Monday, May 06, 2024

Majha

ਨਕਲੀ CBI ਨੇ ਮਾਰਿਆ ਛਾਪਾ, 35 ਤੋਲੇ ਸੋਨਾ ਤੇ ਨਕਦੀ ਲੈ ਉਡੇ

June 04, 2021 09:50 AM
SehajTimes

ਦੀਨਾਨਗਰ : ਫਿ਼ਲਮੀ ਅੰਦਾਜ਼ ਵਿਚ ਇਕ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿਤਾ ਗਿਆ ਹੈ। ਪੰਜਾਬ ਦੇ ਗੁਰਦਾਸਪੁਰ ਦੇ ਹਲਕਾ ਦੀਨਾਨਗਰ ਦੇ ਪਿੰਡ ਡੀਡਾ ਸਾਂਸੀਆਂ ਵਿਚ ਇਕ ਗੈਂਗ ਨੇ ਸੀਬੀਆਈ ਦੀ ਟਿਮ ਬਣ ਕੇ ਇਕ ਘਰ ਵਿੱਚ ਰੇਡ ਕਰ ਦਿਤੀ ਅਤੇ 35 ਤੋਲੇ ਸੋਨੇ ਦੇ ਗਹਿਣੇ ਅਤੇ ਨਕਦੀ ਲੁਟ ਲਈ l ਪੀੜਤ ਪਰਿਵਾਰ ਨੇ ਦੱਸਿਆ ਕਿ ਸਵੇਰੇ ਚਾਰ ਵਜੇ ਦੇ ਕਰੀਬ 7 ਲੋਕ ਦੋ ਕਾਰਾਂ ਵਿੱਚ ਆਏ ਸਨ ਅਤੇ ਘਰ ਦਾ ਮੁੱਖ ਗੇਟ ਤੋੜ ਕੇ ਅੰਦਰ ਦਾਖ਼ਲ ਹੋ ਗਏ ਅਤੇ ਘਰ ਦਾ ਦਰਵਾਜ਼ਾ ਖੜਕਾਉਣਾ ਸ਼ੁਰੂ ਕਰ ਦਿੱਤਾ, ਜਦੋਂ ਉਨ੍ਹਾਂ ਨੇ ਦਰਵਾਜ਼ਾ ਖੋਲ੍ਹਿਆ ਤਾਂ ਇਹ ਸਾਰੇ ਲੋਕ ਜ਼ਬਰਦਸਤੀ ਘਰ ਅੰਦਰ ਆਏ ਅਤੇ ਕਹਿਣ ਲੱਗੇ ਅਸੀਂ ਸੀਬੀਆਈ ਪੁਲਿਸ ਚੰਡੀਗੜ੍ਹ ਤੋਂ ਆਏ ਹਾਂ ਅਤੇ ਸਾਨੂੰ ਜਾਣਕਾਰੀ ਮਿਲੀ ਹੈ ਕਿ ਤੁਸੀਂ ਨਸ਼ਿਆਂ ਦਾ ਕਾਰੋਬਾਰ ਕਰਦੇ ਹੋ ਇਸ ਲਈ ਤੁਹਾਡੇ ਘਰ ਦੀ ਤਲਾਸ਼ੀ ਹੋਵੇਗੀ।
ਪਰਵਾਰ ਨੇ ਦਸਣ ਮੁਤਾਬਕ 2 ਵਿਅਕਤੀਆਂ ਦੇ ਹੱਥਾਂ ਵਿਚ ਪਿਸਤੌਲ ਸਨ, ਪੀੜਤ ਪਰਵਾਰ ਨੇ ਦਸਿਆ ਕਿ ਉਨ੍ਹਾਂ ਦੀ ਰਿਸ਼ਤੇਦਾਰੀ ਨੇੜਲੇ ਪਿੰਡ ਵਿਚ ਵਿਆਹ ਹੋਣਾ ਸੀ, ਇਸ ਲਈ ਉਸਦਾ ਭਰਾ ਅਤੇ ਕੁਝ ਹੋਰ ਰਿਸ਼ਤੇਦਾਰ ਘਰ ਆਏ ਹੋਏ ਸਨ, ਉਨ੍ਹਾਂ ਇਹ ਵੀ ਦੱਸਿਆ ਕਿ ਠੱਗ ਸਾਦੇ ਕੱਪੜਿਆਂ ਵਿਚ ਸਨ ਅਤੇ ਪਰਵਾਰ ਦੇ ਇਕ ਮੈਂਬਰ ਨੇ ਜਦ ਉਨ੍ਹਾਂ ਤੋਂ ਆਈ.ਡੀ. ਪ੍ਰਮਾਣ ਪੱਤਰ ਮੰਗਿਆ ਤਾਂ ਉਹਨਾ ਉਸ ਨੂੰ ਗੋਲੀ ਮਾਰਨ ਦੀ ਧਮਕੀ ਦੇ ਕੇ ਚੁੱਪ ਕਰਨ ਲਈ ਕਿਹਾ ਅਤੇ ਘਰ ਵਿੱਚ ਮੌਜੂਦ ਬੰਦਿਆਂ ਦੇ ਹੱਥ ਰੱਸੀ ਨਾਲ ਬੰਨ੍ਹਣ ਤੋਂ ਬਾਅਦ ਉਨ੍ਹਾਂ ਸਾਰਿਆਂ ਨੂੰ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ, ਇਸ ਤੋਂ ਬਾਅਦ ਲੁਟੇਰੇ ਘਰ ਦੇ ਸਾਰੇ ਕਮਰਿਆਂ ਦੀ ਤਲਾਸੀ ਕਰਦੇ ਰਹੇ,। ਉਨਾਂ ਕਿਹਾ ਕਿ ਲੁਟੇਰਿਆਂ ਨੇ ਵਿਆਹ ਲਈ ਰੱਖੇ ਅਲਮਾਰੀ ਦੇ ਲਾਕਰ ‘ਚੋਂ 35 ਤੋਲੇ ਸੋਨੇ ਦੇ ਗਹਿਣੇ ਖੋਹ ਲਏ। ਅਤੇ ਘਰ ਵਿੱਚ ਪਏ 4 ਲੱਖ ਰੁਪਏ ਵੀ ਲੈ ਗਏ ਅਤੇ ਫਰਾਰ ਹੋ ਗਏ l ਇਸ ਮਾਮਲੇ ਸਬੰਧੀ ਡੀਐਸਪੀ ਮਹੇਸ਼ ਸੈਣੀ ਨੇ ਕਿਹਾ ਕਿ ਮਾਮਲਾ ਦਰਜ ਕਰ ਕੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ lਜਿਸਦੀ ਪਹਿਚਾਣ ਅਰਮਿੰਦਰ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ ਉਨ੍ਹਾਂ ਕਿਹਾ ਕਿ ਇਸ ਸਾਰੀ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਪੀੜ੍ਹਤ ਪਰਿਵਾਰ ਦੀ ਇਕ ਮਹਿਲਾ ਦਾ ਪੂਰਾ ਹੱਥ ਸੀ ਜਿਸਨੇ ਇਹਨਾਂ ਨੂੰ ਨਕਲੀ ਸੀਬੀਆਈ ਬਣ ਭੇਜਿਆ ਹੈ l ਹੁਣ ਪੁਲਿਸ ਨੇ ਆਪਣੀ ਛਾਪੇਮਾਰੀ ਤੇਜ਼ ਕਰ ਦਿਤੀ ਹੈ ਅਤੇ ਪੁਲਿਸ ਦਾ ਕਹਿਣਾ ਹੈ ਕਿ ਬਾਕੀ ਦੇ ਦੋਸ਼ੀਆਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।

Have something to say? Post your comment

 

More in Majha

ਸਪੋਰਟਸ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਦਾ ਅਹੁਦਾ ਮਿਲਣ ਤੇ ਜੋਬਨਦੀਪ ਸਿੰਘ ਧੁੰਨ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ,1 ਕਿਲੋ ਹੈਰੋਇਨ ਕੀਤੀ ਬਰਾਮਦ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲ

ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਚੜਦੀ ਕਲਾ ਨਾਲ ਸੰਪਨ

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼

ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ

ਪਰਉਪਕਾਰ ਦਾ ਜੀਵੰਤ ਰੂਪ ਦਿਖਾਉਂਦਾ ਹੈ : ਮਾਨਵ ਏਕਤਾ ਦਿਵਸ

BJP ਦੀ ਸਤਨਾਮ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਹੋਈ ਮੀਟਿੰਗ

ਖਾਲੜਾ ਪੁਲਿਸ ਨੂੰ ਵੱਡੀ ਸਫਲਤਾ 3 ਕਿਲੋ 166 ਗ੍ਰਾਮ ਹੈਰੋਇਨ ਅਤੇ ਡਰੋਨ ਸਮੇਤ ਇੱਕ ਨਸ਼ਾ ਤਸਕਰ ਕਾਬੂ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਦਸਤਾਰ ਦੁਮਾਲਾ ਸਿਖਲਾਈ ਕੈਂਪ : ਗੁਰਦੁਆਰਾ ਪ੍ਰਬੰਧਕ ਕਮੇਟੀ