Tuesday, November 04, 2025

Chandigarh

ਕਾਂਗਰਸ ਕਲੇਸ਼ : ਮੁੱਖ ਮੰਤਰੀ ਪੰਜਾਬ ਅੱਜ ਜਾਂਚ ਕਮੇਟੀ ਅੱਗੇ ਆਪਣਾ ਪੱਖ ਰੱਖਣਗੇ

June 04, 2021 08:50 AM
SehajTimes

ਚੰਡੀਗੜ੍ਹ : ਪਿਛਲੇ ਕੁਝ ਹਫਤਿਆਂ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਤਿੱਖੀ ਬਿਆਨਬਾਜ਼ੀ ਚਲ ਰਹੀ ਹੈ ਅਤੇ ਇਸੇ ਕਾਰਨ ਪੰਜਾਬ ਕਾਂਗਰਸ ਵਿਚ ਚਲ ਰਹੇ ਕਲੇਸ਼ ਨੂੰ ਠੰਢਾ ਕਰਨ ਲਈ ਹਾਈਕਮਾਂਡ ਨੇ ਇਕ ਪੈਨਲ ਕਮੇਟੀ ਬਣਾਈ ਹੈ ਜਿਥੇ ਵਾਰੋ ਵਾਰੀ ਪੰਜਾਬ ਦੇ ਵਿਧਾਇਕ ਤੇ ਮੰਤਰੀ ਪੇਸ਼ ਹੋ ਚੁੱਕੇ ਹਨ ਅਤੇ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਵਿੱਚ ਬਣੀ ਪਾਰਟੀ ਦੇ ਪੈਨਲ ਨੂੰ ਮਿਲਣਗੇ ਅਤੇ ਆਪਣਾ ਪੱਖ ਰੱਖਣਗੇ। ਇਥੇ ਦਸ ਦਈਏ ਕਿ ਬੀਤੀ ਰਾਤ ਮੁੱਖ ਮੰਤਰੀ ਨੇ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਸੀ। ਇਥੇ ਦਸਣਾ ਜ਼ਰੂਰੀ ਹੈ ਕਿ ਕਾਂਗਰਸ ਵਿਚ ਬਾਗ਼ੀ ਸੁਰਾਂ ਸਭ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਉਠਾਈਆਂ ਸਨ ਅਤੇ ਉਸ ਮਗਰੋਂ ਇਸੇ ਲੜੀ ਵਿਚ ਪੰਜਾਬ ਦੇ ਹੋਰ ਕਾਂਗਰਸੀ ਮੰਤਰੀ ਵੀ ਸ਼ਾਮਲ ਹੋ ਗਏ ਸਨ। ਦੱਸ ਦਈਏ ਕਿ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲੀਕਾਰਜੁਨ ਖੜਗੇ ਦੀ ਅਗਵਾਈ ਵਾਲੀ ਕਮੇਟੀ ਨੇ ਪਿਛਲੇ ਚਾਰ ਦਿਨਾਂ ਵਿੱਚ ਪੰਜਾਬ ਤੋਂ 100 ਤੋਂ ਵੱਧ ਨੇਤਾਵਾਂ ਦੀ ਰਾਏ ਲਈ ਹੈ। ਦਿੱਲੀ ਵਿਚ ਹਾਈਕਮਾਂਡ ਵਲੋਂ ਬਣਾਈ ਗਈ ਕਮੇਟੀ ਨੇ ਸੋਮਵਾਰ ਤੋਂ ਵੀਰਵਾਰ ਤੱਕ 100 ਤੋਂ ਵੱਧ ਨੇਤਾਵਾਂ ਨਾਲ ਗੱਲਬਾਤ ਕੀਤੀ। ਗੱਲਬਾਤ ਦਾ ਇਹ ਦੌਰ ਸ਼ੁੱਕਰਵਾਰ ਨੂੰ ਯਾਨੀ ਕਿ ਅੱਜ ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਖ਼ਤਮ ਹੋਵੇਗਾ। ਇਸ Panel ਕਮੇਟੀ ਵਿੱਚ ਮੱਲੀਕਾਰਜੁਨ ਖੜਗੇ ਤੋਂ ਇਲਾਵਾ ਕਾਂਗਰਸ ਦੇ ਜਨਰਲ ਸੱਕਤਰ ਅਤੇ ਪੰਜਾਬ ਇੰਚਾਰਜ ਹਰੀਸ਼ ਰਾਵਤ ਅਤੇ ਦਿੱਲੀ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਨੇਤਾ ਜੇਪੀ ਅਗਰਵਾਲ ਸ਼ਾਮਲ ਹਨ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ