Thursday, August 21, 2025
BREAKING NEWS
‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

Chandigarh

ਐਸ.ਐਸ.ਪੀ. ਦਫ਼ਤਰ ਨੂੰ ਰਿਸ਼ਵਤ ਦੇਣ ਦੀ ਕੋਸਿ਼ਸ਼ ਦੇ ਦੋਸ਼ ਹੇੇਠ ਡੀਐਸਪੀ ਫਰੀਦਕੋਟ ਰਾਜਨਪਾਲ ਮੁਅੱਤਲ ਅਤੇ ਗ੍ਰਿਫ਼ਤਾਰ

July 04, 2025 07:38 PM
ਅਮਰਜੀਤ ਰਤਨ

ਪੰਜਾਬ ਪੁਲਿਸ ਨੇ ਜ਼ੀਰੋ ਸਹਿਣਸ਼ੀਲਤਾ ਨੀਤੀ ਬਰਕਰਾਰ ਰੱਖਦਿਆਂ ਭ੍ਰਿਸ਼ਟਾਚਾਰ ਵਿਰੁੱਧ ਕੀਤੀ ਸਖ਼ਤ ਕਾਰਵਾਈ

ਚੰਡੀਗੜ੍ਹ : ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਦੀ ਦ੍ਰਿੜਤਾ ਨਾਲ ਪਾਲਣਾ ਕਰਦਿਆਂ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਕ੍ਰਾਈਮ ਅਗੇਂਸਟ ਵੂਮੈਨ (ਸੀ.ਏ.ਡਬਲਯੂ.) ਫਰੀਦਕੋਟ ਰਾਜਨਪਾਲ ਨੂੰ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਫਰੀਦਕੋਟ ਦਫ਼ਤਰ ਨੂੰ ਰਿਸ਼ਵਤ ਦੇਣ ਦੀ ਕੋਸਿ਼ਸ਼ ਦੇ ਦੋਸ਼ ਤਹਿਤ ਮੁਅੱਤਲ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ, ਐਸਐਸਪੀ ਫਰੀਦਕੋਟ ਨੂੰ ਡੀਐਸਪੀ ਰਾਜਨਪਾਲ ਵਿਰੁੱਧ ਸਿ਼ਕਾਇਤ ਮਿਲੀ ਸੀ,ਜਿਸ ਵਿੱਚ ਪੀੜਤ ਧਿਰ ਨੇ ਉਸ ਤੇ ਵਿਆਹ ਸਬੰਧੀ ਝਗੜੇ ਨੂੰ ਸੁਲਝਾਉਣ ਲਈ ਪੈਸੇ ਲੈਣ ਦਾ ਦੋਸ਼ ਲਗਾਇਆ ਸੀ ਅਤੇ ਡੀਐਸਪੀ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਦੋਸ਼ੀ ਡੀਐਸਪੀ ਰਾਜਨਪਾਲ ਨੇ ਆਪਣੇ ਵਿਰੁੱਧ ਦਰਜ ਸਿ਼ਕਾਇਤ ਦਾ ਨਿਪਟਾਰਾ ਕਰਨ ਲਈ ਐਸਐਸਪੀ ਦਫ਼ਤਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸਿ਼ਸ਼ ਕੀਤੀ ।

ਬੁਲਾਰੇ ਨੇ ਕਿਹਾ ਕਿ ਫਰੀਦਕੋਟ ਪੁਲਿਸ ਨੇ ਦੋਸ਼ੀ ਡੀਐਸਪੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ ਕਰਦੇ ਹੋਏ ਅਪਰਾਧਿਕ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਦੋਸ਼ੀ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂ ਅਨੁਸਾਰ ਸਖ਼ਤ ਵਿਭਾਗੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਬੁਲਾਰੇ ਨੇ ਕਿਹਾ ,“ਪੰਜਾਬ ਸਰਕਾਰ ਪੁਲਿਸ ਫੋਰਸ ਵਿੱਚ ਇਮਾਨਦਾਰੀ ਅਤੇ ਜਵਾਬਦੇਹੀ ਦੇ ਸਿਖ਼ਰਲੇ ਮਿਆਰਾਂ ਨੂੰ ਬਣਾਈ ਰੱਖਣ ਲਈ ਵਚਨਬੱਧ ਹੈ। ਭ੍ਰਿਸ਼ਟ ਅਭਿਆਸਾਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਅਧਿਕਾਰੀ ਵਿਰੁੱਧ ਸਖ਼ਤ ਕਾਨੂੰਨੀ ਅਤੇ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ”।

ਇਸ ਸਬੰਧ ਵਿੱਚ ਪੁਲਿਸ ਥਾਣਾ ਸਿਟੀ ਫਰੀਦਕੋਟ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 8 ਤਹਿਤ ਐਫਆਈਆਰ ਨੰਬਰ 289 ਮਿਤੀ 04/07/2025 ਨੂੰ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 40ਵੀਂ ਬਰਸੀ ਸਮਾਗਮ ਮੌਕੇ ਕੀਤੀ ਕਾਨਫਰੰਸ ਵਿੱਚ ਵੱਡੀ ਗਿਣਤੀ ਪਹੁੰਚੀ ਸੰਗਤ

ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 40ਵੀਂ ਬਰਸੀ ਸਮਾਗਮ ਮੌਕੇ ਕੀਤੀ ਕਾਨਫਰੰਸ ਵਿੱਚ ਵੱਡੀ ਗਿਣਤੀ ਪਹੁੰਚੀ ਸੰਗਤ

ਯੁੱਧ ਨਸ਼ਿਆਂ ਵਿਰੁੱਧ’: 172ਵੇਂ ਦਿਨ, ਪੰਜਾਬ ਪੁਲਿਸ ਨੇ 323 ਥਾਵਾਂ ’ਤੇ ਕੀਤੀ ਛਾਪੇਮਾਰੀ : 98 ਨਸ਼ਾ ਤਸਕਰ ਕਾਬੂ

ਸ਼ਹੀਦ ਹਰਮਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋ ਸ਼ਰਧਾ ਦੇ ਫੁੱਲ ਭੇਟ

ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਨਿੱਜੀ ਜਾਣਕਾਰੀ ਇਕੱਤਰ ਕਰਨ ਵਾਲੇ ਵਿਅਕਤੀਆਂ ਨੂੰ ਚੇਤਾਵਨੀ

ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ : ਮੁੱਖ ਮੰਤਰੀ

ਪੰਜਾਬ ਸਰਕਾਰ ਪਾਣੀ ਨਾਲ ਪ੍ਰਭਾਵਿਤ ਲੋਕਾਂ ਦੇ ਹਰ ਨੁਕਸਾਨ ਦੀ ਕਰੇਗੀ ਭਰਪਾਈ : ਬਰਿੰਦਰ ਕੁਮਾਰ ਗੋਇਲ

ਮੰਡੀ ਮਜ਼ਦੂਰਾਂ ਨੂੰ ਰਾਹਤ : ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧਾ

1.55 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ-ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਉੱਭਰਦੇ ਖਿਡਾਰੀਆਂ ਦਾ ਓਲੰਪਿਕ ਦਾ ਸੁਪਨਾ ਸਾਕਾਰ ਕਰਨਗੇ ਪੇਂਡੂ ਖੇਡ ਮੈਦਾਨ