ਮਾਜਰੀ : ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਸੁੱਖਾ ਕੰਸਾਲਾ ਨੂੰ ਉਦੋਂ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਹੋਣਹਾਰ ਤੇ ਨੌਜਵਾਨ ਪੁੱਤਰ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਜਨਰਲ ਸਕੱਤਰ ਰਵਿੰਦਰ ਸਿੰਘ ਵਜੀਦਪੁਰ ਨੇ ਦੱਸਿਆ ਕਿ ਸ. ਕੰਸਾਲਾ ਦੇ ਪੁੱਤਰ ਹਰਕੀਰਤ ਸਿੰਘ ਜੋ ਸਾਮ ਦੇ ਸਮੇਂ ਵਾੜੇ ਵਿੱਚ ਪ੍ਰਵਾਸੀ ਮਜ਼ਦੂਰਾਂ ਨੂੰ ਪੱਖਾ ਲਗਾ ਰਿਹਾ ਸੀ। ਉਸ ਸਮੇਂ ਉਸ ਨੂੰ ਤਾਰ ਤੋਂ ਬਿਜਲੀ ਦੇ ਕਰੰਟ ਦਾ ਜ਼ੋਰਦਾਰ ਝਟਕਾ ਲੱਗਣ ਨਾਲ ਬੇਹੋਸ਼ ਹੋ ਗਿਆ। ਉਸਨੂੰ ਤੁਰੰਤ ਪੀ ਜੀ ਆਈ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਸਵ. ਹਰਕੀਰਤ ਸਿੰਘ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਪਿੰਡ ਕੰਸਾਲਾ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਸੁੱਖਾ ਕਂਸਾਲਾ ਦੇ ਸਪੁੱਤਰ ਦੇ ਇਸ ਵਿਛੋੜੇ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਭਾਈ ਸੁੱਖਵਿੰਦਰ ਸਿੰਘ ਰਤਵਾੜਾ ਸਾਹਿਬ, ਭਾਈ ਸ਼ਮਸ਼ੇਰ ਸਿੰਘ ਪਡਿਆਲਾ, ਅਰਵਿੰਦਰ ਸਿੰਘ ਪੈਂਟਾ, ਰਣਜੀਤ ਸਿੰਘ ਜੀਤੀ ਪਡਿਆਲਾ, ਗੁਰਪ੍ਰਤਾਪ ਸਿੰਘ ਪਡਿਆਲਾ,ਮੇਜਰ ਸਿੰਘ ਸੰਗਤਪੁਰਾ, ਗੁਰਵਿੰਦਰ ਸਿੰਘ ਡੂਮਛੇੜੀ, ਗੁਰਮੀਤ ਸਿੰਘ ਸ਼ਾਂਟੂ, ਭਾਈ ਹਰਜੀਤ ਸਿੰਘ ਹਰਮਨ, ਮਨਦੀਪ ਸਿੰਘ ਖਿਜਰਾਬਾਦ, ਕਮਲਜੀਤ ਸਿੰਘ ਚਾਵਲਾ,ਜਗਮੋਹਣ ਸਿੰਘ ਕੰਗ, ਹਰਨੇਕ ਸਿੰਘ ਤਕੀਪੁਰ, ਜਗਦੇਵ ਸਿੰਘ ਮਲੋਆ, ਬਾਬਾ ਭੁਪਿੰਦਰ ਸਿੰਘ ਮਾਜਰਾ, ਜਗਜੀਤ ਸਿੰਘ ਜੱਗੀ ਕਾਦੀਮਾਜਰਾ, ਗੁਰਿੰਦਰ ਸਿੰਘ ਖਿਜਰਾਬਾਦ, ਭਗਤ ਸਿੰਘ ਭਗਤਮਾਜਰਾ, ਜਗਤਾਰ ਸਿੰਘ ਨੰਬਰਦਾਰ ਅਤੇ ਇਲਾਕੇ ਦੀਆਂ ਹੋਰ ਸਖ਼ਸੀਅਤਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।