Tuesday, November 18, 2025

Chandigarh

ਮੋਹਾਲੀ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਖਤਮ ਕਰਵਾਉਣ ਲਈ ਡਿਪਟੀ ਮੇਅਰ ਮੁੱਖ ਸਕੱਤਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਅਪੀਲ

July 01, 2025 06:46 PM
ਅਮਰਜੀਤ ਰਤਨ

ਮੋਹਾਲੀ : ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਮੋਹਾਲੀ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਨੂੰ ਖਤਮ ਕਰਵਾਉਣ ਲਈ ਨਿੱਜੀ ਪੱਧਰ ਤੇ ਦਖਲ ਦੇਣ ਦੀ ਬੇਨਤੀ ਕੀਤੀ ਹੈ। ਇਸ ਦੇ ਨਾਲ ਨਾਲ ਉਹਨਾਂ ਨੇ ਮੁੱਖ ਸਕੱਤਰ ਨੂੰ ਇਹ ਵੀ ਬੇਨਤੀ ਕੀਤੀ ਹੈ ਕਿ ਗਮਾਡਾ ਦੇ ਚੇਅਰਮੈਨ ਹੋਣ ਵਜੋਂ ਉਹ ਗਮਾਡਾ ਦੇ ਮੁੱਖ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕਰਕੇ ਫੌਰੀ ਤੌਰ ਤੇ ਮੋਹਾਲੀ ਨਗਰ ਨਿਗਮ ਦੇ ਕੂੜੇ ਨੂੰ ਡੰਪ ਕਰਨ ਲਈ ਜਗ੍ਹਾ ਦਿਵਾਉਣ।

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੋਹਾਲੀ ਸ਼ਹਿਰ ਵਿੱਚ ਸਫਾਈ ਦੀ ਹਾਲਤ ਬਹੁਤ ਚਿੰਤਾਜਨਕ ਬਣ ਚੁੱਕੀ ਹੈ ਅਤੇ ਥਾਂ ਥਾਂ ਤੇ ਕੂੜਾ ਖਿਲਰਿਆ ਪਿਆ ਹੈ ਕਿਉਂਕਿ ਸਫਾਈ ਸੇਵਕ ਅਤੇ ਘਰਾਂ ਵਿੱਚੋਂ ਕੂੜਾ ਇਕੱਠਾ ਕਰਨ ਵਾਲੇ ਹੜਤਾਲ ਤੇ ਚਲੇ ਗਏ ਹਨ। ਉਹਨਾਂ ਕਿਹਾ ਕਿ ਪਿਛਲੇ ਦਿਨੀਂ ਨਗਰ ਨਿਗਮ ਦੇ ਕਮਿਸ਼ਨਰ ਅਤੇ ਸਫਾਈ ਸੇਵਕਾਂ ਦੇ ਇੱਕ ਆਗੂ ਵਿਚਾਲੇ ਮੀਟਿੰਗ ਦੌਰਾਨ ਹੋਈ ਤਲਖ ਗੱਲਬਾਤ ਤੋਂ ਬਾਅਦ ਪਹਿਲਾਂ ਨਗਰ ਨਿਗਮ ਦੇ ਕਰਮਚਾਰੀਆਂ ਨੇ ਸਫਾਈ ਸੇਵਕਾਂ ਦੇ ਆਗੂ ਦੇ ਖਿਲਾਫ ਹੜਤਾਲ ਕੀਤੀ ਅਤੇ ਅਗਲੇ ਦਿਨ ਤੋਂ ਸਫਾਈ ਸੇਵਕ ਕਮਿਸ਼ਨਰ ਦੇ ਖਿਲਾਫ ਹੜਤਾਲ ਤੇ ਚਲੇ ਗਏ ਹਨ।

ਉਹਨਾਂ ਕਿਹਾ ਕਿ ਨਗਰ ਨਿਗਮ ਵਿੱਚ ਮਾਹੌਲ ਬਹੁਤ ਤਨਾਅਪੂਰਨ ਹੈ ਅਤੇ ਸ਼ਹਿਰ ਵਿੱਚੋਂ ਕੂੜਾ ਨਹੀਂ ਚੁੱਕਿਆ ਜਾ ਰਿਹਾ। ਉੱਪਰੋਂ ਬਰਸਾਤ ਦੇ ਮੌਸਮ ਕਾਰਨ ਆਰਐਮਸੀ ਪੁਆਇੰਟਾਂ ਉੱਤੇ ਅਤੇ ਇਹਨਾਂ ਦੇ ਬਾਹਰ ਪਿਆ ਕੂੜਾ ਵੀ ਸੜਨ ਲੱਗ ਪਿਆ ਹੈ ਅਤੇ ਬਦਬੋ ਮਾਰ ਰਿਹਾ ਹੈ ਜਿਸ ਨਾਲ ਮੋਹਾਲੀ ਵਿੱਚ ਬਿਮਾਰੀਆਂ ਫੈਲਣ ਦਾ ਖਦਸ਼ਾ ਪੈਦਾ ਹੋ ਗਿਆ ਹੈ। ਅਤੇ ਨਾਲ ਹੀ ਵਾਤਾਵਰਨ ਵੀ ਬੁਰੀ ਤਰਹਾਂ ਪ੍ਰਭਾਵਿਤ ਹੋ ਰਿਹਾ ਹੈ।

ਡਿਪਟੀ ਮੇਅਰ ਨੇ ਕਿਹਾ ਕਿ ਹਾਲਾਤ ਇੰਨੇ ਮਾੜੇ ਹਨ ਕਿ ਸ਼ਹਿਰ ਦੇ ਲੋਕ ਤਰਾਹੀ ਤਰਾਹੀ ਕਰ ਰਹੇ ਹਨ ਅਤੇ ਕੋਈ ਵੱਡੀ ਗੱਲ ਨਹੀਂ ਕਿ ਜੇਕਰ ਸਮੇਂ ਸਿਰ ਇਹ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਲੋਕ ਸਰਕਾਰ ਦੇ ਖਿਲਾਫ ਸੜਕਾਂ ਤੇ ਸੰਘਰਸ਼ ਲਈ ਉਤਰ ਜਾਣ। ਹੁਣ ਆਪਣੇ ਪੱਤਰ ਵਿੱਚ ਮੁੱਖ ਸਕੱਤਰ ਨੂੰ ਬੇਨਤੀ ਕੀਤੀ ਕਿ ਫੌਰੀ ਤੌਰ ਤੇ ਕਾਰਵਾਈ ਕਰਦੇ ਹੋਏ ਜ਼ਿਲਾ ਪ੍ਰਸ਼ਾਸਨ ਅਤੇ ਗਮਾਡਾ ਨੂੰ ਹਦਾਇਤਾਂ ਕੀਤੀਆਂ ਜਾਣ‌ ਕਿ ਨਗਰ ਨਿਗਮ ਨੂੰ ਕੂੜੇ ਦੇ ਪ੍ਰਬੰਧ ਲਈ ਯੋਗ ਜਗਾ ਦੀ ਨਿਸ਼ਾਨਦੇਹੀ ਕਰਕੇ ਦਿੱਤੀ ਜਾਵੇ ਅਤੇ ਇਸ ਹੜਤਾਲ ਨੂੰ ਦੋਹਾਂ ਧਿਰਾਂ ਵਿੱਚ ਗੱਲਬਾਤ ਰਾਹੀਂ ਖਤਮ ਕਰਵਾਇਆ ਜਾਵੇ।

Have something to say? Post your comment

 

More in Chandigarh

ਉਦਯੋਗ ਮੰਤਰੀ ਵੱਲੋਂ ਐਗਜ਼ਿਬਿਸ਼ਨ ਸੈਂਟਰਾਂ, ਪਾਵਰ ਰੋਡਮੈਪ ਦੀ ਘੋਸ਼ਣਾ; ਸੀਆਈਆਈ ਨਾਰਦਰਨ ਰੀਜਨ ਮੀਟਿੰਗ ਵਿੱਚ ਸੁਜਾਨ ਵੱਲੋਂ ਅੰਮ੍ਰਿਤਸਰ ਵਿੱਚ 150 ਕਰੋੜ ਦੀ ਨਿਵੇਸ਼ ਵਚਨਬੱਧਤਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ

‘ਯੁੱਧ ਨਸ਼ਿਆਂ ਵਿਰੁੱਧ’: 261ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ, 1.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਪੰਜਾਬ ਕੈਬਨਿਟ ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ : ਡਾ. ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ': 260ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ