Wednesday, July 02, 2025

Malwa

30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

July 01, 2025 06:43 PM
SehajTimes
ਪਟਿਆਲਾ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਚੌਕੀ ਪਾਤੜਾਂ ਵਿਖੇ ਤਾਇਨਾਤ ਹੌਲਦਾਰ ਮਨਦੀਪ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਮੁਲਜ਼ਮ ਪੁਲਿਸ ਕਰਮਚਾਰੀ ਨੂੰ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਮੂਨਕ ਦੇ ਪਿੰਡ ਝਲੂਰ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਕਰਮਚਾਰੀ ਨੇ ਉਸ ਤੋਂ 30,000 ਰੁਪਏ ਦੀ ਰਿਸ਼ਵਤ ਮੰਗੀ ਹੈ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸ ‘ਤੇ ਅਸਲਾ ਕਾਨੂੰਨ ਤਹਿਤ ਝੂਠੀ ਐਫਆਈਆਰ ਦਰਜ ਕਰਨ ਦੀ ਧਮਕੀ ਦਿੱਤੀ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਹੌਲਦਾਰ ਮਨਦੀਪ ਸਿੰਘ ਨੂੰ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਮੌਕੇ 'ਤੇ ਹੀ ਉਸ ਤੋਂ ਰਿਸ਼ਵਤਖੋਰੀ ਦੀ ਰਕਮ ਵੀ ਬਰਾਮਦ ਕਰ ਲਈ ਗਈ।
ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਪੁਲਿਸ ਕਰਮਚਾਰੀ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
 

Have something to say? Post your comment

 

More in Malwa

ਵਿਕਰਮ ਗਰਗ ਅਗਰਵਾਲ ਸਭਾ ਸੁਨਾਮ ਦੇ ਪ੍ਰਧਾਨ ਬਣੇ 

ਰਾਜਿੰਦਰ ਦੀਪਾ ਨੇ ਗਰੀਬਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ 

ਖੇਤ ਮਜ਼ਦੂਰ ਆਗੂ ਤੇ ਹਮਲੇ ਦੀ ਕੀਤੀ ਨਿੰਦਾ 

ਪੈਨਸ਼ਨਰਾਂ ਨੇ "ਆਪ" ਸਰਕਾਰ ਖ਼ਿਲਾਫ਼ ਕੱਢੀ ਰੱਜਕੇ ਭੜਾਸ 

ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪਿੰਡਾਂ ਨੂੰ ਵਿਕਸਤ ਕਰਨ ਲਈ ਮਿਲਣਗੀਆਂ ਵਿਸ਼ੇਸ਼ ਗ੍ਰਾਂਟਾਂ : ਡਾ. ਬਲਬੀਰ ਸਿੰਘ

ਪੀ.ਡੀ.ਏ ਨੇ ਪਿੰਡ ਦੁਲੱਦੀ ਵਿਖੇ ਵਿਕਸਿਤ ਕੀਤੀ ਅਣ-ਅਧਿਕਾਰਤ ਕਲੋਨੀ ਢਾਹੀ

ਡਿਪਟੀ ਕਮਿਸ਼ਨਰ ਵੱਲੋਂ ਐਨਜੀਓ ਪਟਿਆਲਾ ਅਵਰ ਪ੍ਰਾਈਡ ਵੱਲੋਂ ਸ਼ੀਸ਼ ਮਹਿਲ ਨੇੜੇ ਲਗਾਈ ਗੁਰੂ ਨਾਨਕ ਬਾਗੀਚੀ ਦਾ ਦੌਰਾ

ਪਟਿਆਲਾ ਵਾਸੀਆਂ ਨੂੰ ਜਲਦ ਮਿਲੇਗੀ ਈਜ਼ੀ ਰਜਿਸਟਰੀ ਦੀ ਸਹੂਲਤ

ਨਗਰ ਨਿਗਮ ਵੱਲੋਂ ਚਾਰ ਵਿਅਕਤੀਆਂ ਨੂੰ ਤਰਸ ਦੇ ਅਧਾਰ ’ਤੇ ਮਿਲੀ ਸਫਾਈ ਸੇਵਕ ਦੀ ਨੌਕਰੀ

ਪੰਜਾਬ ਰਾਜ ਬਿਜਲੀ ਬੋਰਡ ਮੁਲਾਜਮ ਯੂਨਾਈਟਡ ਆਰਗੇਨਾਈਜੇਸ਼ਨ ਜੱਥੇਬੰਦੀ ਨੇ ਦੀ ਮੁਲਜ਼ਮਾਂ ਦੀਆਂ ਮੰਗਾਂ ਸਬੰਧੀ ਉਪ ਮੰਡਲ ਅਫ਼ਸਰ ਨੂੰ ਸੋਂਪੇ ਮੰਗ ਪੱਤਰ