Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸੂਬੇ ਭਰ ਦੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

July 02, 2025 03:09 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਵਚਨਬੱਧਤਾ ਅਨੁਸਾਰ, ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਵਿਭਾਗ ਅਧੀਨ ਚੱਲ ਰਹੀਆਂ ਯੋਜਨਾਵਾਂ ਅਤੇ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਮੰਤਰੀ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵੱਖ—ਵੱਖ ਯੋਜਨਾਵਾਂ ਅਤੇ ਗਤੀਵਿਧੀਆਂ ਅਧੀਨ ਹੋਈ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।

ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਸਾਰੀਆਂ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿ਼ਲਾ ਪ੍ਰਸ਼ਾਸਨ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨਾਲ ਸਬੰਧਤ ਸਾਰੇ ਕੰਮਾਂ ਨੂੰ ਵਧੇਰੇ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।

ਮੰਤਰੀ ਨੇ ਵਿਭਾਗ ਨੂੰ ਸੂਬੇ ਭਰ ਦੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਅਧੀਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਬਾਰੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ ਤਾਂ ਜੋ ਉਹ ਇਨ੍ਹਾਂ ਸਕੀਮਾਂ ਦਾ ਪੂਰਾ ਲਾਭ ਲੈ ਸਕਣ।

ਮੀਟਿੰਗ ਦੌਰਾਨ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ