Saturday, March 21, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਸਰਕਾਰ ਸੂਬੇ ਦੇ ਚਹੁੰਪਖੀ ਵਿਕਾਸ ਲਈ ਵਚਨਬੱਧ : ਹਰਚੰਦ ਸਿੰਘ ਬਰਸਟ

July 04, 2025 06:41 PM
SehajTimes

ਚੰਡੀਗੜ੍ਹ : ਸ. ਹਰਚੰਦ ਸਿੰਘ ਬਰਸਟਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ (ਆਪ)ਪੰਜਾਬ ਅਤੇ ਚੇਅਰਮੈਨਪੰਜਾਬ ਮੰਡੀ ਬੋਰਡ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਚਹੁੰਪਖੀ ਵਿਕਾਸ ਅਤੇ ਲੋਕਾਂ ਨੂੰ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਦਿਨ-ਰਾਤ ਕਾਰਜ ਕਰ ਰਹੀ ਹੈਜਿਸ ਤੋਂ ਲੋਕ ਬਹੁਤ ਖੁਸ਼ ਹਨ। ਇਸਦਾ ਸਬੂਤ ਹਾਲ ਹੀ ਵਿੱਚ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਲਿਜਾਣ ਅਤੇ ਖੁਸ਼ਹਾਲ ਬਣਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਚੰਗੀ ਸਿੱਖਿਆ ਅਤੇ ਚੰਗੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਚੰਗੀ ਸਿੱਖਿਆ ਪ੍ਰਣਾਲੀ ਸਦਕਾ ਐਨ.ਸੀ.ਈ.ਆਰ.ਟੀ. ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇ (ਐਨ.ਏ.ਐਸ.) 2024 ਵਿੱਚ ਪੰਜਾਬ ਨੇ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈਜੋ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ। ਪੰਜਾਬ ਸਰਕਾਰ ਸੂਬੇ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ ਕਰਵਾ ਰਹੀ ਹੈਜਿਸ ਲਈ ਗ੍ਰਾਂਟਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ 3 ਸਾਲਾਂ ਦੇ ਕਾਰਜਕਾਲ ਦੌਰਾਨ ਸਿੱਖਿਆਸਿਹਤਰੁਜ਼ਗਾਰ ਸਮੇਤ ਹਰ ਖੇਤਰ ਵਿੱਚ ਸ਼ਾਨਦਾਰ ਕੰਮ ਕਰਕੇ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਅਤੇ ਲੋਕਾਂ ਵੱਲੋਂ ਵੀ ਇਸ ਵਿੱਚ ਪੂਰਾ ਸਾਥ ਦਿੱਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ-ਚੜ੍ਹ ਕੇ ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਇਆ ਜਾ ਸਕੇ।

ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤਾਂ ਤੱਕ ਨਹਿਰਾ ਦਾ ਪਾਣੀ ਪਹੁੰਚਾਇਆ ਜਾ ਰਿਹਾ ਹੈ। ਕਰੀਬ 55,000 ਨੋਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਹਰ ਮਹੀਨੇ 300 ਯੂਨੀਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਮਹਿਲਾਵਾਂ ਨੂੰ ਮੁਫ਼ਤ ਬਸ ਸਰਵਿਸ, ਸੜਕ ਸੁਰੱਖਿਆ ਫੋਰਸਸਕੂਲ ਆਫ ਐਮੀਨੈਂਸਪ੍ਰਸ਼ਾਸਨਿਕ ਸੁਧਾਰ ਸਮੇਤ ਹਰ ਖੇਤਰ ਵਿੱਚ ਕਾਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ।

Have something to say? Post your comment

 

More in Chandigarh

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵੱਖ-ਵੱਖ ਵਾਰਡਾਂ ਵਿੱਚ 2.13 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ