ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਵੱਲੋਂ ਪਾਰਟੀ ਦੇ ਟਕਸਾਲੀ ਆਗੂ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਵਰਕਿੰਗ ਕਮੇਟੀ ਮੈਂਬਰ ਬਣਾਏ ਜਾਣ ਉਪਰੰਤ ਪਾਰਟੀ ਦੀ ਵਿਦਿਆਰਥੀ ਜਥੇਬੰਦੀ ਸੋਈ ਦੇ ਆਗੂਆਂ ਵੱਲੋਂ ਦੋਆਬਾ ਜੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਔਜਲਾ ਦੀ ਅਗਵਾਈ ਹੇਠ ਲਾਲੀ ਬਾਜਵਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਸਮੇਂ ਸੁਖਜਿੰਦਰ ਸਿੰਘ ਔਜਲਾ ਨੇ ਕਿਹਾ ਕਿ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਹਮੇਸ਼ਾ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕੀਤਾ ਅਤੇ ਜਦੋਂ ਵੀ ਪਾਰਟੀ ’ਤੇ ਭੀੜ ਪਈ ਤਦ-ਤਦ ਉਨ੍ਹਾਂ ਨੇ ਪਾਰਟੀ ਹਾਈਕਮਾਂਡ ਦੇ ਮੋਢੇ ਨਾਲ ਮੋਢਾ ਲਗਾਇਆ। ਉਨ੍ਹਾ ਕਿਹਾ ਕਿ ਅਕਾਲੀ ਦਲ ਮੁੜ ਤੋਂ ਮਜਬੂਤ ਸਥਿਤੀ ਵੱਲ ਵੱਧ ਰਿਹਾ ਹੈ ਕਿਉਂਕਿ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ ਅਕਾਲੀ ਦਲ ਤੋਂ ਇਲਾਵਾ ਹੋਰ ਕਿਸੇ ਪਾਰਟੀ ਕੋਲੋ ਪੰਜਾਬ ਦੇ ਭਲੇ ਦੀ ਆਸ ਨਹੀਂ ਕੀਤੀ ਜਾ ਸਕਦੀ। ਇਸ ਸਮੇਂ ਲਾਲੀ ਬਾਜਵਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿਹੜੀ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ ਉਨ੍ਹਾਂ ਕਿਹਾ ਕਿ ਪਾਰਟੀ ਅਤੇ ਵਰਕਰਾਂ ਦਰਮਿਆਨ ਇੱਕ ਕੜੀ ਦੀ ਭੂਮਿਕਾ ਨਿਭਾਈ ਜਾਵੇਗੀ। ਇਸ ਮੌਕੇ ਅਭੇਜੀਤ ਸਿੰਘ ਰੇਹਲ, ਅਜਮੇਰ ਸਿੰਘ ਸਹੋਤਾ, ਹਰਜਿੰਦਰ ਸਿੰਘ ਔਜਲਾ, ਜਸਮੀਤ ਸਿੰਘ ਘੁੰਮਣ, ਕੌਸ਼ਿਕ ਅਰੋੜਾ, ਜਸਕਰਨ ਸਿੰਘ ਆਦਿ ਵੀ ਹਾਜਰ ਸਨ।