Friday, July 04, 2025

Malwa

ਕਿਸਾਨ ਖ਼ੁਦਕੁਸ਼ੀਆਂ ਤੇ ਇਕਮੱਤ ਨਜ਼ਰ ਨਹੀਂ ਆਏ ਸੰਧਵਾਂ ਅਤੇ ਖੁੱਡੀਆਂ  

July 03, 2025 03:15 PM
ਦਰਸ਼ਨ ਸਿੰਘ ਚੌਹਾਨ
ਪੰਜਾਬ ਦੇ ਖੇਤੀਬਾੜੀ ਮੰਤਰੀ ਬੋਲੇ :
ਕਿੰਨੀਆਂ ਮੌਤਾਂ, ਕਿਵੇਂ, ਕਦੋਂ, ਕਿੱਥੇ ਹੋਈਆਂ, ਇਸ ਬਾਰੇ ਰੌਲਾ ਹੀ ਬਹੁਤੈ 
 
 
ਸੁਨਾਮ-- ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਪਿਤਾ ਸਾਬਕਾ ਮੰਤਰੀ ਮਰਹੂਮ ਭਗਵਾਨ ਦਾਸ ਅਰੋੜਾ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਨ ਆਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਿਸਾਨ ਖ਼ੁਦਕੁਸ਼ੀਆਂ ਦੇ ਮਾਮਲੇ ਵਿੱਚ ਇੱਕਜੁੱਟ ਦਿਖਾਈ ਨਹੀਂ ਦਿੱਤੇ। ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਰਾਸ਼ਟਰ ਸਰਕਾਰ 'ਤੇ ਕਿਸਾਨ ਖੁਦਕੁਸ਼ੀਆਂ ਦੇ ਅੰਕੜੇ ਲੁਕਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਹਾਰਾਸ਼ਟਰ ਦੇ ਵਿਦਰਭ ਜ਼ਿਲ੍ਹੇ ਵਿੱਚ ਪਿਛਲੇ ਤਿੰਨ ਮਹੀਨਿਆਂ ਵਿੱਚ ਸੱਤ ਸੌ ਪੰਜਾਹ ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਅਜਿਹੇ ਵਰਤਾਰੇ ਵਿੱਚ ਮੰਦਭਾਗਾ ਪਹਿਲੂ ਇਹ ਹੈ ਕਿ ਉਨ੍ਹਾਂ ਵਿੱਚੋਂ ਅੱਧੇ ਸਰਕਾਰੀ ਸਹਾਇਤਾ ਤੋਂ ਵਾਂਝੇ ਰਹਿ ਗਏ ਹਨ। ਦੇਸ਼ ਵਿੱਚ ਹਰ ਰੋਜ਼ ਦੋ ਹਜ਼ਾਰ ਕਿਸਾਨ ਖੇਤੀ ਨੂੰ ਅਲਵਿਦਾ ਕਹਿ ਰਹੇ ਹਨ। ਜਦੋਂ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਦਾਅਵਾ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਕਿਸਾਨ ਖੁਦਕੁਸ਼ੀਆਂ ਦੇ ਸਹੀ ਅੰਕੜੇ ਜਾਰੀ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਸਮੇਂ ਦੀਆਂ ਸਰਕਾਰਾਂ ਕਿਸਾਨਾਂ ਦੇ ਹਿੱਤ ਵਿੱਚ ਫੈਸਲੇ ਲੈ ਸਕਣ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਖੇਤੀਬਾੜੀ ਦੇ ਬਜ਼ਟ ਵਿੱਚ ਵਾਧਾ ਕਰਨ ਨੂੰ ਯਕੀਨੀ ਬਣਾਵੇ। ਖੇਤੀਬਾੜੀ ਰਾਹੀਂ ਰੁਜ਼ਗਾਰ ਪੈਦਾ ਕਰਨ ਵੱਲ ਧਿਆਨ ਦਿੱਤਾ ਜਾਵੇ। ਖੇਤੀਬਾੜੀ ਖੇਤਰ ਵਿੱਚ ਰੁਜ਼ਗਾਰ ਦੇ ਬਹੁਤ ਮੌਕੇ ਹਨ। ਪੰਜਾਬ ਸਰਕਾਰ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪਹਿਰਾ ਦੇ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸੱਚਮੁੱਚ ਦੇਸ਼ ਅੰਦਰ ਜਨਤਾ ਦੇ ਹਿੱਤਾਂ ਦੀ ਰਾਖੀ ਕਰ ਰਹੇ ਹਨ ਅਤੇ ਅਗਲੀ ਸਰਕਾਰ ਉਸ ਦੀ ਹੋਵੇਗੀ ਜਿਹੜਾ ਲੋਕ ਸੇਵਾ ਨੂੰ ਸਮਰਪਿਤ ਹੋਵੇਗੀ। ਉਨ੍ਹਾਂ ਨੇ ਦਿੱਲੀ ਤੋਂ ਪੰਜਾਬ ਸਰਕਾਰ ਚਲਾਉਣ ਦੇ ਸਵਾਲ ਨੂੰ ਰਾਜਨੀਤਕ ਬਿਆਨ ਦੱਸਕੇ ਟਾਲਾ ਵੱਟ ਲਿਆ।
 ਡੱਬੀ** ਉਧਰ ਦੂਜੇ ਪਾਸੇ, ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਮੌਕੇ ਵਿਵਾਦਤ ਬਿਆਨ ਦੇਕੇ ਚਰਚਾ ਛੇੜ ਦਿੱਤੀ। ਸਾਬਕਾ ਮੰਤਰੀ ਸਵਰਗੀ ਭਗਵਾਨ ਦਾਸ ਅਰੋੜਾ ਦੀ ਬਰਸੀ 'ਤੇ ਸੁਨਾਮ ਪੁੱਜੇ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨ ਖੁਦਕੁਸ਼ੀਆਂ ਨੂੰ ਲੈਕੇ ਪੰਜਾਬ ਵਿੱਚ ਬਹੁਤ ਰੌਲਾ ਹੋ ਰਿਹਾ ਹੈ। ਉਨ੍ਹਾਂ ਨੂੰ ਖੁਦ ਇਸਦਾ ਹਿਸਾਬ ਨਹੀਂ ਮਿਲਿਆ। ਕਿੰਨੀਆਂ ਮੌਤਾਂ ਹੋਈਆਂ ਹਨ, ਕਿੱਥੇ ਹੋਈਆਂ ਹਨ ਅਤੇ ਕਿਵੇਂ ਹੋਈਆਂ ਹਨ। ਇਸ ਬਾਰੇ ਬਹੁਤ ਚਰਚਾ ਹੈ ਲੇਕਿਨ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਬਾਰੇ ਕੋਈ ਸਹੀ ਅੰਕੜਾ ਨਹੀਂ ਹੈ। ਹਾਲਾਂਕਿ,  ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦੀ ਹਰ ਸਮੱਸਿਆ ਅਤੇ ਮੰਗ ਨੂੰ ਪੂਰਾ ਕੀਤਾ ਜਾ ਰਿਹਾ ਹੈ।

Have something to say? Post your comment

 

More in Malwa

ਸ਼ਹੀਦੀ ਗੁਰਪੁਰਬ ਮੌਕੇ ਹਰੇ ਭਰੇ ਪੰਜਾਬ ਲਈ ਰੁੱਖ ਲਗਾਉਣ ਦੀ ਮੁਹਿੰਮ : ਡਿਪਟੀ ਕਮਿਸ਼ਨਰ

ਸਾਬਕਾ ਮੰਤਰੀ ਬਾਬੂ ਭਗਵਾਨ ਦਾਸ ਅਰੋੜਾ ਦੀ 25ਵੀਂ ਬਰਸੀ ਮਨਾਈ 

ਗੋਲਡੀ ਕੰਬੋਜ ਨੂੰ ਮੰਤਰੀ ਬਣਾਉਣ ਦੀ ਉੱਠੀ ਮੰਗ  

ਸਿਹਤ ਮੰਤਰੀ ਵੱਲੋਂ ਸ਼ਹਿਰੀ ਕਲੋਨੀਆਂ 'ਚ ਬੁਨਿਆਦੀ ਢਾਂਚੇ ਦੀਆਂ ਘਾਟਾਂ ਦਾ ਗੰਭੀਰ ਨੋਟਿਸ; ਬਿਲਡਰਾਂ ਖ਼ਿਲਾਫ਼ ਹੋਵੇਗੀ ਕਾਰਵਾਈ

ਡੀਐਸਪੀ ਖਹਿਰਾ ਬਹਾਦਰੀ ਐਵਾਰਡ ਨਾਲ ਸਨਮਾਨਿਤ 

ਡਿਪਟੀ ਕਮਿਸ਼ਨਰ ਵੱਲੋਂ ਘਨੌਰ ਬੀਡੀਪੀਓ ਦਫ਼ਤਰ ਦਾ ਅਚਨਚੇਤ ਨਿਰੀਖਣ

ਡਿਪਟੀ ਕਮਿਸ਼ਨਰ ਨੇ ਘੱਗਰ, ਟਾਂਗਰੀ ਤੇ ਮੀਰਾਪੁਰ ਚੋਅ 'ਚ ਵਹਿੰਦੇ ਪਾਣੀ ਦਾ ਜਾਇਜ਼ਾ ਲਿਆ

ਐੱਸ.ਡੀ.ਐਮ. ਸੁਨਾਮ ਨੇ ਕੀਤੀ ਤਹਿਸੀਲ ਦਫ਼ਤਰ ਦੀ ਚੈਕਿੰਗ

ਠੇਕਾ ਬਿਜਲੀ ਕਾਮਿਆਂ ਨੇ ਮੰਤਰੀ ਅਰੋੜਾ ਦੇ ਨਾਂਅ ਸੌਂਪਿਆ ਮੰਗ ਪੱਤਰ 

ਬਾਈਕ ਖੰਬੇ 'ਚ ਵੱਜੀ, ਨੌਜਵਾਨ ਹਲਾਕ