ਸੁਨਾਮ : ਮੰਗਾਂ ਨੂੰ ਲੈਕੇ ਸੂਬੇ ਦੀ ਸਰਕਾਰ ਤੋਂ ਖ਼ਫ਼ਾ ਨਹਿਰ ਵਿੱਚ ਛਾਲ ਮਾਰਨ ਵਾਲੇ ਬੇਰੁਜ਼ਗਾਰ ਅਧਿਆਪਕ ਨੂੰ ਆਪਣੀ ਜਾਨ ਜੋਖਮ ਵਿੱਚ ਪਾਕੇ ਨਹਿਰ ਵਿੱਚੋਂ ਬਾਹਰ ਕੱਢਣ ਵਾਲੇ ਸੁਨਾਮ ਦੇ ਡੀਐਸਪੀ ਹਰਵਿੰਦਰ ਸਿੰਘ ਖਹਿਰਾ ਦਾ ਬੁੱਧਵਾਰ ਨੂੰ ਗੁਰਦੁਆਰਾ ਅਕਾਲਗੜ੍ਹ ਸਾਹਿਬ ਸੁਨਾਮ ਦੀ ਪ੍ਰਬੰਧਕ ਕਮੇਟੀ ਵੱਲੋਂ ਬਹਾਦਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਗਮ ਵਿੱਚ ਸ਼ਹਿਰ ਦੀਆਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੋਂ ਇਲਾਵਾ ਥਾਣਾ ਮੁਖੀ ਪ੍ਰਤੀਕ ਜਿੰਦਲ, ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦੇ ਕੌਮੀ ਮੀਤ ਪ੍ਰਧਾਨ ਪ੍ਰਦੀਪ ਮੈਨਨ, ਅਗਰਵਾਲ ਸਭਾ ਦੇ ਨਵੇਂ ਪ੍ਰਧਾਨ ਵਿਕਰਮ ਗਰਗ ਵਿੱਕੀ, ਪ੍ਰਧਾਨ ਲਾਇਨਜ ਕਲੱਬ ਰੋਇਲ ਮੁਨੀਸ਼ ਮੋਨੂੰ, ਪਵਿੱਤਰ ਸਿੰਗਲਾ ਪ੍ਰਧਾਨ ਲਾਇਨਜ ਕਲੱਬ ਪ੍ਰਾਈਮ ਅਤੇ ਹੋਰ ਪਤਵੰਤੇ ਹਾਜਰ ਸਨ। ਇਸ ਮੌਕੇ ਡੀਐਸਪੀ ਹਰਵਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਮਨੁੱਖ ਨੂੰ ਇਨਸਾਨੀਅਤ ਦੇ ਭਲੇ ਲਈ ਹਮੇਸ਼ਾ ਕਾਰਜਸ਼ੀਲ ਰਹਿਣਾ ਚਾਹੀਦਾ ਹੈ। ਪ੍ਰਮਾਤਮਾ ਹਮੇਸ਼ਾ ਉਸ ਇਨਸਾਨ ਦੇ ਅੰਗਸੰਗ ਰਹੇਗਾ। ਉਨ੍ਹਾਂ ਆਖਿਆ ਕਿ ਸੁਨਾਮ ਸ਼ਹਿਰ ਦੇ ਵਸਨੀਕਾਂ ਵੱਲੋਂ ਜੋ ਮਾਨ ਸਨਮਾਨ ਉਨ੍ਹਾਂ ਨੂੰ ਦਿੱਤਾ ਜਾ ਰਿਹਾ ਹੈ ਉਸਦੇ ਲਈ ਉਹ ਸਦਾ ਰਿਣੀ ਰਹਿਣਗੇ ਅਤੇ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਦ੍ਰਿੜਤਾ ਨਾਲ ਇਸੇ ਤਰ੍ਹਾਂ ਹੀ ਨਿਭਾਉਂਦੇ ਰਹਿਣਗੇ। ਦੱਸ ਦੇਈਏ ਲੰਘੇ ਐਤਵਾਰ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਇਕ ਬੇਰੁਜ਼ਗਾਰ ਅਧਿਆਪਕ ਨੇ ਰੋਸ ਵਜੋਂ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ ਇਸੇ ਦੌਰਾਨ ਮੌਕੇ ਤੇ ਡਿਊਟੀ ਨਿਭਾਅ ਰਹੇ ਸੁਨਾਮ ਦੇ ਡੀਐਸਪੀ ਹਰਵਿੰਦਰ ਸਿੰਘ ਖਹਿਰਾ ਨੇ ਉਸ ਅਧਿਆਪਕ ਨੂੰ ਬਚਾਉਣ ਲਈ ਆਪਣੀ ਜਾਨ ਜੋਖਮ ਵਿੱਚ ਪਾਕੇ ਨਹਿਰ ਵਿੱਚ ਛਾਲ ਮਾਰੀ ਅਤੇ ਉਸਨੂੰ ਕੁੱਝ ਹੀ ਸਮੇਂ ਵਿੱਚ ਨਹਿਰ ਵਿੱਚੋਂ ਬਾਹਰ ਕੱਢ ਲਿਆ ਸੀ। ਇਸ ਮੌਕੇ ਹਰਵਿੰਦਰ ਸਿੰਘ ਢਿੱਲੋਂ, ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ, ਗੁਲਜਾਰ ਸਿੰਘ ਚੀਮਾਂ, ਦਰਸ਼ਨ ਕੌਰ ਸੁਰਜੀਤ ਸਿੰਘ ਆਨੰਦ, ਜੱਗਾ, ਕੁਲਵਿੰਦਰ ਸਿੰਘ ਨਾਮਧਾਰੀ, ਹਰਵਿੰਦਰ ਸਿੰਘ ਨਾਮਧਾਰੀ, ਧਰਮਿੰਦਰ ਸਿੰਘ ਢਿੱਲੋਂ, ਸੁਖਦੇਵ ਸਿੰਘ ਚੀਮਾ, ਅੰਗਰੇਜ਼ ਸਿੰਘ ਚੀਮਾਂ, ਬਲਵੀਰ ਸਿੰਘ ਚੀਮਾ, ਰਾਜਵੰਤ ਸਿੰਘ, ਦਲਜੀਤ ਸਿੰਘ, ਗੁਰਚਰਨ ਸਿੰਘ ਧਾਲੀਵਾਲ ਅਮਨਦੀਪ ਵਿਰਕ, ਹਰ ਭਗਵਾਨ ਸ਼ਰਮਾ ਪ੍ਰਧਾਨ ਬ੍ਰਾਹਮਣ ਸਭਾ ਸੁਨਾਮ, ਰਵੀ ਕਮਲ ਗੋਇਲ, ਵੇਦ ਪ੍ਰਕਾਸ਼ ਹੋਡਲਾ, ਕ੍ਰਿਸ਼ਨ ਸੰਦੋਹਾ, ਸੇਵਕ ਜਿੰਦਲ, ਰਿੰਕੂ ਸਮੇਤ ਹੋਰ ਪਤਵੰਤੇ ਹਾਜਰ ਸਨ।