ਹੁਸ਼ਿਆਰਪੁਰ : ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਅਤੇ ਡੀ. ਐਸ. ਪੀ. ਸਬ-ਡਵੀਜ਼ਨ ਦਸੂਹਾ ਦੀਆ ਹਦਾਇਤਾਂ ਮੁਤਾਬਿਕ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ "ਯੁੱਧ ਨਸ਼ਿਆ ਵਿਰੁੱਧ" ਤਹਿਤ ਏ.ਐਸ.ਆਈ ਰਵਿੰਦਰ ਸਿੰਘ ਨੇ ਆਪਣੇ ਸਾਥੀ ਕਰਮਚਾਰੀਆ ਦੇ ਨਾਲ ਮੁਲਜਮ ਮਨੂੰ ਪੁੱਤਰ ਕਾਕੂ ਵਾਸੀ ਮਹਾਜਨਾ ਮੁਹੱਲਾ ਦਸੂਹਾ ਦਸੂਹਾ ਹਸਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋ ਇਕ ਸਿਲਵਰ ਪੰਨੀ, ਲਾਈਟਰ ਅਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਨੂੰ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਉਹਨਾਂ ਕਿਹਾ ਕਿ ਉਸ ਕੋਲੋਂ ਡੁੰਘਾਈ ਨਾਲ ਪੁੱਛਗਿੱਛ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਉਕਤ ਵਿਅਕਤੀ ਨੂੰ ਪੁਲਿਸ ਨਸ਼ਾ ਛੁਡਾਓ ਕੇਂਦਰ ਸਿਵਲ ਹਸਪਤਾਲ ਦਸੂਹਾ ਵਿਖ਼ੇ ਦਾਖਲ ਕਰਵਾਇਆ ਜਾਵੇਗਾ