Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਹੁਣ ਇਸ ਦਿਨ ਹੋਵੇਗੀ ਸੁਣਵਾਈ

July 04, 2025 06:44 PM
ਅਮਰਜੀਤ ਰਤਨ

ਐਤਵਾਰ ਨੂੰ ਰਿਮਾਂਡ ਖਤਮ

ਚੰਡੀਗੜ੍ਹ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਅੱਜ 4 ਜੂਨ ਨੂੰ ਵੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ। ਪਰ ਮਜੀਠੀਆ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ। ਸਰਕਾਰੀ ਵਕੀਲ ਨੇ ਕਿਹਾ ਕਿ ਮਜੀਠੀਆ ਦੇ ਵਕੀਲਾਂ ਨੇ ਅਰਜ਼ੀ ਦਾਇਰ ਕੀਤੀ ਸੀ ਪਰ ਇਹ ਕਾਨੂੰਨੀ ਤੌਰ ‘ਤੇ ਸਹੀ ਨਹੀਂ ਸੀ। ਇਸ ਲਈ ਉਨ੍ਹਾਂ ਨੇ ਉਹ ਅਰਜ਼ੀ ਵਾਪਸ ਲੈ ਲਈ ਹੈ। ਇਸ ਦੇ ਨਾਲ ਹੀ ਮਜੀਠੀਆ ਦੇ ਵਕੀਲਾਂ ਨੇ ਕਿਹਾ ਕਿ ਕੱਲ੍ਹ ਆਏ ਰਿਮਾਂਡ ਆਰਡਰ ਵਿੱਚ 6 ਜੂਨ ਲਿਖੀ ਹੋਈ ਸੀ, ਜਦੋਂ ਕਿ ਅੱਜ ਸਵੇਰੇ ਆਏ ਆਰਡਰ ਵਿੱਚ 6 ਜੁਲਾਈ ਲਿਖੀ ਹੋਈ ਸੀ। ਇਸ ਤਰ੍ਹਾਂ ਸੁਣਵਾਈ ਅੱਗੇ ਨਹੀਂ ਵਧ ਸਕੀ। ਹੁਣ ਮਾਮਲੇ ਦੀ ਅਗਲੀ ਸੁਣਵਾਈ 8 ਜੁਲਾਈ ਨੂੰ ਹੋਵੇਗੀ।
ਮਜੀਠੀਆ ਦੀ ਪਟੀਸ਼ਨ ਵਿੱਚ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਗਿਆ ਹੈ ਅਤੇ ਰਿਮਾਂਡ ਆਰਡਰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਮਜੀਠੀਆ ਦਾ ਦੋਸ਼ ਹੈ ਕਿ ਉਸਨੂੰ ਗਲਤ ਤਰੀਕੇ ਨਾਲ ਪੁਲਿਸ ਹਿਰਾਸਤ ਵਿੱਚ ਰੱਖਿਆ ਗਿਆ ਹੈ। 25 ਜੂਨ ਨੂੰ ਸਵੇਰੇ 9 ਵਜੇ ਦੇ ਕਰੀਬ, ਪੁਲਿਸ ਅੰਮ੍ਰਿਤਸਰ ਸਥਿਤ ਉਸਦੇ ਘਰ ਪਹੁੰਚੀ। ਪਰ ਉਸਨੂੰ 11.20 ਵਜੇ ਤੱਕ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਗਿਆ। ਉਨ੍ਹਾਂ ਨੇ ਇਸ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਮਾਮਲਾ ਉਸ ਰੱਦ ਕੀਤੀ ਗਈ ਰਿਪੋਰਟ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ। ਜਿਸਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ। ਪੰਜਾਬ ਸਰਕਾਰ ਦੇ ਵਕੀਲਾਂ ਨੇ ਸੁਪਰੀਮ ਕੋਰਟ ਵਿੱਚ ਵੀ ਇਹੀ ਤੱਥ ਪੇਸ਼ ਕੀਤੇ ਸਨ।
ਇਸ ਤੋਂ ਪਹਿਲਾਂ 2 ਜੁਲਾਈ ਨੂੰ ਮਜੀਠੀਆ ਨੂੰ 7 ਦਿਨਾਂ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਕਿਹਾ ਕਿ ਵਿਜੀਲੈਂਸ ਜਾਂਚ ਵਿੱਚ ਉਸਦੀ ਜਾਇਦਾਦ ਸਬੰਧੀ ਨਵੀਆਂ ਗੱਲਾਂ ਸਾਹਮਣੇ ਆਈਆਂ ਹਨ। ਉਸਨੇ ਇਹ ਵੀ ਕਿਹਾ ਕਿ ਉਸਨੂੰ ਯੂਪੀ ਦੇ ਗੋਰਖਪੁਰ ਜਾ ਕੇ ਮਾਮਲੇ ਦੀ ਜਾਂਚ ਕਰਨੀ ਪਵੇਗੀ। ਸਾਰੇ ਤੱਥ ਸੁਣਨ ਤੋਂ ਬਾਅਦ ਅਦਾਲਤ ਨੇ ਚਾਰ ਦਿਨਾਂ ਦਾ ਰਿਮਾਂਡ ਦੇ ਦਿੱਤਾ ਹੈ। ਉਸਦਾ ਰਿਮਾਂਡ ਐਤਵਾਰ 8 ਜੁਲਾਈ ਨੂੰ ਖਤਮ ਹੋ ਰਿਹਾ ਹੈ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ