Thursday, July 03, 2025

Malwa

ਡਿਪਟੀ ਕਮਿਸ਼ਨਰ ਨੇ ਘੱਗਰ, ਟਾਂਗਰੀ ਤੇ ਮੀਰਾਪੁਰ ਚੋਅ 'ਚ ਵਹਿੰਦੇ ਪਾਣੀ ਦਾ ਜਾਇਜ਼ਾ ਲਿਆ

July 02, 2025 05:15 PM
SehajTimes

ਘਨੌਰ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹੇ 'ਚੋਂ ਲੰਘਦੀਆਂ ਨਦੀਆਂ, ਘੱਗਰ ਅਤੇ ਟਾਂਗਰੀ 'ਚ ਵਹਿ ਰਹੇ ਪਾਣੀ ਦਾ ਮੌਕੇ 'ਤੇ ਜਾ ਕੇ ਜਾਇਜ਼ਾ ਲਿਆ ਇਸ ਦੌਰਾਨ ਉਨ੍ਹਾਂ ਦੇ ਨਾਲ ਐਸ.ਡੀ.ਐਮ. ਦੂਧਨਸਾਧਾਂ ਕ੍ਰਿਪਾਲਵੀਰ ਸਿੰਘ, ਜਲ ਨਿਕਾਸ ਵਿਭਾਗ ਦੇ ਐਸ.ਡੀ.ਓ. ਰਕਵਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

                ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਪਰ ਕੈਚਮੈਟ ਏਰੀਆ ਵਿੱਚ ਬਰਸਾਤ ਪੈਣ ਕਾਰਨ ਟਾਂਗਰੀ ਨਦੀ ਵਿੱਚ ਪਾਣੀ ਦਾ ਪੱਧਰ ਕੁਝ ਵਧਿਆ ਹੈ ਪਰ ਪਾਣੀ ਬੰਨ੍ਹ ਤੋਂ ਕਾਫ਼ੀ ਥੱਲੇ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਣੀ ਦੇ ਪੱਧਰ 'ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ ਤੇ ਕੋਈ ਘਬਰਾਹਟ ਵਿੱਚ ਆਉਣ ਵਾਲੀ ਗੱਲ ਨਹੀਂ ਹੈ।

ਡਾ. ਪ੍ਰੀਤੀ ਯਾਦਵ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਤੋਂ ਪੁਰੀ ਜਾਣਕਾਰੀ ਹਾਸਲ ਕੀਤੀ। ਐਸ.ਡੀ.ਓ. ਰਕਵਿੰਦਰ ਸਿੰਘ ਨੇ ਦੱਸਿਆ ਕਿ ਇਸ ਵੇਲੇ ਘੱਗਰ ਦਰਿਆ ਪਾਣੀ ਦਾ ਪੱਧਰੀ ਘੱਟ ਹੈ ਅਤੇ ਟਾਂਗਰੀ ਨਦੀ ਪਾਣੀ ਦਾ ਪੱਧਰ ਕੁਝ ਵਧਿਆ ਹੈ ਪਰ ਖਤਰੇ ਵਾਲੀ ਕੋਈ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਡਰੇਨੇਜ ਵਿਭਾਗ ਪੂਰੀ ਤਰਾਂ ਚੌਕਸ ਹੈ।

ਇਸ ਦੌਰਾਨ ਡਾ. ਪ੍ਰੀਤੀ ਯਾਦਵ ਨੇ ਇਕੱਤਰ ਹੋਏ ਸਥਾਨਕ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰ ਵੇਲੇ ਤਤਪਰ ਹੈ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਟਾਂਗਰੀ ਨਦੀ ਦੇ ਕੈਚਮੈਂਟ ਖੇਤਰ 'ਚ ਪਈ ਬਰਸਾਤ ਕਰਕੇ ਇਸ ਨਦੀ 'ਚ ਪਾਣੀ ਦੀ ਮਾਤਰਾ ਵਧੀ ਹੈ ਪਰੰਤੂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਨਾਲ ਇਨ੍ਹਾਂ ਨਦੀਆਂ 'ਚ ਪਾਣੀ ਦੇ ਵਹਾਅ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ਿਲਹਾਲ ਇਹ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਹੀਆਂ ਹਨ ਪਰੰਤੂ ਇਨ੍ਹਾਂ 'ਚ ਪਾਣੀ ਵਧਣ ਦੀ ਸੰਭਾਵਨਾ ਦੇ ਮੱਦੇਨਜ਼ਰ ਜਲ ਨਿਕਾਸ ਵਿਭਾਗ ਤੇ ਹੋਰ ਸਬੰਧਤ ਵਿਭਾਗਾਂ ਸਮੇਤ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਸੂਚਨਾ ਦੇਣ ਲਈ ਕੰਟਰੋਲ ਰੂਮ ਦੇ ਨੰਬਰ 0175-2350550 'ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ।

Have something to say? Post your comment