Tuesday, December 16, 2025

Chandigarh

ਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

July 02, 2025 01:55 PM
SehajTimes

ਚੰਡੀਗੜ੍ਹ : ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਐਮਜੀਸੀਪਾ) ਵਿਖੇ ਸ੍ਰੀ ਜਸਵੀਰ ਸਿੰਘ ਸੇਖੋਂ ਨੂੰ ਰਸਮੀ ਤੌਰ 'ਤੇ ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦਾ ਨਵਾਂ ਮੈਂਬਰ ਲਗਾਇਆ ਗਿਆ। ਸ੍ਰੀ ਸੇਖੋਂ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ ਅਤੇ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਇਹ ਅਹੁਦਾ ਸੰਭਾਲਿਆ।

ਕੈਬਨਿਟ ਮੰਤਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਸ੍ਰੀ ਜਸਵੀਰ ਸਿੰਘ ਸੇਖੋਂ ਦੀਆਂ ਯੋਗਤਾਵਾਂ 'ਤੇ ਭਰੋਸਾ ਕਰਨ ਲਈ ਉਹਨਾਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਸ੍ਰੀ ਸੇਖੋਂ ਸੂਬਾ ਵਾਸੀਆਂ ਲਈ ਪੌਸ਼ਟਿਕ ਭੋਜਨ ਯਕੀਨੀ ਬਣਾਉਣ, ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਵਰਗੀਆਂ ਪਹਿਲਕਦਮੀਆਂ ਨੂੰ ਹੋਰ ਅੱਗੇ ਵਧਾਉਣਗੇ।

ਇਸ ਮੌਕੇ ਸ੍ਰੀ ਸੇਖੋਂ ਨੇ ਕਿਹਾ ਕਿ ਉਹ ਉਨ੍ਹਾਂ ਦੀਆਂ ਯੋਗਤਾਵਾਂ ਵਿੱਚ ਪ੍ਰਗਟਾਏ ਗਏ ਵਿਸ਼ਵਾਸ ‘ਤੇ ਖੜ੍ਹੇ ਉਤਰਨਗੇ ਅਤੇ ਇਹ ਯਕੀਨੀ ਬਣਾਉਗੇ ਕਿ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੁਆਰਾ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਸਮਾਜ ਦੇ ਸਾਰੇ ਵਰਗਾਂ, ਖਾਸ ਕਰਕੇ ਖੇਤੀਬਾੜੀ ਖੇਤਰ ਨਾਲ ਇਸ ਨਾਲ ਸਬੰਧਤ ਵਾਸੀਆਂ ਤੱਕ ਪਹੁੰਚਾਈਆਂ ਜਾਣ ਕਿਉਂਕਿ ਇਹ ਖਰੀਦ ਕਾਰਜਾਂ ਦਾ ਮੁੱਖ ਹਿੱਸਾ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ (ਅਮਰਗੜ੍ਹ) ਜਸਵੰਤ ਸਿੰਘ ਗੱਜਣਮਾਜਰਾ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਅਤੇ ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ ਵੀ ਮੌਜੂਦ ਸਨ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ