Wednesday, July 02, 2025

Chandigarh

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਰਮ ਅਰੁਣਯਾ ਸ਼ਾਈਨ ਇੰਸਟੀਚਿਊਟ ਦਾ ਲਾਇਸੰਸ ਰੱਦ

July 01, 2025 07:02 PM
ਅਮਰਜੀਤ ਰਤਨ

ਮੋਹਾਲੀ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਰਮ ਅਰੁਣਯਾ ਸ਼ਾਈਨ ਇੰਸਟੀਚਿਊਟ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਫਰਮ ਅਰੁਣਯਾ ਸ਼ਾਈਨ ਇੰਸਟੀਚਿਊਟ ਦੂਜੀ ਮੰਜ਼ਿਲ, ਸਿੰਘ ਐਂਪਾਇਰ ਬਿਲਡਿੰਗ, ਚੰਡੀਗੜ੍ਹ-ਡੇਰਾਬੱਸੀ ਰੋਡ, ਡੇਰਾਬੱਸੀ, ਜ਼ਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਪਿ੍ਰੰਸ ਬਾਂਸਲ ਪੁੱਤਰ ਸ੍ਰੀ ਤਰਸੇਮ ਬਾਂਸਲ, ਵਾਸੀ ਮਕਾਨ ਨੰਬਰ 145, ਗਿੱਲ ਕਲੌਨੀ, ਡੇਰਾਬੱਸੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਨੰ:377/ਆਈ.ਸੀ, ਮਿਤੀ 31.01.2020 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 30-1-2025 ਨੂੰ ਖਤਮ ਹੋ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਉਪ ਮੰਡਲ ਮੈਜਿਸਟ੍ਰੇਟ, ਡੇਰਾਬੱਸੀ ਦੀ ਚੈਕਿੰਗ ਰਿਪੋਰਟ ਅਨੁਸਾਰ ਫਰਮ ਅਰੁਣਯਾ ਸ਼ਾਈਨ ਇੰਸਟੀਚਿਊਟ ਨਾਂ ਦਾ ਕੋਈ ਦਫ਼ਤਰ ਨਹੀਂ ਹੈ ਅਤੇ ਉਸ ਥਾਂ ’ਤੇ ਤਾਲਾ ਲੱਗਿਆ ਹੋਇਆ ਹੈ। ਉਕਤ ਸਥਿਤੀ ਦੇ ਅਧਾਰ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜ਼ਰੀ ਅਨੁਸਾਰ ਲਾਇਸੰਸ ਨਵੀਨ ਨਾ ਕਰਵਾਉਣ ਕਰਕੇ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਤਹਿਸੀਲਦਾਰ, ਡੇਰਾਬੱਸੀ ਦੀ ਰਿਪੋਰਟ ਅਨੁਸਾਰ ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਅਧੀਨ ਉਲੰਘਣਾ ਪਾਈ ਗਈ ਹੈ।
ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਅਰੁਣਯਾ ਸ਼ਾਈਨ ਇੰਸਟੀਚਿਊਟ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਜਾਰੀ ਲਾਇਸੰਸ ਨੰਬਰ 377/ਆਈ.ਸੀ. ਮਿਤੀ 31.01.2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

Have something to say? Post your comment

 

More in Chandigarh

ਤੁਹਾਡੀ ਖਾਲੀ ਕਾਰਗੁਜ਼ਾਰੀ ਹੀ ਘਟੀਆ ਸਿਆਸਤ ਦਾ ਸਬੂਤ - ਬ੍ਰਹਮਪੁਰਾ ਦਾ 'ਆਪ' 'ਤੇ ਨਿਸ਼ਾਨਾ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ; 13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਰੰਗੇ ਹੱਥੀਂ ਕਾਬੂ

ਡੀ.ਐਸ.ਪੀ. ਦੇ ਰੀਡਰ ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਮੋਹਾਲੀ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਖਤਮ ਕਰਵਾਉਣ ਲਈ ਡਿਪਟੀ ਮੇਅਰ ਮੁੱਖ ਸਕੱਤਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਅਪੀਲ

ਮਨੁੱਖਤਾ ਦੀ ਤੰਦਰੁਸਤੀ ਲਈ ਡਾਕਟਰ ਹਮੇਸ਼ਾ ਯਤਨਸ਼ੀਲ : ਸਿਵਲ ਸਰਜਨ

ਆਮ ਆਦਮੀ ਕਲੀਨਿਕਾਂ ਵਿਚ ਪੰਜ ਹੋਰ ਨਵੀਆਂ ਸੇਵਾਵਾਂ ਮਿਲਣਗੀਆਂ : ਸਿਵਲ ਸਰਜਨ

ਸੀਜੀਸੀ ਲਾਂਡਰਾਂ ਵੱਲੋਂ ਐਫਡੀਪੀ ਦਾ ਆਯੋਜਨ

ਝਿੰਜਰ ਦੀ ਸੁਖਬੀਰ ਬਾਦਲ ਨਾਲ ਮੁਲਾਕਾਤ: ਯੂਥ ਅਕਾਲੀ ਦਲ ਦੇ ਪ੍ਰਧਾਨ ਵਜੋਂ ਦੁਬਾਰਾ ਨਿਯੁਕਤੀ ਲਈ ਕੀਤਾ ਧੰਨਵਾਦ

ਬਲਬੀਰ ਸਿੱਧੂ ਵਲੋਂ ਮੋਹਾਲੀ ਦੇ ਬੀ.ਡੀ.ਪੀ.ਓ. ਧਨਵੰਤ ਸਿੰਘ ਰੰਧਾਵਾ ਨੂੰ ਮੁਅੱਤਲ ਕਰਕੇ ਜਾਂਚ ਦੀ ਮੰਗ

ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਅਹਿਮ ਮੁੱਦੇ ਉਤੇ ਜਾਣਕਾਰੀ