ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਨੂੰ ਉਦਯੋਗ ਅਤੇ ਐਨਆਰਆਈ ਵਿਭਾਗ ਦਿੱਤਾ ਗਿਆ ਹੈ। ਕੁਲਦੀਪ ਧਾਲੀਵਾਲ ਤੋਂ NRI ਵਿਭਾਗ ਵਾਪਸ ਲਿਆ ਗਿਆ ਹੈ। ਉਨ੍ਹਾਂ ਦੀ ਮੰਤਰੀ ਮੰਡਲ ਵਿਚੋਂ ਛੁੱਟੀ ਕਰ ਦਿੱਤੀ ਗਈ ਹੈ। ਕੁਲਦੀਪ ਧਾਲੀਵਾਲ ਨੇ ਅਸਤੀਫਾ ਵੀ ਦੇ ਦਿੱਤਾ ਹੈ। ਇਸ ਨੂੰ ਅਸਤੀਫੇ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ, ‘‘ਆਪਣੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਮੇਰੀ ਮਿਹਨਤ ਜਾਰੀ ਹੈ।