Friday, September 05, 2025

Chandigarh

ਤੁਹਾਡੀ ਖਾਲੀ ਕਾਰਗੁਜ਼ਾਰੀ ਹੀ ਘਟੀਆ ਸਿਆਸਤ ਦਾ ਸਬੂਤ - ਬ੍ਰਹਮਪੁਰਾ ਦਾ 'ਆਪ' 'ਤੇ ਨਿਸ਼ਾਨਾ

July 01, 2025 07:36 PM
ਅਮਰਜੀਤ ਰਤਨ

ਰਾਜਪਾਲ ਨੇ 'ਆਪ' ਵਿਧਾਇਕ ਦੀਆਂ ਦੇਸ਼-ਵਿਰੋਧੀ ਸਾਜ਼ਿਸ਼ਾਂ 'ਤੇ ਸਖ਼ਤ ਨੋਟਿਸ ਲਿਆ - ਬ੍ਰਹਮਪੁਰਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ, ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ 'ਆਪ' ਸਰਕਾਰ 'ਤੇ ਹੁਣ ਤੱਕ ਦਾ ਸਭ ਤੋਂ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਿਆਸੀ ਬਦਲਾਖੋਰੀ ਵਿੱਚ ਇਸ ਕਦਰ ਅੰਨ੍ਹੀ ਹੋ ਚੁੱਕੀ ਹੈ ਕਿ ਉਹ ਲੋਕਤੰਤਰ ਅਤੇ ਸੰਵਿਧਾਨ ਦਾ ਗਲਾ ਘੁੱਟਣ 'ਤੇ ਉਤਾਰੂ ਹੈ। ਉਨ੍ਹਾਂ ਕਿਹਾ ਕਿ ਮਜੀਠਾ ਤੋਂ ਚੁਣੀ ਹੋਈ ਮਹਿਲਾ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਨੂੰ ਉਨ੍ਹਾਂ ਦੇ ਆਪਣੇ ਹੀ ਘਰ ਜਾਣ ਤੋਂ ਰੋਕਣਾ, ਸਰਕਾਰ ਦੀ ਤਾਨਾਸ਼ਾਹੀ ਅਤੇ ਘਟੀਆ ਮਾਨਸਿਕਤਾ ਦਾ ਪ੍ਰਤੱਖ ਪ੍ਰਮਾਣ ਹੈ।

ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਜਿਸ ਤਰੀਕੇ ਨਾਲ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੇ ਘਰ ਲਿਜਾਇਆ ਗਿਆ, ਉਹ ਕਿਸੇ ਜਾਂਚ ਪ੍ਰਕਿਰਿਆ ਦਾ ਹਿੱਸਾ ਨਹੀਂ, ਸਗੋਂ ਇੱਕ ਡਰ ਅਤੇ ਖੌਫ਼ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਸੀ। "ਆਸ-ਪਾਸ ਦੇ ਘਰਾਂ ਦੀਆਂ ਛੱਤਾਂ 'ਤੇ ਵੱਡੇ ਪੱਧਰ 'ਤੇ ਪੁਲਿਸ ਬਲਾਂ ਦੀ ਤਾਇਨਾਤੀ ਕਰਨਾ ਅਤੇ ਆਮ ਲੋਕਾਂ ਦੇ ਰੁਜ਼ਗਾਰ ਦੇ ਸਾਧਨ, ਉਨ੍ਹਾਂ ਦੀਆਂ ਦੁਕਾਨਾਂ, ਜਬਰੀ ਬੰਦ ਕਰਵਾਉਣੀਆਂ, ਇਹ ਕਿੱਥੋਂ ਦੀ ਨਿਆਂ ਅਤੇ ਜਾਂਚ ਪ੍ਰਣਾਲੀ ਹੈ? 'ਆਪ' ਸਰਕਾਰ ਸ੍ਰ. ਮਜੀਠੀਆ ਨੂੰ ਇੱਕ 'ਏ-ਕਲਾਸ' ਦੇ ਖਤਰਨਾਕ ਗੈਂਗਸਟਰ ਵਜੋਂ ਪੇਸ਼ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਬੇਹੱਦ ਨਿੰਦਣਯੋਗ ਹੈ।

ਸਰਕਾਰ ਦੇ ਦੋਹਰੇ ਮਾਪਦੰਡਾਂ 'ਤੇ ਸਵਾਲ ਚੁੱਕਦਿਆਂ ਸ੍ਰ. ਬ੍ਰਹਮਪੁਰਾ ਨੇ ਕਿਹਾ, "ਇੱਕ ਪਾਸੇ ਤਾਂ ਇੱਕ ਬੇਬੁਨਿਆਦ ਵਿੱਤੀ ਮਾਮਲੇ ਵਿੱਚ ਇੱਕ ਸੀਨੀਅਰ ਸਿਆਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਨਾਲ ਅੱਤਵਾਦੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ, ਅਤੇ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਉਨ੍ਹਾਂ ਵਿਧਾਇਕਾਂ ਨੂੰ ਸ਼ਹਿ ਦੇ ਰਹੇ ਹਨ ਜਿਹੜੇ ਦੇਸ਼-ਵਿਰੋਧੀ ਸਾਜ਼ਿਸ਼ਾਂ ਦਾ ਹਿੱਸਾ ਬਣ ਕੇ ਰਾਸ਼ਟਰ ਨੂੰ ਕਮਜ਼ੋਰ ਕਰ ਰਹੇ ਹਨ। 'ਆਪ' ਦੇ ਵਿਧਾਇਕਾਂ ਨੂੰ ਖੁੱਲ੍ਹੇਆਮ ਰੇਤ ਮਾਫ਼ੀਆ ਚਲਾਉਣ ਅਤੇ ਪਾਕਿਸਤਾਨ ਵਰਗੇ ਦੁਸ਼ਮਣ ਮੁਲਕਾਂ ਤੋਂ ਨਸ਼ਾ, ਡ੍ਰੋਨ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਵਧਾਵਾ ਦੇਣ ਦੀ ਛੋਟ ਦਿੱਤੀ ਹੋਈ ਹੈ।

ਉਨ੍ਹਾਂ ਕਿਹਾ ਕਿ 'ਆਪ' ਦੇ ਜਿੰਨ੍ਹਾਂ ਵਿਧਾਇਕਾਂ ਨੇ ਰਾਸ਼ਟਰ ਨੂੰ ਕਮਜ਼ੋਰ ਕੀਤਾ ਅਤੇ ਸੂਬੇ ਵਿੱਚ ਨਸ਼ਾ ਲਿਆਂਦਾ, ਉਨ੍ਹਾਂ 'ਤੇ ਮਾਣਯੋਗ ਰਾਜਪਾਲ ਪੰਜਾਬ, ਸ੍ਰੀ. ਗੁਲਾਬ ਚੰਦ ਕਟਾਰੀਆ ਜੀ ਨੇ ਸਖ਼ਤ ਨੋਟਿਸ ਲਿਆ ਹੈ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਵੀ ਆਰੰਭੀ ਹੋਈ ਹੈ। ਸਾਨੂੰ ਉਮੀਦ ਹੈ ਕਿ ਜਲਦੀ ਹੀ ਅਜਿਹੇ ਦੇਸ਼-ਧ੍ਰੋਹੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸ੍ਰ. ਬ੍ਰਹਮਪੁਰਾ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ,"ਭਗਵੰਤ ਮਾਨ ਸਰਕਾਰ ਆਪਣੀ ਨਾਕਾਮੀ ਛੁਪਾਉਣ ਲਈ ਜਿੰਨਾ ਮਰਜ਼ੀ ਜ਼ੁਲਮ ਅਤੇ ਧੱਕਾ ਕਰ ਲਵੇ, ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਸੱਚ ਅਤੇ ਹੱਕ ਲਈ ਡੱਟ ਕੇ ਖੜ੍ਹਾ ਹੈ। ਅਸੀਂ ਸਰਕਾਰ ਦੀ ਇਸ ਗੁੰਡਾਗਰਦੀ ਅਤੇ ਬਦਲਾਖੋਰੀ ਦੀ ਰਾਜਨੀਤੀ ਦਾ ਡਟ ਕੇ ਵਿਰੋਧ ਕਰਾਂਗੇ ਜੇ ਤੁਹਾਡੀਆਂ ਸਰਕਾਰਾਂ ਨੇ ਜ਼ਮੀਨੀ ਪੱਧਰ 'ਤੇ ਕੰਮ ਕੀਤਾ ਹੁੰਦਾ, ਲੋਕਾਂ ਦੇ ਮਸਲੇ ਹੱਲ ਕੀਤੇ ਹੁੰਦੇ, ਤਾਂ ਲੋਕਾਂ ਦਾ ਧਿਆਨ ਭਟਕਾਉਣ ਲਈ ਆ ਡਰਾਮੇ ਨਾ ਕਰਨੇ ਪੈਂਦੇ। ਤੁਹਾਡੀ ਖਾਲੀ ਕਾਰਗੁਜ਼ਾਰੀ ਹੀ ਤੁਹਾਡੀ ਘਟੀਆ ਸਿਆਸਤ ਦਾ ਸਬੂਤ ਹੈ। ਰਾਜਨੀਤੀ ਮੁੱਦਿਆਂ ਦੀ ਹੁੰਦੀ ਹੈ, ਨਿੱਜੀ ਦੁਸ਼ਮਣੀਆਂ ਦੀ ਨਹੀਂ।

ਸ੍ਰ. ਮਜੀਠੀਆ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ, ਸਰਕਾਰ ਆਪਣੇ ਉਨ੍ਹਾਂ ਵਿਧਾਇਕਾਂ ਦੀ ਨਕੇਲ ਕੱਸੇ ਜੋ ਪੰਜਾਬ ਨੂੰ ਬਰਬਾਦ ਕਰ ਰਹੇ ਹਨ ਅਤੇ ਜਿਨ੍ਹਾਂ 'ਤੇ ਮਾਣਯੋਗ ਰਾਜਪਾਲ ਵੀ ਕਾਰਵਾਈ ਦੀ ਸਿਫਾਰਸ਼ ਕਰ ਚੁੱਕੇ ਹਨ। ਅੰਤ ਵਿੱਚ ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੀਆਂ ਇਨ੍ਹਾਂ ਲੋਕ-ਵਿਰੋਧੀ ਅਤੇ ਤਾਨਾਸ਼ਾਹੀ ਕਾਰਵਾਈਆਂ ਦਾ ਹਿਸਾਬ ਪੰਜਾਬ ਦੇ ਲੋਕ ਆਉਣ ਵਾਲੀਆਂ ਚੋਣਾਂ ਵਿੱਚ ਜ਼ਰੂਰ ਲੈਣਗੇ।

Have something to say? Post your comment

 

More in Chandigarh

ਸਮਾਜ ਸੇਵੀ ਸੰਸਥਾਵਾਂ ਵੱਲੋਂ ਬਲਾਕ ਮਾਜਰੀ ਸਥਾਪਿਤ ਕੈਂਪ 'ਚ ਭਾਜਪਾ ਆਗੂ ਰਣਜੀਤ ਗਿੱਲ ਵੱਲੋਂ ਸ਼ਿਰਕਤ

ਕਿਸਾਨਾਂ ਤੇ ਮਜ਼ਦੂਰਾਂ ਦੀ ਰੱਖਿਆ ਲਈ ਭਾਜਪਾ ਵੱਲੋਂ ਕਈ ਸਕੀਮਾਂ ਤਿਆਰ

ਨਗਰ ਯੋਜਨਾਕਾਰ ਅਧਿਕਾਰੀਆਂ ਤੇ ਏਜੰਟਾਂ ਨਾਲ ਮਿਲੀਭੁਗਤ ਰਾਹੀਂ ਇਮਾਰਤੀ ਯੋਜਨਾ ਮਨਜ਼ੂਰੀਆਂ ਤੇ ਐਨਓਸੀ ਦੇਣ ਚ ਨਾਪਾਕ ਗੱਠਜੋੜ ਦਾ ਵਿਜੀਲੈਂਸ ਬਿਊਰੋ ਨੇ ਕੀਤਾ ਪਰਦਾਫਾਸ਼

ਵਿਜੇ ਸ਼ਰਮਾ ਟਿੰਕੂ ਹੜ ਪੀੜਤਾਂ ਦੀ ਮਦਦ ਲਈ ਅੱਗੇ ਆਏ 51 ਹਜਾਰ ਦੀ ਰਾਸ਼ੀ ਦਿੱਤੀ

ਨਵਾਂ ਗਾਉਂ ਦੀ ਨਾਡਾ-ਖੁੱਡਾ ਲਹੌਰਾ ਸੜ੍ਹਕ ਦੇ ਨੁਕਸਾਨੇ ਹਿੱਸੇ ਦੀ ਮੁਰੰਮਤ ਦਾ ਕੰਮ ਜੋਰਾਂ ਤੇ

ਗੁਰਦਰਸ਼ਨ ਸਿੰਘ ਸੈਣੀ ਵੱਲੋਂ ਹੜ ਪੀੜਤਾਂ ਲਈ ਤੀਜਾ ਟਰੱਕ ਰਾਹਤ ਸਮੱਗਰੀ ਰਵਾਨਾ

ਹੜ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਭਿਆਨਕ ਹੜਾਂ ਕਾਰਨ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ : ਹਰਜੋਤ ਸਿੰਘ ਬੈਂਸ

ਵਿਧਾਇਕ ਰੰਧਾਵਾ ਨੇ ਸਾਧਾਪੁਰ , ਡੰਗਡੇਹਰਾ ਤੇ ਖਜੂਰ ਮੰਡੀ ਦੇ ਲੋਕਾਂ ਨਾਲ ਕੀਤੀ ਮੁਲਾਕਾਤ ਲਿਆ ਸਥਿਤੀ ਦਾ ਜਾਇਜਾ

ਹੜ੍ਹ ਪ੍ਰਭਾਵਿਤ ਲੋਕਾਂ ਲਈ 29 ਕੈਂਪ ਹੋਰ ਸਥਾਪਤ, 196 ਰਾਹਤ ਕੈਂਪਾਂ ਵਿੱਚ 6755 ਵਿਅਕਤੀਆਂ ਨੂੰ ਮਿਲੀ ਠਾਹਰ: ਹਰਦੀਪ ਸਿੰਘ ਮੁੰਡੀਆਂ

ਔਖੀ ਘੜੀ ਚ ਹਲਕਾ ਡੇਰਾਬੱਸੀ ਦੇ ਲੋਕਾਂ ਦੀ ਸੇਵਾ ਚ ਹਾਜ਼ਰ ਹਾਂ : ਗੁਰਦਰਸ਼ਨ ਸਿੰਘ ਸੈਣੀ