Wednesday, July 02, 2025

Chandigarh

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ; 13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਰੰਗੇ ਹੱਥੀਂ ਕਾਬੂ

July 01, 2025 07:19 PM
ਅਮਰਜੀਤ ਰਤਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ (ਬੀ.ਡੀ.ਪੀ.ਓ.) ਅੰਮ੍ਰਿਤਸਰ ਵਿਖੇ ਤਾਇਨਾਤ ਬਲਾਕ ਅਫ਼ਸਰ ਜਾਰਜ ਮਸੀਹ ਨੂੰ 13000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਬਕਰੌਰ, ਜ਼ਿਲ੍ਹਾ ਅੰਮ੍ਰਿਤਸਰ ਦੇ ਇੱਕ ਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਹ ਸਾਲ 2024 ਵਿੱਚ ਆਪਣੇ ਪਿੰਡ ਤੋਂ ਪੰਚਾਇਤੀ ਚੋਣਾਂ ਲੜਨਾ ਚਾਹੁੰਦਾ ਸੀ ਪਰ ਅਜਿਹਾ ਨਾ ਕਰ ਸਕਿਆ, ਕਿਉਂਕਿ ਬਲਾਕ ਅਫ਼ਸਰ ਅਜਨਾਲਾ ਵੱਲੋਂ ਉਸਨੂੰ ਡਿਫ਼ਾਲਟਰ ਘੋਸ਼ਿਤ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਸਨੇ 4 ਕਨਾਲ ਦੀ ਸਰਕਾਰੀ ਜ਼ਮੀਨ ਦੇ ਬਕਾਏ ਦਾ ਭੁਗਤਾਨ ਨਹੀਂ ਕੀਤਾ ਹੈ ਅਤੇ ਇਸ ਸਬੰਧੀ ਉਸ ਖਿਲਾਫ਼ ਐਫ਼.ਆਈ.ਆਰ. ਦਰਜ ਕੀਤੀ ਜਾਵੇਗੀ। ਸ਼ਿਕਾਇਤ ਅਨੁਸਾਰ ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਜੇਕਰ ਉਹ ਆਪਣਾ ਨਾਮ ਡਿਫਾਲਟਰ ਸੂਚੀ ਵਿੱਚੋਂ ਕੱਢਵਾ ਕੇ ਮਾਲ ਰਿਕਾਰਡ ਵਿੱਚ ਸੋਧ ਕਰਵਾਉਣਾ ਚਾਹੁੰਦਾ ਹੈ, ਤਾਂ ਉਸਨੂੰ 13,000 ਰੁਪਏ ਰਿਸ਼ਵਤ ਦੇਣੀ ਪਵੇਗੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 13000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਤੁਹਾਡੀ ਖਾਲੀ ਕਾਰਗੁਜ਼ਾਰੀ ਹੀ ਘਟੀਆ ਸਿਆਸਤ ਦਾ ਸਬੂਤ - ਬ੍ਰਹਮਪੁਰਾ ਦਾ 'ਆਪ' 'ਤੇ ਨਿਸ਼ਾਨਾ

ਡੀ.ਐਸ.ਪੀ. ਦੇ ਰੀਡਰ ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਰਮ ਅਰੁਣਯਾ ਸ਼ਾਈਨ ਇੰਸਟੀਚਿਊਟ ਦਾ ਲਾਇਸੰਸ ਰੱਦ

ਮੋਹਾਲੀ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਖਤਮ ਕਰਵਾਉਣ ਲਈ ਡਿਪਟੀ ਮੇਅਰ ਮੁੱਖ ਸਕੱਤਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਅਪੀਲ

ਮਨੁੱਖਤਾ ਦੀ ਤੰਦਰੁਸਤੀ ਲਈ ਡਾਕਟਰ ਹਮੇਸ਼ਾ ਯਤਨਸ਼ੀਲ : ਸਿਵਲ ਸਰਜਨ

ਆਮ ਆਦਮੀ ਕਲੀਨਿਕਾਂ ਵਿਚ ਪੰਜ ਹੋਰ ਨਵੀਆਂ ਸੇਵਾਵਾਂ ਮਿਲਣਗੀਆਂ : ਸਿਵਲ ਸਰਜਨ

ਸੀਜੀਸੀ ਲਾਂਡਰਾਂ ਵੱਲੋਂ ਐਫਡੀਪੀ ਦਾ ਆਯੋਜਨ

ਝਿੰਜਰ ਦੀ ਸੁਖਬੀਰ ਬਾਦਲ ਨਾਲ ਮੁਲਾਕਾਤ: ਯੂਥ ਅਕਾਲੀ ਦਲ ਦੇ ਪ੍ਰਧਾਨ ਵਜੋਂ ਦੁਬਾਰਾ ਨਿਯੁਕਤੀ ਲਈ ਕੀਤਾ ਧੰਨਵਾਦ

ਬਲਬੀਰ ਸਿੱਧੂ ਵਲੋਂ ਮੋਹਾਲੀ ਦੇ ਬੀ.ਡੀ.ਪੀ.ਓ. ਧਨਵੰਤ ਸਿੰਘ ਰੰਧਾਵਾ ਨੂੰ ਮੁਅੱਤਲ ਕਰਕੇ ਜਾਂਚ ਦੀ ਮੰਗ

ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਅਹਿਮ ਮੁੱਦੇ ਉਤੇ ਜਾਣਕਾਰੀ