Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਸ਼੍ਰੀਮਤੀ ਅੰਜੂ ਚੰਦਰ ਨੇ ਨਗਰ ਕੌਂਸਲ ਖਰੜ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

July 04, 2025 07:46 PM
ਅਮਰਜੀਤ ਰਤਨ

ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ, ਡਾ. ਗੁਰਪ੍ਰੀਤ ਕੌਰ ਅਤੇ ਐਮ.ਐਲ.ਏ ਅਲਮੋਨ ਗਗਨ ਮਾਨ ਨੇ ਦਿੱਤੀ ਮੁਬਾਰਕਬਾਦ

ਕਿਹਾ, ਇਤਿਹਾਸਕ ਤੇ ਪੁਰਾਤਨ ਸ਼ਹਿਰ ਖਰੜ ਦੀ ਬੇਹਤਰੀ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ

ਐਸ.ਏ.ਐਸ ਨਗਰ : ਸ੍ਰੀਮਤੀ ਅੰਜੂ ਚੰਦਰ ਨੇ ਅੱਜ ਨਗਰ ਕੌਂਸਲ ਖਰੜ, ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਪ੍ਰਧਾਨ ਦਾ ਅਹੁਦਾ ਅੱਜ ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ, ਡਾ. ਗੁਰਪ੍ਰੀਤ ਕੌਰ (ਪਤਨੀ ਮਾਨਯੋਗ ਮੁੱਖ ਮੰਤਰੀ ਪੰਜਾਬ) ਅਤੇ ਐਮ.ਐਲ.ਏ ਖਰੜ ਅਨਮੋਲ ਗਗਨ ਮਾਨ  ਦੀ ਹਾਜ਼ਰੀ ਵਿੱਚ ਸੰਭਾਲਿਆ।

ਇਸ ਮੌਕੇ ਬੋਲਦਿਆਂ ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਨੇ ਨਗਰ ਕੌਂਸਲ ਦੇ ਨਵੇਂ ਬਣੇ ਪ੍ਰਧਾਨ ਸ਼੍ਰੀਮਤੀ ਅੰਜੂ ਚੰਦਰ ਨੂੰ ਵਧਾਈ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਬਿਹਤਰੀਨ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਖਰੜ, ਅਨਮੋਲ ਗਗਨ ਮਾਨ ਨੇ ਖਰੜ ਦੇ ਵਿਕਾਸ ਲਈ ਅਤੇ ਸ਼ਹਿਰ ਵਾਸੀਆਂ ਦੀ ਮੰਗ ਤੇ ਕਜੌਲੀ ਵਾਟਰ ਵਰਕਸ ਤੋਂ ਨਹਿਰੀ ਪਾਣੀ ਦੀ ਸਪਲਾਈ ਦਾ 100 ਕਰੋੜ ਰੁਪਏ ਦਾ ਪ੍ਰਾਜੈਕਟ ਸਰਕਾਰ ਪਾਸੋਂ ਪ੍ਰਵਾਨ ਕਰਵਾਇਆ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਵੱਲੋਂ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਵੀ ਕੀਤਾ ਗਿਆ ਹੈ।  
  ਵਿਧਾਇਕ ਅਨਮੋਲ ਗਗਨ ਮਾਨ ਨੇ ਬੋਲਦਿਆਂ ਕਿਹਾ ਕਿ ਨਵ ਨਿਯੁਕਤ ਪ੍ਰਧਾਨ ਅੰਜੂ ਸ਼ਰਮਾ ਇਮਾਨਦਾਰ, ਮਿਹਨਤੀ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਹਨ ਅਤੇ ਨਗਰ ਕੌਂਸਲ ਖਰੜ, ਦੇ ਪ੍ਰਧਾਨ ਵਜੋਂ ਬਾਖੂਬੀ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਅਦਾਰੇ ਤੇ ਸੰਸਥਾ ਦੀ ਜ਼ਿੰਮੇਵਾਰੀ ਇਮਾਨਦਾਰ ਤੇ ਮਿਹਨਤੀ ਲੋਕਾਂ ਨੂੰ ਸੌਂਪ ਰਹੀ ਹੈ। ਜਦੋਂ ਵੱਖੋ ਵੱਖੋ ਸੰਸਥਾਵਾਂ ਤੇ ਅਦਾਰੇ ਪੂਰਨ ਇਮਾਨਦਾਰੀ ਨਾਲ ਕੰਮ ਕਰਨਗੇ ਤਾਂ ਪੰਜਾਬ ਨੂੰ ਦਿਨ ਦੁੱਗਣੀ ਤੇ ਰਾਤ ਚੌਗਣੀ ਤਰੱਕੀ ਕਰਨ ਤੋਂ ਕੋਈ ਨਹੀਂ ਰੋਕ ਸਕਦਾ। ਉਹਨਾਂ ਕਿਹਾ ਕਿ ਉਹਨਾਂ ਨੂੰ ਪੂਰਨਾ ਭਰੋਸਾ ਹੈ ਕਿ ਸ਼੍ਰੀਮਤੀ ਅੰਜੂ ਚੰਦਰ ਵੀ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਉਣਗੇ।
ਉਨਾਂ ਸ਼ਹਿਰ ਦੇ ਵਿਕਾਸ ਬਾਰੇ ਗੱਲ ਕਰਦਿਆਂ ਕਿਹਾ ਕਿ ਨਗਰ ਕੌਂਸਲ ਖਰੜ ਵੱਲੋਂ ਪਹਿਲਾਂ ਵੀ ਸ਼ਹਿਰ ਦੇ ਵਿਕਾਸ ਸਬੰਧੀ ਸਾਰੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਂਦੇ ਹਨ। ਸ਼ਹਿਰ ਵਿਖੇ ਸੁਪਰਮਾਰਕੀਟ ਬਣਾਈ ਜਾਵੇਗੀ, ਜਿਥੋਂ ਖਰੜ ਸ਼ਹਿਰ ਨੂੰ ਆਮਦਨ ਆਵੇਗੀ, ਖਰੜ ਵਿਖੇ ਪਾਰਕ, ਮਲਟੀਸਟੇਡੀਅਮ, ਸੜਕਾਂ, ਸ਼ਾਨਦਾਰ ਕਮਿਊਨਿਟੀ ਸੈਂਟਰ, ਬੱਸ ਸਟੈਂਡ ਆਦਿ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖਰੜ ਸ਼ਹਿਰ ਨੂੰ ਸੁੰਦਰ ਬਣਾੳਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਸ਼ਹਿਰ ਵਿਚਲਾ ਕਮਿਊਨਿਟੀ ਸੈਂਟਰ ਵੀ ਜਲਦ ਹੀ ਲੋਕ ਅਰਪਣ ਕਰ ਦਿੱਤਾ ਜਾਵੇਗਾ।  
   ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ  ਸ੍ਰੀਮਤੀ ਅੰਜੂ ਚੰਦਰ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ, ਜਿਹਨਾਂ ਨੇ ਉਨ੍ਹਾਂ 'ਤੇ ਭਰੋਸਾ ਪ੍ਰਗਟਾ ਕੇ ਉਹਨਾਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ। ਉਹਨਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਪ੍ਰਤੀਬੱਧਤਾ ਨਾਲ ਨਿਭਾਉਣਗੇ । ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਲੋਕਾਂ ਦੀਆਂ ਆਸਾਂ 'ਤੇ  ਖ਼ਰਾ ਉਤਰਨ ਲਈ ਪੂਰੇ ਪੂਰੇ ਯਤਨ ਕੀਤੇ ਜਾਣਗੇ। ਖਰੜ ਦੀ ਤਰੱਕੀ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਵਾਸਤੇ ਪੁਰਜ਼ੋਰ ਕੰਮ ਕਰਨਗੇ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ