ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਅੱਜ ਵਿਧਾਨ ਸਭਾ ਹਲਕਾ ਐੱਸ ਏ ਐੱਸ ਨਗਰ (ਮੋਹਾਲੀ) ਤੋਂ ਵਿਧਾਇਕ ਕੁਲਵੰਤ ਸਿੰਘ ਦੀ ਵੱਲੋਂ ਅੱਜ ਸੈਕਟਰ-79 ਵਿਖੇ ਆਪਣੇ ਦਫਤਰ ਵਿਖੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਮੋਹਾਲੀ ਦੀ ਤਰਫੋਂ ਹਲਕਾ ਮੋਹਾਲੀ ਦੇ ਕੁੱਲ 20 ਲਾਭਪਾਤਰੀਆਂ ਨੂੰ 42 ਲੱਖ ਰੁਪਏ ਦੇ ਕਰਜ਼ਾ ਮੁਆਫੀ ਪ੍ਰਮਾਣ ਪੱਤਰ ਤਕਸੀਮ ਕੀਤੇ ਗਏ। ਇਹਨਾਂ ਲਾਭਪਾਤਰੀਆਂ ਵਿੱਚ ਗੁਰਜੀਤ ਸਿੰਘ, ਰਘਵੀਰ ਸਿੰਘ, ਪ੍ਰੇਮ ਸਿੰਘ -ਪਿੰਡ ਸਨੇਟਾ, ਅਜੈ ਸਿੰਘ, ਜਗਤਾਰ ਸਿੰਘ, ਰਵਿੰਦਰ ਕੌਰ, ਗੁਰਸੇਵਕ ਸਿੰਘ, ਗੁਰਸੇਵਕ ਸਿੰਘ, ਲਖਵੀਰ ਸਿੰਘ, ਬਾਦਲ ਸਿੰਘ, ਗੁਰਪ੍ਰੀਤ ਸਿੰਘ, ਜਗਪਾਲ ਸਿੰਘ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੰਪੂਰਨ ਸਿੰਘ, ਸੁਰਜੀਤ ਕੌਰ, ਕਰਨੈਲ ਸਿੰਘ, ਤੇਜਿੰਦਰ ਸਿੰਘ, ਰਵਿੰਦਰ ਸਿੰਘ, ਸੁਰਜੀਤ ਸਿੰਘ, ਗੁਰਵਿੰਦਰ ਸਿੰਘ ਸ਼ਾਮਿਲ ਸਨ।
ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਨਾਲ ਸੰਬੰਧਿਤ ਕੁੱਲ 20 ਲਾਭਪਾਤਰੀਆਂ ਨੂੰ 42 ਲੱਖ ਰੁਪਏ ਦੇ ਕਰਜ਼ਾ ਮੁਆਫੀ ਪ੍ਰਮਾਣ ਪੱਤਰ ਤਕਸੀਮ ਕੀਤੇ ਗਏ ਹਨ ਜਦਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੋਹਾਲੀ ਜਿਲ੍ਹੇ ਦੇ ਲਾਭਪਾਤਰੀਆਂ ਨੂੰ ਡੇਢ ਕਰੋੜ ਰੁਪਏ ਦੇ ਕਰੀਬ ਜਦਕਿ ਪੰਜਾਬ ਦੇ ਲਾਭਪਾਤਰੀਆਂ ਨੂੰ 63 ਕਰੋੜ ਰੁਪਏ ਦੇ ਕਰਜ਼ਾ ਮੁਆਫੀ ਪ੍ਰਮਾਣ ਪੱਤਰ ਦਿੱਤੇ ਦਿੱਤੇ ਗਏ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਜੋ ਵਾਅਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਲੋਕਾਂ ਨਾਲ ਕੀਤੇ ਗਏ ਸਨ ਅਤੇ ਜੋ ਗਰੰਟੀਆਂ ਲੋਕਾਂ ਨੂੰ ਦਿੱਤੀਆਂ ਗਈਆਂ ਸਨ ਉਹਨਾਂ ਨੂੰ ਲਗਭਗ ਪੂਰੇ ਕੀਤਾ ਜਾ ਚੁੱਕਾ ਹੈ ਅਤੇ ਹੁਣ ਪੰਜਾਬ ਦੇ ਲੋਕਾਂ ਦੀਆਂ ਚਿਰਕੋਣੀਆਂ ਮੰਗਾਂ ਦਾ ਪੱਕੇ ਤੌਰ ਤੇ ਹੱਲ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਫਿਰ ਤੋਂ ਹਰਿਆ ਭਰਿਆ ਬਣਾਉਣ ਦੇ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਵਿਕਾਸ ਮੁਖੀ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਜਾ ਰਿਹਾ ਹੈ। ਇਸ ਮੌਕੇ ਤੇ ਜ਼ਿਲਾ ਮੈਨੇਜਰ -ਅਵਤਾਰ ਸਿੰਘ, ਬੁੱਧ ਸਿੰਘ- ਸਹਾਇਕ -ਜ਼ਿਲਾ ਮੈਨੇਜਰ, ਜਗਤਾਰ ਸਿੰਘ- ਸਹਾਇਕ ਜਿਲਾ ਮੈਨੇਜਰ, ਟਹਿਲ ਸਿੰਘ- ਕਲਰਕ, ਵੀ ਹਾਜ਼ਰ ਸਨ