Saturday, January 03, 2026
BREAKING NEWS

Chandigarh

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਐੱਸਸੀ ਭਾਈਚਾਰੇ ਨਾਲ ਸਬੰਧਤ 505 ਪਰਿਵਾਰਾਂ ਨੂੰ ਵੰਡੇ 8.72 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ

July 02, 2025 02:12 PM
SehajTimes

ਮਲੋਟ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਚਲਾਈ ਮੁਹਿੰਮ ਤਹਿਤ ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਕੇ.ਜੀ. ਪੈਲੇਸ ਵਿਖੇ ਐੱਸਸੀ ਭਾਈਚਾਰੇ ਨਾਲ ਸਬੰਧਤ 505 ਪਰਿਵਾਰਾਂ ਨੂੰ ਤਕਰੀਬਨ 8 ਕਰੋੜ 72 ਲੱਖ ਰੁਪਏ ਦੀ ਰਾਸ਼ੀ ਦੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਵੀ 140 ਲਾਭਪਾਤਰੀਆਂ ਨੂੰ 71.40 ਲੱਖ, 51,000 ਰੁਪਏ ਹਰੇਕ, ਦੇ ਮਨਜ਼ੂਰੀ ਪੱਤਰਾਂ ਦੀ ਵੰਡ ਕੀਤੀ।

ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਦੇ ਪੱਛੜੇ ਤੇ ਕਮਜ਼ੋਰ ਵਰਗਾਂ ਨੂੰ ਇਹ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਪਹਿਲੀ ਵਾਰ ਸੂਬੇ ਦਾ ਬਜਟ ਆਮ ਆਦਮੀ ਦੀ ਭਲਾਈ ਲਈ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਜਨਤਕ ਭਲਾਈ ’ਤੇ ਖਰਚ ਕਰ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਮੁਆਫ਼ੀ ਪੀ.ਐੱਸ.ਸੀ.ਐੱਫ.ਸੀ. ਵੱਲੋਂ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ, ਜਿਸ ਨਾਲ ਐਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐੱਸ.ਸੀ.ਐੱਫ.ਸੀ.) ਵੱਲੋਂ 31 ਮਾਰਚ, 2020 ਤੱਕ ਵੰਡੇ ਗਏ ਕਰਜ਼ਿਆਂ ’ਤੇ ਲੀਕ ਫੇਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮੁਆਫ਼ੀ ਪੀ.ਐੱਸ.ਸੀ.ਐੱਫ.ਸੀ. ਦੁਆਰਾ ਉਪਰੋਕਤ ਮਿਤੀ ਤੱਕ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ, ਜਿਸ ਨਾਲ ਐੱਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਲੋੜੀਂਦੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਲਾਭਪਾਤਰੀਆਂ ਨੂੰ ‘ਕੋਈ ਬਕਾਇਆ ਨਹੀਂ’ ਸਰਟੀਫਿਕੇਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 30 ਅਪਰੈਲ, 2025 ਤੱਕ ਗਿਣਿਆ ਗਿਆ ਮੂਲ, ਵਿਆਜ ਅਤੇ ਦੰਡ ਵਿਆਜ ਸਮੇਤ ਬਣਦੀ ਪੂਰੀ ਰਕਮ ਸੂਬਾ ਸਰਕਾਰ ਵੱਲੋਂ ਪੀ.ਐੱਸ.ਸੀ.ਐੱਫ.ਸੀ. ਨੂੰ ਵਾਪਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਤੋਂ ਬਾਅਦ ਪੀ.ਐੱਸ.ਸੀ.ਐੱਫ.ਸੀ. ਦੇ ਨਿਯਮਾਂ ਤਹਿਤ ਕਰਜ਼ਾ ਲੈਣ ਵਾਲਿਆਂ ਵਿਰੁੱਧ ਰਿਕਵਰੀ ਲਈ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ, ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਤੇ ਸ਼ਿੰਦਰਪਾਲ ਸਿੰਘ, ਰਮੇਸ਼ ਸਿੰਘ ਅਰਨੀਵਾਲਾ, ਸੁਖਪਾਲ ਸਿੰਘ ਪ੍ਰਧਾਨ ਟਰੱਕ ਯੂਨਿਅਨ, ਯਾਦਵਿੰਦਰ ਸਿੰਘ ਸਰਪੰਚ, ਨਿਰਮਲ ਸਿੰਘ ਸਰਪੰਚ, ਕੁਲਵਿੰਦਰ ਸਿੰਘ ਬਿੱਟੂ, ਜੋਤੀ ਸਰਪੰਚ, ਡਾ. ਸਾਧੂ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਲਾਭਪਾਤਰੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

'ਯੁੱਧ ਨਸ਼ਿਆਂ ਵਿਰੁੱਧ’ ਦੇ 307ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 93 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

ਐਸ.ਸੀ. ਭਾਈਚਾਰੇ ਦੀ ਭਲਾਈ ਲਈ ਸਬ-ਪਲਾਨ ਦੀ ਸਮੀਖਿਆ, 25 ਵਿਭਾਗਾਂ ਨਾਲ ਮੰਤਰੀ ਡਾ. ਬਲਜੀਤ ਕੌਰ ਦੀ ਅਹਿਮ ਬੈਠਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਪ੍ਰਗਟ

ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਅਧਿਕਾਰਤ ਗੈਰਹਾਜ਼ਰੀ ਲਈ ਆਬਕਾਰੀ ਅਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਪਾਰੀ-ਪੱਖੀ ਸ਼ਾਸਨ ਦੀ ਮਜ਼ਬੂਤੀ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ’ ਵਿੱਚ ਮਾਰਚ 2026 ਤੱਕ ਵਾਧਾ