Friday, July 04, 2025

Chandigarh

ਬਾਬਾ ਬੁੱਢਾ ਸਾਹਿਬ ਦੇ ਵਾਰਿਸ ਹੈੱਡ ਗ੍ਰੰਥੀ ਨੂੰ ਮਾਨਸਿਕ ਤੌਰ ਤੇ ਤੰਗ ਪ੍ਰੇਸ਼ਾਨ ਕਰਨਾ,ਜ਼ਲੀਲ ਕਰਨ ਅਤਿ ਮੰਦਭਾਗਾ : ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਦਾ ਸਖ਼ਤ ਸਟੈਂਡ

July 03, 2025 11:55 AM
SehajTimes

ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਸਰਦਾਰ ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਸਾਂਸਦ,ਗੋਬਿੰਦ ਸਿੰਘ ਲੌਂਗੋਵਾਲ, ਬਲਦੇਵ ਸਿੰਘ ਮਾਨ ਸਾਬਕਾ ਮੰਤਰੀ, ਜੱਥੇਦਾਰ ਸੁੱਚਾ ਸਿੰਘ ਛੋਟੇਪੁਰ,ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਾਬਕਾ ਵਿਧਾਇਕ ਸਰਦਾਰ ਬਰਜਿੰਦਰ ਸਿੰਘ ਬਰਾੜ, ਚਰਨਜੀਤ ਸਿੰਘ ਬਰਾੜ ਅਤੇ ਤੇਜਿੰਦਰ ਸਿੰਘ ਪੰਨੂ ਨੇ ਬਾਬਾ ਬੁੱਢਾ ਸਾਹਿਬ ਜੀ ਦੇ ਵਾਰਿਸ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਨੂੰ ਪਿਛਲੇ ਦਿਨਾਂ ਦੌਰਾਨ ਮਾਨਸਿਕ ਤੌਰ ਤੇ ਤੰਗ ਪ੍ਰੇਸ਼ਾਨ ਅਤੇ ਜਲੀਲ ਕਰਨ ਖ਼ਿਲਾਫ਼ ਸਖ਼ਤ ਸਟੈਂਡ ਅਖ਼ਤਿਆਰ ਕੀਤਾ ਹੈ। ਸਮੁੱਚੀ ਲੀਡਰਸ਼ਿਪ ਵਲੋਂ ਜਾਰੀ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਬੇਹੱਦ ਮੰਦਭਾਗਾ ਹੈ ਕਿ ਉੱਚ ਸੰਸਥਾਵਾਂ ਲਈ ਸੇਵਾ ਨਿਭਾਅ ਰਹੇ ਸਨਮਾਨਜਨਕ, ਸਤਿਕਾਰਯੋਗ ਸੇਵਾਦਾਰਾਂ ਨੂੰ ਜਲੀਲ ਕੀਤਾ ਜਾਵੇ ਇਸ ਨੂੰ ਪੰਥ ਅਤੇ ਕੌਮ ਕਥਾਚਿਤ ਬਰਦਾਸ਼ਤ ਨਹੀਂ ਕਰੇਗੀ।

ਗਿਆਨੀ ਰਘੁਬੀਰ ਸਿੰਘ ਜੀ ਦੇ ਮਾਮਲੇ ਤੇ ਡੂੰਘੀ ਚਿੰਤਾ ਜਾਹਿਰ ਕਰਦਿਆਂ ਲੀਡਰਸ਼ਿਪ ਨੇ ਕਿਹਾ ਕਿ,ਉੱਚ ਪਦਵੀ ਲਈ ਸੇਵਾ ਨਿਭਾਅ ਰਹੇ ਗਿਆਨੀ ਰਘੁਬੀਰ ਸਿੰਘ ਲਈ ਪਿਛਲੇ ਸਮਾਂ ਕਿੰਨਾ ਪੀੜਾ ਦਾਇਕ ਅਤੇ ਦੁਖਦ ਹੋਵੇਗਾ ਜਦੋਂ ਓਹਨਾ ਨੂੰ ਕਿਤੇ ਵੀ ਸੁਣਵਾਈ ਨਾ ਹੋਣ ਦੇ ਚਲਦੇ ਕੋਰਟ ਦਾ ਰੁਖ਼ ਕਰਨ ਲਈ ਮਜਬੂਰੀ ਵੱਸ ਫੈਸਲਾ ਕਰਨਾ ਪਿਆ, ਹਾਲਾਂਕਿ ਪੰਥ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਕੋਰਟ ਵੱਲ ਰੁਖ਼ ਕਰਨ ਦਾ ਫੈਸਲਾ ਵਾਪਿਸ ਵੀ ਹੋਇਆ ਪਰ ਇਹ ਮਜਬੂਰੀ ਅਤੇ ਪੀੜ ਦਾਇਕ ਸਮਾਂ ਇਸ ਗੱਲ ਤੇ ਮੋਹਰ ਲਗਾਉਂਦਾ ਹੈ ਕਿ ਪੰਥ ਦੀਆਂ ਉੱਚ ਸੰਸਥਾਵਾਂ ਲਈ ਸੇਵਾ ਨਿਭਾਅ ਰਹੇ ਲੋਕਾਂ ਨੂੰ ਜਾਣਬੁੱਝ ਕੇ, ਬਦਲਾ ਲਊ ਭਾਵਨਾ ਅਤੇ ਸਾਜਿਸ਼ੀ ਰੂਪ ਵਿੱਚ ਤੰਗ ਪ੍ਰੇਸ਼ਾਨ ਕਰਨਾ ਜਾਰੀ ਹੈ। ਇਸ ਤੋਂ ਇਲਾਵਾ ਗਿਆਨੀ ਰਘਬੀਰ ਸਿੰਘ ਜੀ ਦੇ ਸਟਾਫ ਵਿੱਚ ਕਟੌਤੀ ਕਰਨਾ, ਮਿਲਦੀਆਂ ਸੇਵਾਵਾਂ ਅਤੇ ਸਹੂਲਤਾਂ ਨੂੰ ਘੱਟ ਕਰਨਾ ਜਾਂ ਬੰਦ ਕਰਨਾ, ਛੁੱਟੀ ਲੈਣ ਦੀ ਮਨਜੂਰੀ ਲਈ ਜਲੀਲ ਕਰਨਾ ਇਹ ਸਭ ਕੁਝ ਏਸੇ ਲੜੀ ਵਿਚ ਸ਼ਾਮਿਲ ਹੈ।

ਜਾਰੀ ਬਿਆਨ ਵਿੱਚ ਲੀਡਰਸ਼ਿਪ ਨੇ ਕਿਹਾ ਕਿ ਜਿਸ ਦਿਨ, ਦੋ ਦਸੰਬਰ ਤੋਂ ਹੁਕਮਨਾਮਾ ਜਾਰੀ ਹੋਇਆ ਹੈ, ਉਸੇ ਦਿਨ ਤੋਂ ਸਿੰਘ ਸਾਹਿਬਾਨ ਪ੍ਰਤੀ ਬਦਲਾ ਲਊ ਭਾਵਨਾ ਤਹਿਤ ਸਿੰਘ ਸਾਹਿਬਾਨ ਨੂੰ ਜਲੀਲ ਅਤੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਸਭ ਤੋ ਪਹਿਲਾਂ ਇਸੇ ਭਾਵਨਾ ਹੇਠ ਝੂਠੇ ਦੋਸ਼ ਲਗਾਕੇ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਇਆ ਗਿਆ,ਇਸ ਤੋਂ ਅਗਲੇ 26 ਦਿਨਾਂ ਅੰਦਰ ਹੀ ਸਿੰਘ ਸਾਹਿਬਾਨ ਗਿਆਨੀ ਰਘੁਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਹਟਾ ਦਿੱਤਾ ਗਿਆ।

ਸਮੁੱਚੀ ਲੀਡਰਸ਼ਿਪ ਨੇ ਜਾਰੀ ਆਪਣੇ ਬਿਆਨ ਵਿੱਚ ਪੰਥ ਦੀ ਮਹਾਨ ਸੰਪਰਦਾਵਾਂ ਟਕਸਾਲ ਅਤੇ ਬੁੱਢਾ ਦਲ ਸਮੇਤ ਸਭ ਨੂੰ ਇਸ ਮੰਦਭਾਗੇ ਵਰਤਾਰੇ ਖਿਲਾਫ ਅਵਾਜ ਬੁਲੰਦ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਸੰਗਤ ਨੂੰ ਖਾਸ ਅਪੀਲ ਕੀਤੀ ਕਿ, ਹੁਣ ਸਮਾਂ ਆ ਗਿਆ ਜਦੋਂ ਸਾਨੂੰ ਆਪਣੀਆਂ ਸੰਸਥਾਵਾਂ ਦੀ ਰਾਖੀ ਆਪ ਕਰਨੀ ਪਵੇਗੀ,ਇਸ ਲਈ ਸੰਗਤ ਨੂੰ ਉੱਚ ਪਦਵੀਆਂ ਦੇ ਸਤਿਕਾਰ ਅਤੇ ਸਰਵ ਉੱਚਤਾ ਬਣਾਏ ਰੱਖਣ ਲਈ ਡਟ ਕੇ ਖੜੇ ਅਤੇ ਬੇਇਨਸਾਫ਼ੀ ਖਿਲਾਫ ਇੱਕਜੁਟ ਹੋਵੇ।

ਸਮੁੱਚੀ ਲੀਡਰਸ਼ਿਪ ਨੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਵੀ ਅਪੀਲ ਕੀਤੀ ਕਿ ਓਹ ਆਪਣੀ ਬਣਦੀ ਜ਼ਿੰਮੇਵਾਰੀ ਜਰੂਰ ਨਿਭਾਉਣ। ਸਮੁੱਚੀ ਲੀਡਰਸ਼ਿਪ ਨੇ ਕਿਹਾ ਕਿ ਸਰਦਾਰ ਧਾਮੀ ਨੂੰ ਅਜਿਹਾ ਵਰਤਾਓ ਕਰਨ ਵਾਲੇ ਅਤੇ ਓਹਨਾ ਪਿੱਛੇ ਦੀ ਜਿਹੜੀ ਵੀ ਵਿਅਕਤੀ ਰੂਪੀ ਸ਼ਕਤੀ ਹੈ, ਉਸ ਖ਼ਿਲਾਫ਼ ਸਖ਼ਤ ਕਰਵਾਈ ਕਰਨ ਤੋਂ ਇਲਾਵਾ ਅਜਿਹੇ ਮੰਦਭਾਗੇ ਵਰਤਾਰੇ ਖਿਲਾਫ ਆਵਾਜ ਬੁਲੰਦ ਕਰਨੀ ਚਾਹੀਦੀ ਹੈ।

Have something to say? Post your comment

 

More in Chandigarh

ਮਹਾਰਾਸ਼ਟਰ ਵਿੱਚ ਸਿਰਫ਼ ਤਿੰਨ ਮਹੀਨਿਆਂ ਵਿੱਚ 767 ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮ-ਕਾਜ ਦਾ ਲਿਆ ਜਾਇਜ਼ਾ : ਸਾਬਕਾ ਸੈਨਿਕਾਂ ਨੂੰ ਹੋਰ ਰੁਜ਼ਗਾਰ ਮੌਕੇ ਪ੍ਰਦਾਨ ਕਰਨ ਉੱਤੇ ਕੇਂਦਰਿਤ ਰਹੀ ਵਿਚਾਰ-ਚਰਚਾ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 21 ਕੈਡਿਟਾਂ ਦੀ ਤਿੰਨ ਹਫ਼ਤਿਆਂ ਵਿੱਚ ਐਨ.ਡੀ.ਏ. ਅਤੇ ਹੋਰ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ

ਯੁੱਧ ਨਸ਼ਿਆਂ ਵਿਰੁੱਧ’ ਦੇ 124ਵੇਂ ਦਿਨ ਪੰਜਾਬ ਪੁਲਿਸ ਵੱਲੋਂ 107 ਨਸ਼ਾ ਤਸਕਰ ਗ੍ਰਿਫ਼ਤਾਰ; 1.2 ਕਿਲੋ ਹੈਰੋਇਨ ਅਤੇ 22 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਜਸਵੀਰ ਸਿੰਘ ਗੜ੍ਹੀ ਵਿਦੇਸ਼ ਦੌਰੇ ‘ਤੇ ਰਵਾਨਾ

ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ: ਲਾਲ ਚੰਦ ਕਟਾਰੂਚੱਕ

ਸੁਖਦੇਵ ਸਿੰਘ ਸੁੱਖਾ ਕੰਸਾਲਾ ਨੂੰ ਲੱਗਾ ਸਦਮਾ, ਨੌਜਵਾਨ ਪੁੱਤਰ ਦੀ ਹੋਈ ਮੌਤ

ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ CR ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ

’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ