ਪੰਜਾਬ : ਰਾਜ ਸਭਾ ਛੱਡ ਕੇ ਲੁਧਿਆਣਾ ਪੱਛਮੀ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਬਣ ਗਏ ਹਨ। ਉਨ੍ਹਾਂ ਨੇ ਰਾਜ ਭਵਨ ਵਿਖੇ ਹੋਏ ਇਕ ਸਮਾਰੋਹ ਵਿਚ ਸਹੁੰ ਚੁੱਕੀ। ਪੰਜਾਬ ਦੇ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਸੰਜੀਵ ਅਰੋੜਾ ਨੂੰ ਅਹੁਦੇ ਦੀ ਸਹੁੰ ਚੁਕਵਾਈ। ‘ਆਪ’ ਸਰਕਾਰ ਦੇ ਲਗਭਗ ਸਾਢੇ 3 ਸਾਲਾਂ ਦੇ ਕਾਰਜਕਾਲ ਵਿੱਚ ਇਹ 7ਵਾਂ ਕੈਬਨਿਟ ਵਿਸਥਾਰ ਹੋਵੇਗਾ। ਇਸ ਤੋਂ ਬਾਅਦ ਮੰਤਰੀਆਂ ਦੇ ਵਿਭਾਗਾਂ ਵਿੱਚ ਵੀ ਬਦਲਾਅ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਮੁਖੀ ਅਤੇ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਤੇ ਹੋਰ ਕਈ ਆਗੂ ਵੀ ਸਹੁੰ ਚੁੱਕ ਸਮਾਗਮ ਵਿੱਚ ਹਿੱਸਾ ਲੈਣ ਲਈ ਪਹੁੰਚੇ ਹਨ।