚ ਇੱਥੇ ਮਿੰਨੀ ਜੰਗਲ ਤਿਆਰ ਹੋ ਜਾਵੇਗਾ ਜੋ ਕਿ ਸ਼ਹਿਰ ਵਾਸੀਆਂ ਨੂੰ ਸ਼ੁੱਧ ਆਕਸੀਜਨ ਉਪਲਬਧ ਕਰਵਾਏਗਾ ਅਤੇ ਇੱਥੇ ਪਹੁੰਚ ਕੇ ਲੋਕ ਕੁਦਰਤ ਦਾ ਆਨੰਦ ਵੀ ਮਾਣ ਸਕਣਗੇ। ਪਰਮਜੀਤ ਸੱਚਦੇਵਾ ਨੇ ਕਿਹਾ ਕਿ ਜਿੱਥੇ ਸਾਡਾ ਸਮਾਜ ਤਰੱਕੀ ਕਰ ਰਿਹੈ ਹੈ ਉੱਥੇ ਹੀ ਸਾਡਾ ਵਾਤਾਵਰਣ ਵੀ ਖਰਾਬ ਹੋ ਰਿਹਾ ਹੈ ਜਿਸ ਕਾਰਨ ਬਿਮਾਰੀਆਂ ਵੱਧ ਰਹੀਆਂ ਹਨ ਤੇ ਅਜਿਹੇ ਹਾਲਾਤਾਂ ਵਿੱਚ ਆਮ ਲੋਕਾਂ ਨੂੰ ਸਾਫ ਤੇ ਸ਼ੁੱਧ ਆਕਸੀਜਨ ਦੀ ਮੁੱਢਲੀ ਲੋੜ ਹੈ ਜਿਸ ਨੂੰ ਇਹ ਜੰਗਲ ਪੂਰੀ ਕਰੇਗਾ। ਉਨ੍ਹਾਂ ਕਿਹਾ ਕਿ ਸੋਨੀ ਪਰਿਵਾਰ ਵੱਲੋਂ ਇਸ ਤੋਂ ਇਲਾਵਾ ਲੜਕੀਆਂ ਨੂੰ ਸਿਲਾਈ-ਕਢਾਈ ਦੀ ਟ੍ਰੇਨਿੰਗ ਦਿਵਾਉਣ ਦੇ ਨਾਲ-ਨਾਲ ਬਜਵਾੜਾ ਵਿੱਚ ਫੁੱਟਬਾਲ ਗਰਾਂਊਡ ਬਣਾ ਕੇ ਦੇਣਾ ਵੀ ਵੱਡਾ ਉਪਰਾਲਾ ਹੈ, ਉਨ੍ਹਾਂ ਦੱਸਿਆ ਕਿ ਜਿਸ ਜਮੀਨ ਵਿੱਚ ਲੜਕੀਆਂ ਲਈ ਫੁੱਟਬਾਲ ਗਰਾਂਊਡ ਬਣਾਈ ਗਈ ਹੈ ਉਹ ਵੀ ਸੰਦੀਪ ਸੋਨੀ ਵੱਲੋਂ ਦਿੱਤੀ ਗਈ ਹੈ। ਪਰਮਜੀਤ ਸੱਚਦੇਵਾ ਨੇ ਕਿਹਾ ਕਿ ਸੋਨੀ ਪਰਿਵਾਰ ਸਾਡੇ ਸਭ ਲਈ ਪ੍ਰੇਰਣਾ ਦਾ ਸਰੋਤ ਹੈ। ਇਸ ਮੌਕੇ ਜਨਰਲ ਜੇ.ਐੱਸ. ਢਿੱਲੋ, ਡਾ. ਸੁਖਦੇਵ ਸਿੰਘ ਢਿੱਲੋ, ਡਾ. ਅਰਵਿੰਦ ਸਿੰਘ ਧੂਤ, ਅਮਰਦੀਪ ਸਿੰਘ, ਡੀ.ਪੀ.ਈ. ਸਤਿੰਦਰ ਕੁਮਾਰ, ਪਿ੍ਰੰਸੀਪਲ ਰਾਮ ਮੂਰਤੀ ਸ਼ਰਮਾ, ਕੁੰਦਨ ਸਿੰਘ ਕਾਲਕਟ ਆਦਿ ਵੀ ਮੌਜੂਦ।

Have something to say? Post your comment

 

More in Doaba

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ

ਚੇਅਰਮੈਨ ਸਤਨਾਮ ਜਲਾਲਪੁਰ ਨੇ 43 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਅੰਮ੍ਰਿਤਸਰ ਯਾਤਰਾ ਲਈ ਕੀਤਾ ਰਵਾਨਾ

ਪ੍ਰੀਅੰਕਾ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ ਬੈਂਕਾ ਦੇ ਅਧਿਕਾਰੀਆ ਨਾਲ ਕੌਮੀ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

ਕਾਂਗੜਾ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਆਯੋਜਿਤ 10 ਰੋਜ਼ਾ ਟ੍ਰੇਨਿੰਗ ਹੋਈ

ਬਲਾਚੌਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਅਸ਼ੋਕ ਕਟਾਰੀਆ ਨੇ ਹਰੀ ਝੰਡੀ ਵਿਖਾ ਕੇ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ