Wednesday, July 02, 2025

Majha

ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਜੈਕਾਰਿਆਂ ਦੀ ਗੂੰਜ ਵਿੱਚ ਹੋਇਆ ਸਮਾਪਤ

July 01, 2025 08:02 PM
Manpreet Singh khalra

ਭਿੱਖੀਵਿੰਡ : ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ:ਪੰਜਾਬ ਵੱਲੋਂ ਮਨੁੱਖੀ ਅਧਿਕਾਰਾਂ ਦੇ ਰਾਖੇ ਦੁਨੀਆਂ ਦੀ ਆਜ਼ਾਦੀ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ "ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ" ਗੁਰਦਵਾਰਾ ਬਾਬਾ ਦੀਪ ਸਿੰਘ ਜੀ ਭਿੱਖੀਵਿੰਡ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ ਜੋ 23 ਜੂਨ ਤੋਂ ਸ਼ੁਰੂ ਹੋਇਆ ਅਤੇ ਅੱਜ 29 ਤਰੀਕ ਨੂੰ ਜੈਕਾਰਿਆਂ ਦੀ ਗੂੰਜ ਵਿੱਚ ਸਮਾਪਤ ਹੋ ਗਿਆ। ਮੁਕਾਬਲੇ ਵਿੱਚ ਵੱਡੀ ਗਿਣਤੀ ਵਿੱਚ ਬੱਚਿਆਂ ਅਤੇ ਸੰਗਤਾਂ ਨੇ ਹਾਜ਼ਰੀ ਭਰੀ। ਇਸ ਦੌਰਾਨ ਬੱਚਿਆਂ ਦੇ ਦਸਤਾਰ ਦੁਮਾਲਾ ਅਤੇ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸਬੰਧਤ ਲਿਖਤੀ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਸ਼ੀਲਡਾਂ, ਸੁਖਮਨੀ ਬਾਣੀ ਸਟੀਕ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਖੇਪ ਜਾਣਕਾਰੀ ਭਰਪੂਰ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਇਹਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ ਜਰਮਨ, ਵਾਈਸ ਕਨਵੀਨਰ ਭਾਈ ਹਰਜੀਤ ਸਿੰਘ ਆਸਟਰੇਲੀਆ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਕੀਤਾ। ਉਹਨਾਂ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਜਿਸ ਉਮਰ ਵਿੱਚ ਬੰਦਾ ਤੁਰਨ ਫਿਰਨ ਤੋਂ ਅਸਮਰਥ ਹੁੰਦਾ ਹੈ ਉਸ ਉਮਰ ਵਿੱਚ 18 ਸੇਰ ਦਾ ਖੰਡਾ ਜੰਗ ਦੇ ਮੈਦਾਨ ਵਿੱਚ ਵਾਹੁਣਾ ਇਸ ਗੱਲ ਦਾ ਪ੍ਰਤੀਕ ਹੈ ਕਿ ਉਹਨਾਂ ਨੇ ਬਚਪਨ ਅਤੇ ਜਵਾਨੀ ਨੂੰ ਸਾਂਭ ਕੇ ਰੱਖਿਆ, ਕੁਦਰਤੀ ਖੁਰਾਕ ਨੂੰ ਆਪਣੀ ਜੀਵਨਸ਼ੈਲੀ ਦਾ ਹਿੱਸਾ ਬਣਾਇਆ। ਅਜੋਕੇ ਬੱਚਿਆਂ ਅਤੇ ਨੌਜਵਾਨਾਂ ਨੂੰ ਉਹਨਾਂ ਦੇ ਜੀਵਨ ਤੋਂ ਸਬਕ ਲੈਣਾ ਚਾਹੀਦਾ ਹੈ ਕਿ ਨਰੋਏ ਸਰੀਰ ਵਿੱਚ ਹੀ ਨਰੋਏ ਵਿਚਾਰਾਂ ਦਾ ਆਦਾਨ ਪ੍ਰਦਾਨ ਹੁੰਦਾ ਹੈ। ਬੱਚਿਆਂ ਦੇ ਲਈ ਖਾਣ ਪੀਣ ਦੀਆਂ ਸੇਵਾਵਾਂ ਭਾਈ ਕਵਲਜੀਤ ਸਿੰਘ ਗੁਰਜੰਟ ਆਟੋ ਸੈਂਟਰ, ਪਰਮਜੀਤ ਸਿੰਘ ਰੈਡੀਏਸ਼ਨ, ਸੋਹਲ ਏਸੀ ਰਿਪੇਅਰ, ਗੁਰਵਿੰਦਰ ਸਿੰਘ ਸਦਿਓੜਾ, ਹੀਰਾ ਸਿੰਘ ਸੋਹਲ, ਗੁਰਜੰਟ ਸਿੰਘ ਕਿਰਪਾਨਾਂ ਵਾਲੇ, ਗੁਰਵਿੰਦਰ ਸਿੰਘ ਸੰਧੂ, ਗੁਰਵਰਿਆਮ ਸਿੰਘ, ਪੂਰਨ ਸਿੰਘ ਜੋੜਾ ਘਰ, ਅਰਵਿੰਦਰ ਸਿੰਘ ਜੋੜਾ ਘਰ ਅਤੇ ਹਰਜੀਤ ਸਿੰਘ ਲਹਿਰੀ ਜੀ ਦੇ ਪਰਿਵਾਰ ਵੱਲੋਂ ਕੀਤੀਆਂ ਗਈਆਂ। ਪ੍ਰੋਗਰਾਮ ਦੇ ਕੋਆਰਡੀਨੇਟਰ ਜੋਨਲ ਇੰਚਾਰਜ ਭਿੱਖੀਵਿੰਡ ਭਾਈ ਗੁਰਜੰਟ ਸਿੰਘ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਖਾਲੜਾ ਅਤੇ ਜ਼ਿਲਾ੍ ਕੋਆਰਡੀਨੇਟਰ ਭਾਈ ਮਨਦੀਪ ਸਿੰਘ ਘੋਲੀਆਂ ਕਲਾਂ ਦੀ ਨਿਗਰਾਨੀ ਹੇਠ ਅੰਤਰਰਾਸ਼ਟਰੀ ਦਸਤਾਰ ਕੋਚ ਸਾਜਨ ਪ੍ਰੀਤ ਸਿੰਘ ਮਰਗਿੰਦਪੁਰਾ, ਹੁਸਨਦੀਪ ਸਿੰਘ, ਸੁਖਮਨਦੀਪ ਸਿੰਘ ਭਿੱਖੀਵਿੰਡ, ਰਨਬੀਰ ਸਿੰਘ ਵੀਰਮ, ਅੰਮ੍ਰਿਤਪਾਲ ਸਿੰਘ, ਗਗਨਦੀਪ ਸਿੰਘ ਭਿੱਖੀਵਿੰਡ ਦਿਲਪ੍ਰੀਤ ਸਿੰਘ ਭਿੱਖੀਵਿੰਡ ਵੱਲੋਂ ਦਸਤਾਰਾਂ ਦੀ ਸਿਖਲਾਈ ਬੜੀ ਇਮਾਨਦਾਰੀ ਅਤੇ ਤਨਦੇਹੀ ਦੇ ਨਾਲ ਦਿੱਤੀ ਗਈ। ਸੁਸਾਇਟੀ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਇਕਬਾਲ ਸਿੰਘ, ਪਲਵਿੰਦਰ ਸਿੰਘ ਕੰਡਾ, ਗੁਰਪ੍ਰੀਤ ਸਿੰਘ ਮੱਲ੍ਹੀ ਅਤੇ ਹੋਰ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਅੱਜ ਦੇ ਕਰਵਾਏ ਮੁਕਾਬਲਿਆਂ ਦੇ ਵਿੱਚ ਜੱਜਮੈਂਟ ਦੀਆਂ ਸੇਵਾਵਾਂ ਹਰਪ੍ਰੀਤ ਸਿੰਘ ਪੱਟੀ, ਹਰਜੀਤ ਸਿੰਘ ਲਹਿਰੀ, ਆਕਾਸ਼ਦੀਪ ਸਿੰਘ ਪੱਟੀ, ਵਜੀਰ ਸਿੰਘ ਆਸਲ, ਜਗਦੀਸ਼ ਸਿੰਘ ਭਿੱਖੀਵਿੰਡ ਵੱਲੋਂ ਬਾਖੂਬੀ ਨਿਭਾਈਆਂ ਗਈਆਂ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਸਰਦਾਰ ਗੁਰਜਿੰਦਰ ਸਿੰਘ ਅਤੇ ਹੈਡ ਗ੍ਰੰਥੀ ਭਾਈ ਮਨਜੀਤ ਸਿੰਘ, ਬਾਬਾ ਭੋਲਾ ਸਿੰਘ, ਪ੍ਰਧਾਨ ਭਾਈ ਸੁਖਦੇਵ ਸਿੰਘ ਨੇ ਸੁਸਾਇਟੀ ਦੇ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਅਖੀਰ ਸੰਗਤਾਂ ਨੇ ਚਾਹ ਬੰਦਾਨੇ ਦੇ ਲੰਗਰ ਦਾ ਭਰਪੂਰ ਆਨੰਦ ਮਾਣਿਆ। ਇਸ ਮੌਕੇ ਬੇਅੰਤ ਸੰਗਤਾਂ ਹਾਜ਼ਰ ਸਨ।

Have something to say? Post your comment

 

More in Majha

ਬਾਈਕ ਸਵਾਰਾਂ ਨੇ ਜੱਗੂ ਭਗਵਾਨਪੁਰੀਆ ਦੀ ਮਾਂ 'ਤੇ ਚਲਾਈਆਂ ਗੋਲੀਆਂ

ਜਿਨ੍ਹਾਂ ਸੰਸਥਾਵਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼ਾਮਲ ਨਹੀਂ ਕੀਤਾ ਕਿ ਇਨ੍ਹਾਂ ਸੰਸਥਾਵਾਂ ਨੂੰ ਸ਼੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਦੂਰ ਕਰਨ ਦੀ ਸਾਜਿਸ਼ ਤਾਂ ਨਹੀਂ : ਹਰਮਨਜੀਤ ਸਿੰਘ ਸ੍ਰੀ ਗੁਰੂ ਸਿੰਘ ਸਭਾ 

ਕੈਨੇਡਾ ਤੋਂ ਦੇਸ਼ ਨਿਕਾਲ਼ਾ ਹੋਵੇ ਜਾਂ ਅਮਰੀਕਾ ਤੋਂ ਬੱਚਿਆਂ ਨੂੰ ਅਪਰਾਧੀਆਂ ਵਾਂਗ ਹੱਥਕੜੀਆਂ ਅਤੇ ਬੇੜੀਆਂ ਪਾ ਕੇ ਭਾਰਤ ਭੇਜਣਾ, ਖਾਲਿਸਤਾਨੀ ਲੋਕ ਚੁੱਪ ਕਿਉਂ ਰਹੇ? : ਪ੍ਰੋ. ਸਰਚਾਂਦ ਸਿੰਘ ਖਿਆਲਾ

ਕੇਂਦਰ ਸਰਕਾਰ ਐਮਰਜੈਂਸੀ ਦੌਰਾਨ ਜਾਰੀ ਕੀਤੇ ਗਏ ਪਾਣੀ ਵੰਡ ਆਰਡੀਨੈਂਸਾਂ 'ਤੇ ਮੁੜ ਵਿਚਾਰ ਕਰੇ : ਪ੍ਰੋ. ਸਰਚਾਂਦ ਸਿੰਘ ਖਿਆਲਾ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਦਕੀ ਵਿਖੇ ਨਹਿਰੀ ਪਾਣੀ ਪੀਣਯੋਗ ਬਣਾ ਕੇ ਘਰਾਂ ਤੱਕ ਪਹੁੰਚਾਉਣ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਕੈਨੇਡੀਅਨ ਖ਼ੁਫ਼ੀਆ ਏਜੰਸੀ ਦੀ ਰਿਪੋਰਟ ਨੇ ਭਾਰਤ ਦੇ ਦਾਅਵਿਆਂ ਦੀ ਕੀਤੀ ਪੁਸ਼ਟੀ : ਪ੍ਰੋ. ਸਰਚਾਂਦ ਸਿੰਘ ਖਿਆਲਾ

ਕੈਨੇਡਾ ’ਚ ਖਾਲਿਸਤਾਨੀਆਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੇ ਵਿਰੋਧ 'ਤੇ ਪ੍ਰੋ. ਸਰਚਾਂਦ ਸਿੰਘ ਨੇ ਕਿਹਾ: ਸਰਕਾਰੀ ਮਹਿਮਾਨ ਦਾ ਵਿਰੋਧ ਕਰਨਾ ਸਰਕਾਰ ਦਾ ਵਿਰੋਧ ਹੈ, ਕੈਨੇਡੀਅਨ ਸਰਕਾਰ ਕਾਰਵਾਈ ਕਰੇ

ਭਾਜਪਾ ਨਾਲ ਗੱਠਜੋੜ ਅਕਾਲੀਆਂ ਦਾ ਖ਼ਿਆਲੀ ਪਲਾਉ: ਪ੍ਰੋ. ਸਰਚਾਂਦ ਸਿੰਘ ਖਿਆਲਾ

ਕੈਨੇਡਾ ’ਚ ਮਾਸੂਮ ਬਚਿਆਂ ਤੋਂ ਪ੍ਰਧਾਨ ਮੰਤਰੀ ਮੋਦੀ ਦੀ ਤਸਵੀਰ ਦਾ ਅਪਮਾਨ ਕਰਾਉਣਾ ਨਿੰਦਣਯੋਗ: ਪ੍ਰੋ. ਸਰਚਾਂਦ ਸਿੰਘ ਖਿਆਲਾ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ-ਤਸਕਰੀ ਰੈਕੇਟ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ