Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਮ ਆਦਮੀ ਕਲੀਨਿਕਾਂ ਵਿਚ ਪੰਜ ਹੋਰ ਨਵੀਆਂ ਸੇਵਾਵਾਂ ਮਿਲਣਗੀਆਂ : ਸਿਵਲ ਸਰਜਨ

July 01, 2025 05:35 PM
ਅਮਰਜੀਤ ਰਤਨ

ਮੋਹਾਲੀ : ਆਮ ਆਦਮੀ ਕਲੀਨਿਕਾਂ ਵਿਚ ਪੰਜ ਹੋਰ ਨਵੀਆਂ ਸੇਵਾਵਾਂ ਦੇਣ ਲਈ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਦੀ ਦੂਜੀ ਟਰੇਨਿੰਗ ਹੋਈ, ਜਿਸ ਵਿਚ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਡਾਕਟਰਾਂ ਨੂੰ ਸੰਬੋਧਨ ਕਰਦਿਆਂ ਡਾ. ਜੈਨ ਨੇ ਦਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਜਿਹੜੀਆਂ ਪੰਜ ਸੇਵਾਵਾਂ ਦੀ ਸ਼ੁਰੂਆਤ ਹੋਈ ਹੈ, ਉਨ੍ਹਾਂ ਵਿਚ ਗਰਭਵਤੀ ਔਰਤਾਂ ਦੀ ਜਾਂਚ, ਗੈਰ-ਸੰਚਾਰੀ ਰੋਗ, ਪਰਿਵਾਰ ਨਿਯੋਜਨ ਸੇਵਾਵਾਂ, ਕੁਪੋਸ਼ਿਤ ਬੱਚਿਆਂ ਦੀ ਪਛਾਣ ਤੇ ਦੇਖਭਾਲ, ਕੁੱਤੇ ਦੇ ਵੱਢਣ 'ਤੇ ਐਂਟੀ ਰੇਬੀਜ਼ ਟੀਕਾਕਰਨ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਇਹ ਨਵੀਆਂ ਸੇਵਾਵਾਂ ਸ਼ੁਰੂ ਹੋਣ ਨਾਲ ਸ਼ਹਿਰਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਲਾਭ ਮਿਲੇਗਾ ਕਿਉਂਕਿ ਉਨ੍ਹਾਂ ਨੂੰ ਘਰ ਦੇ ਲਾਗੇ ਹੀ ਇਹ ਮਿਆਰੀ ਸੇਵਾਵਾਂ ਮਿਲ ਸਕਣਗੀਆਂ ਜਦਕਿ ਪਹਿਲਾਂ ਉਨ੍ਹਾਂ ਨੂੰ ਦੂਰ-ਦੁਰਾਡੇ ਜਾਣਾ ਪੈਂਦਾ ਸੀ। ਇਸ ਮੌਕੇ ਡਾਇਰੈਕਟਰ ਖ਼ਰੀਦ- ਡਾ. ਪਵਨਪ੍ਰੀਤ ਕੌਰ ਨੇ ਵੀ ਡਾਕਟਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਦਵਾਈਆਂ, ਡਾਕਟਰੀ ਸਾਜ਼ੋ-ਸਮਾਨ ਆਦਿ ਬਾਰੇ ਅਪਣੇ ਵਿਚਾਰ ਰੱਖੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਆਮ ਆਦਮੀ ਕਲੀਨਿਕਾਂ ਵਿਚ ਗੈਰ-ਸੰਚਾਰੀ ਬਿਮਾਰੀਆਂ (ਜਿਵੇਂ ਹਾਈਪਰਟੈਂਸ਼ਨ, ਸ਼ੂਗਰ, ਓਰਲ ਕੈਂਸਰ) ਦੀ ਸਕਰੀਨਿੰਗ ਤੇ ਇਲਾਜ, ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ, ਕੁਪੋਸ਼ਿਤ ਬੱਚਿਆਂ ਦੀ ਜਲਦ ਪਛਾਣ ਤੇ ਇਲਾਜ ਪ੍ਰਬੰਧਨ ਸੇਵਾਵਾਂ ਮੁਹੱਈਆ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਟਰੇਨਿੰਗ ਦੌਰਾਨ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ, ਮੈਡੀਕਲ ਸਪੈਸ਼ਲਿਸਟ ਡਾ. ਇਸ਼ਾਨ ਸ਼ਰਮਾ, ਡਾ. ਇੰਦਰਪ੍ਰੀਤ ਕੌਰ ਨੇ ਵੱਖ-ਵੱਖ ਵਿਸ਼ਿਆਂ ਬਾਰੇ ਆਪੋ-ਅਪਣੇ ਵਿਚਾਰ ਸਾਂਝੇ ਕੀਤੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ