Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਯੁੱਧ ਨਸ਼ਿਆਂ ਵਿਰੁੱਧ’ ਦੇ 124ਵੇਂ ਦਿਨ ਪੰਜਾਬ ਪੁਲਿਸ ਵੱਲੋਂ 107 ਨਸ਼ਾ ਤਸਕਰ ਗ੍ਰਿਫ਼ਤਾਰ; 1.2 ਕਿਲੋ ਹੈਰੋਇਨ ਅਤੇ 22 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

July 03, 2025 06:51 PM
Rozana Sehaj times

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 124ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.2 ਕਿਲੋ ਹੈਰੋਇਨ ਅਤੇ 21,980 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 124 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,287 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 100 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 495 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 78 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 506 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 71 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ