Tuesday, July 01, 2025

Chandigarh

ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਅਹਿਮ ਮੁੱਦੇ ਉਤੇ ਜਾਣਕਾਰੀ

July 01, 2025 12:13 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਅਹਿਮ ਜਾਣਕਾਰੀ ਦਿੱਤੀ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਸਮੇਂ ਜੂਨ ਮਹੀਨੇ ਵਿੱਚ ਰਿਕਾਰਡ ਤੋੜ ਜੀਐਸਟੀ ਇਕੱਠਾ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਲਗਾਤਾਰ ਪੰਜਾਬ ਦੀ ਆਰਥਿਕਤਾ ਵਿੱਚ ਵਿਕਾਸ ਹੋ ਰਿਹਾ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 2022-23 ਵਿੱਚ 16.25 ਫੀਸਦੀ ਵਾਧਾ ਸੀ, 23-24 ਵਿਚ 15 ਫੀਸਦੀ, 24-25 ਵਿਚ 13 ਫੀਸਦੀ ਹੋਈ, ਜੋ ਲਗਾਤਾਰ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਿੰਨ ਸਾਲ ਵਿੱਚ 62733 ਕਰੋੜ ਰੁਪਏ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਜੂਨ 2025 ਵਿਚ 44.44 ਫੀਸਦੀ ਦਾ ਵਾਧਾ ਹੋਇਆ ਹੈ। ਇਸ ਵਾਰ ਜੀਐਸਟੀ 2379.90 ਕਰੋੜ ਰੁਪਏ ਇਕੱਠੇ ਹੋਏ ਹਨ। ਪਿਛਲੇ ਜੂਨ ਦੇ ਮੁਕਾਬਲੇ 732 ਕਰੋੜ ਰੁਪਏ ਦਾ ਵਾਧਾ ਹੋਇਆ ਹੈ।

Have something to say? Post your comment

 

More in Chandigarh

ਤੁਹਾਡੀ ਖਾਲੀ ਕਾਰਗੁਜ਼ਾਰੀ ਹੀ ਘਟੀਆ ਸਿਆਸਤ ਦਾ ਸਬੂਤ - ਬ੍ਰਹਮਪੁਰਾ ਦਾ 'ਆਪ' 'ਤੇ ਨਿਸ਼ਾਨਾ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ; 13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਰੰਗੇ ਹੱਥੀਂ ਕਾਬੂ

ਡੀ.ਐਸ.ਪੀ. ਦੇ ਰੀਡਰ ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਰਮ ਅਰੁਣਯਾ ਸ਼ਾਈਨ ਇੰਸਟੀਚਿਊਟ ਦਾ ਲਾਇਸੰਸ ਰੱਦ

ਮੋਹਾਲੀ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਖਤਮ ਕਰਵਾਉਣ ਲਈ ਡਿਪਟੀ ਮੇਅਰ ਮੁੱਖ ਸਕੱਤਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਅਪੀਲ

ਮਨੁੱਖਤਾ ਦੀ ਤੰਦਰੁਸਤੀ ਲਈ ਡਾਕਟਰ ਹਮੇਸ਼ਾ ਯਤਨਸ਼ੀਲ : ਸਿਵਲ ਸਰਜਨ

ਆਮ ਆਦਮੀ ਕਲੀਨਿਕਾਂ ਵਿਚ ਪੰਜ ਹੋਰ ਨਵੀਆਂ ਸੇਵਾਵਾਂ ਮਿਲਣਗੀਆਂ : ਸਿਵਲ ਸਰਜਨ

ਸੀਜੀਸੀ ਲਾਂਡਰਾਂ ਵੱਲੋਂ ਐਫਡੀਪੀ ਦਾ ਆਯੋਜਨ

ਝਿੰਜਰ ਦੀ ਸੁਖਬੀਰ ਬਾਦਲ ਨਾਲ ਮੁਲਾਕਾਤ: ਯੂਥ ਅਕਾਲੀ ਦਲ ਦੇ ਪ੍ਰਧਾਨ ਵਜੋਂ ਦੁਬਾਰਾ ਨਿਯੁਕਤੀ ਲਈ ਕੀਤਾ ਧੰਨਵਾਦ

ਬਲਬੀਰ ਸਿੱਧੂ ਵਲੋਂ ਮੋਹਾਲੀ ਦੇ ਬੀ.ਡੀ.ਪੀ.ਓ. ਧਨਵੰਤ ਸਿੰਘ ਰੰਧਾਵਾ ਨੂੰ ਮੁਅੱਤਲ ਕਰਕੇ ਜਾਂਚ ਦੀ ਮੰਗ