Wednesday, November 26, 2025

Education

ਨੀਟ 2025 ‘ਚ ਕਾਮਯਾਬ ਵਿਦਿਆਰਥੀਆਂ, ਅਧਿਆਪਕਾਂ ਅਤੇ ਟੀਮ ਮੈਂਬਰਾਂ ਦਾ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਸਨਮਾਨ

July 04, 2025 05:51 PM
SehajTimes

ਪਟਿਆਲਾ : ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਵੱਲੋਂ ਨੀਟ 2025 ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕਾਂ ਅਤੇ ਟੀਮ ਮੈਂਬਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਆਯੋਜਿਤ ਸਮਾਰੋਹ ਦੌਰਾਨ ਵੱਖ-ਵੱਖ ਸਕੂਲਾਂ ਦੇ 71 ਨੀਟ ਕਲੀਅਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਿਹਨਤ ਭਰੇ ਯਤਨਾਂ ਲਈ ਸਨਮਾਨਤ ਕੀਤਾ ਗਿਆ। ਨਾਲ ਹੀ ਉਹਨਾਂ ਦੇ ਗਾਈਡ ਅਧਿਆਪਕਾਂ ਅਤੇ ਪੂਰੀ ਨੀਟ ਟੀਮ ਨੂੰ ਵੀ ਸਨਮਾਨਿਤ ਕੀਤਾ ਗਿਆ।

              ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਕਾਮਯਾਬੀ ਪਟਿਆਲਾ ਜ਼ਿਲ੍ਹੇ ਲਈ ਮਾਣ ਦੀ ਗੱਲ ਹੈ ਅਤੇ ਹਰ ਨੀਟ ਕਲੀਅਰ ਵਿਦਿਆਰਥੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਆਪਣੇ ਛੋਟੇ ਭੈਣ-ਭਰਾਵਾਂ ਦੀ ਅਗਵਾਈ ਕਰੇ, ਤਾਂ ਜੋ ਆਉਣ ਵਾਲੇ ਸਾਲਾਂ ਵਿੱਚ ਇਹ ਗਿਣਤੀ ਹੋਰ ਵੀ ਵਧੇ। ਉਨ੍ਹਾਂ ਨੇ ਸਫਲਤਾ ਦਾ ਸਿਹਰਾ ਲੈਕਚਰਾਰਾਂ ਅਤੇ ਨੀਟ ਟੀਮ ਦੇ ਮੈਂਬਰਾਂ ਦੇ ਨਿਰੰਤਰ ਯਤਨਾਂ ਨੂੰ ਦਿੱਤਾ।

              ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਰਵਿੰਦਰਪਾਲ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹੁਣ ਸਮਾਜ ਦੀ ਨੀਂਹ ਬਣਦਿਆਂ ਆਪਣੀ ਭੂਮਿਕਾ ਨਿਭਾਉਣ ਲਈ ਤਿਆਰ ਰਹਿਣਾ ਚਾਹੀਦਾ ਹੈ। ਪ੍ਰਿੰਸੀਪਲ ਮਨਦੀਪ ਕੌਰ ਅੰਟਾਲ ਨੇ ਓਲਡ ਪੁਲਿਸ ਲਾਈਨ ਸਕੂਲ ਪਟਿਆਲਾ ਵਿੱਚ ਕੀਤੇ ਇਸ ਸਮਾਰੋਹ ਲਈ ਜ਼ਿਲ੍ਹਾ ਸਿੱਖਿਆ ਦਫ਼ਤਰ ਦਾ ਇਸ ਸਮਾਰੋਹ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ।

              ਜ਼ਿਲ੍ਹਾ ਨੋਡਲ ਇੰਚਾਰਜ ਦੌਲਤ ਰਾਮ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨੇ ਨੀਟ 2025 ਵਿੱਚ ਪੂਰੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਇਤਿਹਾਸ ਰਚਿਆ ਹੈ। ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਨੇ ਜੇਈਈ ਮੇਨਜ਼ ਅਤੇ ਐਡਵਾਂਸ ਵਿੱਚ ਚੰਗਾ ਸਥਾਨ ਪ੍ਰਾਪਤ ਕੀਤਾ ਸੀ।

              ਸਨਮਾਨ ਸਮਾਰੋਹ ਦੌਰਾਨ ਜਿਨ੍ਹਾਂ ਟੀਮ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ, ਉਨ੍ਹਾਂ ਵਿੱਚ ਪ੍ਰਿੰਸੀਪਲ ਮਨਦੀਪ ਕੌਰ, ਪ੍ਰਿੰਸੀਪਲ ਸੰਦੀਪ ਕੁਮਾਰ, ਪ੍ਰਿੰਸੀਪਲ ਰਮਨਦੀਪ ਕੌਰ, ਦੌਲਤ ਰਾਮ ਲੈਕਚਰਾਰ ਅਤੇ ਜ਼ਿਲ੍ਹਾ ਨੋਡਲ ਇੰਚਾਰਜ ਅਤੇ ਦਿਨੇਸ਼ ਕੁਮਾਰ ਸਟੇਟ ਮੈਂਬਰ ਸ਼ਾਮਲ ਸਨ।

Have something to say? Post your comment

 

More in Education

ਕੋਟਪਾ ਐਕਟ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ