Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਡਿਪਟੀ ਕਮਿਸ਼ਨਰ ਵੱਲੋਂ ਫਤਿਹਗੜ ਛੰਨਾ ਵਿਖੇ ਮਗਨਰੇਗਾ ਅਧੀਨ ਕੰਮ ਦਾ ਜਾਇਜ਼ਾ

June 04, 2021 04:38 PM
SehajTimes

ਸਕੂਲ ਦਾ ਦੌਰਾ, ਰੂਫ ਟੌਪ ਹਾਰਵੈਸਟਿੰਗ ਸਿਸਟਮ ਨਾਲ ਪਾਣੀ ਬਚਾਉਣ ਦੇ ਉਦਮ ਦੀ ਸ਼ਲਾਘਾ


 

ਬਰਨਾਲਾ : ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਪਿੰਡ ਫਤਿਹਗੜ ਛੰਨਾ ਦਾ ਦੌਰਾ ਕੀਤਾ ਗਿਆ, ਜਿੱਥੇ ਉਨਾਂ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।
ਫਤਿਹਗੜ ਛੰਨਾ ਵਿਖੇ ਮਗਨਰੇਗਾ ਅਧੀਨ ਚੱਲ ਰਹੇ ਡਰੇਨ ਦੇ ਸਫਾਈ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਉਨਾਂ ਦੱਸਿਆ ਕਿ ਪਿੰਡਾਂ ਵਿਚ ਮਗਨਰੇਗਾ ਅਧੀਨ ਵੱਖ ਵੱਖ ਕੰਮ ਜਾਰੀ ਹਨ। ਉਨਾਂ ਮਗਨਰੇਗਾ ਕਾਮਿਆਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। 


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਵੱਲੋਂ ਬਾਰਸ਼ਾਂ ਦੇ ਅਗਾਊਂ ਸੀਜ਼ਨ ਦੇ ਮੱਦੇਨਜ਼ਰ ਡਰੇਨਾਂ ਦੀ ਸਫਾਈ ਕਰਵਾਈ ਗਈ ਹੈ। ਇਸ ਤੋਂ ਇਲਾਵਾ ਛੱਪੜਾਂ ਦੀ ਸਫਾਈ ਵੀ ਕਰਵਾਈ ਗਈ ਹੈ ਤਾਂ ਜੋ ਮੀਂਹ ਦੇ ਸੀਜ਼ਨ ਦੌਰਾਨ ਓਵਰਫਲੋਅ ਨਾ ਹੋਵੇ।
ਪੰਚਾਇਤੀ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲੇ ਦੇ ਤਿੰਨਾਂ ਬਲਾਕਾਂ ਵਿਚ ਡਰੇਨਾਂ ਆਦਿ ਦੀ ਸਫਾਈ ਕਰਵਾਈ ਗਈ ਹੈ, ਜਿਸ ਦੀ ਅੰਦਾਜ਼ਨ ਲਾਗਤ 154.26 ਲੱਖ ਹੈ। ਉਨਾਂ ਦੱਸਿਆ ਕਿ ਰਜਵਾਹਿਆਂ ਆਦਿ ਦੀ ਸਫਾਈ ਦਾ ਕੰਮ ਵੀ ਆਖਰੀ ਪੜਾਅ ’ਤੇ ਹੈ। 

ਡਿਪਟੀ ਕਮਿਸ਼ਨਰ ਨੇ ਪਿੰਡ ਦੇ ਸਰਕਾਰੀ ਸਮਾਰਟ ਸਕੂਲ ਵਿਖੇ ਬਣੇ ਰੂਫ ਟੌਪ ਹਾਰਵੈਸਟਿੰਗ ਮਾਡਲ ਦਾ ਜਾਇਜ਼ਾ ਲਿਆ। ਉਨਾਂ ਕਿਹਾ ਕਿ ਸਕੂਲਾਂ ਦੀਆਂ ਛੱਤਾਂ ਤੋਂ ਆਉਦੇ ਮੀਂਹ ਦੇ ਪਾਣੀ ਨੂੰ ਸਟੋਰ ਕਰ ਕੇ ਇਸ ਨੂੰ ਰੀਚਾਰਜ ਕਰਨਾ ਪਾਣੀ ਬਚਾਉਣ ਦਾ ਵੱਡਾ ਉਪਰਾਲਾ ਹੈ। ਉਨਾਂ ਦੱਸਿਆ ਕਿ ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਵੱਲੋਂ ਸਿੱਖਿਆ ਵਿਭਾਗ ਨਾਲ ਤਾਲਮੇਲ ਕਰ ਕੇ ਜ਼ਿਲੇ ਦੇ 60 ਸਕੂਲਾਂ ਵਿਚ ਰੂਫ ਟੌਪ ਹਾਰਵੈਸਟਿੰਗ ਸਿਸਟਮ ਦੀ ਤਜਵੀਜ਼ ਭੇਜੀ ਗਈ ਹੈ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ