ਅੰਮ੍ਰਿਤਸਰ : ਅੰਮ੍ਰਿਤਸਰ ਹਲਕੇ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਿਚਕਾਰ ਹੋਈ ਇਕ ਪ੍ਰਾਈਵੇਟ ਮੁਲਾਕਾਤ ਨੇ ਪੰਜਾਬ ਦੀ ਰਾਜਨੀਤਕ ਵਾਤਾਵਰਨ ਵਿੱਚ ਨਵਾਂ ਰੁਖ ਲਿਆਉਂਦਿਆਂ ਸਿਆਸੀ ਚਰਚਾ ਨੂੰ ਹੋਰ ਗਹਿਰਾ ਕਰ ਦਿੱਤਾ ਹੈ। ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਤੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਅਜਿਹੀ ਮੁਲਾਕਾਤ ਸੀ ਜਿਸ ਨੇ ਸਿਆਸੀ ਸਰਗਰਮੀ ਤੇਜ ਕਰ ਦਿੱਤੀ।