Tuesday, December 02, 2025

Chandigarh

11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

July 05, 2025 02:16 PM
SehajTimes

ਚੰਡੀਗੜ੍ਹ : ਭ੍ਰਿਸ਼ਟਾਚਾਰ ਵਿਰੁੱਧ ਕੀਤੀ ਜਾ ਰਹੀ ਆਪਣੀ ਲਗਾਤਾਰ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਜਿ਼ਲ੍ਹਾ ਬਰਨਾਲਾ ਦੇ ਨਗਰ ਕੌਂਸਲ ਧਨੌਲਾ ਵਿਖੇ ਤਾਇਨਾਤ ਲੇਖਾਕਾਰ ਦੀਪਕ ਸੇਤੀਆ ਨੂੰ 11,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਧਨੌਲਾ ਕਸਬੇ ਦੇ ਵਸਨੀਕ ਇੱਕ ਠੇਕੇਦਾਰ ਦੀ ਸਿ਼ਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਨੇ 2,21,402 ਰੁਪਏ ਦੇ ਉਸਦੇ ਬਕਾਇਆ ਭੁਗਤਾਨ ਚੈੱਕ ਦੀ ਕਲੀਅਰੈਂਸ ਕਰਾਉਣ ਬਦਲੇ 11000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਦੱਸਿਆ ਕਿ ਸਿ਼ਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਤੋਂ 11000 ਰੁਪਏ ਰਿਸ਼ਵਤ ਲੈਂਦੇ ਹੋਏ ਦੀਪਕ ਸੇਤੀਆ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਮੌਕੇ ਤੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ ਗਈ ਹੈ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਸਬੰਧੀ ਹੋਰ ਜਾਂਚ ਪ੍ਰਕਿਰਿਆ ਅਧੀਨ ਹੈ।

ਵਿਜੀਲੈਂਸ ਬਿਊਰੋ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, ‘‘ਇਹ ਗ੍ਰਿਫ਼ਤਾਰੀ ਭ੍ਰਿਸ਼ਟਾਚਾਰ ਵਿਰੁੱਧ ਸਾਡੀ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਉਜਾਗਰ ਕਰਦੀ ਹੈ। ਅਸੀਂ ਹਰ ਪੱਧਰ ਤੇ ਬੇਨਿਯਮੀਆਂ ਨੂੰ ਜੜ੍ਹੋਂ ਪੁੱਟਣ ਅਤੇ ਲੋਕਾਂ ਲਈ ਜਵਾਬਦੇਹੀ ਯਕੀਨੀ ਬਣਾਉਣ ਲਈ ਵਚਨਬੱਧ ਹਾਂ’’।

ਵਿਜੀਲੈਂਸ ਬਿਊਰੋ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਹੈਲਪਲਾਈਨ ਰਾਹੀਂ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਦੀ ਰਿਪੋਰਟ ਕਰਨ ਤਾਂ ਜੋ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ।

Have something to say? Post your comment

 

More in Chandigarh

ਐਸ ਏ ਐਸ ਨਗਰ ਪੁਲਿਸ ਵੱਲੋਂ ਡੇਰਾਬੱਸੀ ਵਿਖੇ ਕਾਸੋ ਓਪਰੇਸ਼ਨ; ਇੱਕ ਵਿਅਕਤੀ ਗੈਰ-ਕਾਨੂੰਨੀ ਪਿਸਤੌਲ ਸਮੇਤ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ : 38 ਹਜ਼ਾਰ ਤੋਂ ਵੱਧ ਨਸ਼ਾ ਤਸਕਰ 1714 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਨਿਵੇਸ਼ਕ ਆਊਟਰੀਚ ਮਿਸ਼ਨ ਅਤੇ ਗਲੋਬਲ ਰੋਡ ਸ਼ੋਅ ਲਈ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾ

ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ

ਐਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ

'ਯੁੱਧ ਨਸ਼ਿਆਂ ਵਿਰੁੱਧ’ ਦੇ 274ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 74 ਨਸ਼ਾ ਤਸਕਰ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟਾਂ ਨੇ ਐਨ.ਡੀ.ਏ. ਤੋਂ ਗ੍ਰੈਜੂਏਸ਼ਨ ਕੀਤੀ ਮੁਕੰਮਲ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ

ਪਾਰਦਰਸ਼ੀ ਭਰਤੀ ਪ੍ਰਣਾਲੀ ਨੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਲਈ ਖੋਲ੍ਹੇ ਸੁਨਹਿਰੀ ਭਵਿੱਖ ਦੇ ਦਰਵਾਜ਼ੇ: ਹਰਪਾਲ ਸਿੰਘ ਚੀਮਾ