Saturday, July 05, 2025

Chandigarh

15000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ. ਈ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

July 05, 2025 02:21 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ), ਸਬ-ਸਟੇਸ਼ਨ, ਕੰਧਾਲਾ ਜੱਟਾਂ ਜਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਬਲਜੀਤ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਸੀਕਰੀ ਦੇ ਇੱਕ ਨਿਵਾਸੀ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਜੇਈ ਨੇ ਉਸਦੇ ਪਿੰਡ ਵਿੱਚ ਬਿਜਲੀ ਸਪਲਾਈ ਲੋਡ ਨੂੰ ਠੀਕ ਕਰਨ ਲਈ ਇੱਕ ਨਵਾਂ ਟ੍ਰਾਂਸਫਾਰਮਰ ਲਗਾਉਣ ਦੇ ਬਦਲੇ 20000 ਰੁਪਏ ਦੀ ਮੰਗ ਕੀਤੀ ਸੀ ਪਰ ਉਸ ਦੀ ਬੇਨਤੀ 'ਤੇ ਸੌਦਾ 15000 ਰੁਪਏ ਵਿਚ ਤੈਅ ਹੋ ਗਿਆ।
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਜਲੰਧਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਜਲੰਧਰ ਰੇਂਜ ਵਿਖੇ ਉਕਤ ਜੇਈ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬ ਵਿੱਚ ਪਹਿਲੀ ਵਾਰ ਕਰਵਾਈ ਜਾ ਰਹੀ ਬਿਜ਼ਨਸ ਬਲਾਸਟ ਐਕਸਪੋ ਦੌਰਾਨ ਸਰਕਾਰੀ ਸਕੂਲਾਂ ਦੇ ਨੌਜਵਾਨ ਉੱਦਮੀ ਨਿਵੇਸ਼ਕਾਂ ਸਾਹਮਣੇ ਆਪਣੇ ਨਵੀਨਤਮ ਉਤਪਾਦ ਕਰਨਗੇ ਪੇਸ਼

11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਪੰਜਾਬ ਸਾਲਾਨਾ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪੀਆਡ ਰਾਹੀਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬੀ ਭਾਸ਼ਾ ਦਾ ਝੰਡਾ ਬੁਲੰਦ ਕਰ ਰਿਹਾ ਹੈ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆਂ ਵਿਰੁਧ ਦਾ 125ਵਾਂ ਦਿਨ: 2.3 ਕਿਲੋ ਹੈਰੋਇਨ ਸਮੇਤ 101 ਨਸ਼ਾ ਤਸਕਰ ਕਾਬੂ

ਨਾਬਾਲਗ ਲੜਕੀ ਦਾ ਜਬਰੀ ਵਿਆਹ ਰੁਕਿਆ; ਡਾ. ਬਲਜੀਤ ਕੌਰ ਦੀ ਦਖ਼ਲਅੰਦਾਜੀ ਨਾਲ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਨੇ ਕੀਤੀ ਕਾਰਵਾਈ

ਸ਼੍ਰੀਮਤੀ ਅੰਜੂ ਚੰਦਰ ਨੇ ਨਗਰ ਕੌਂਸਲ ਖਰੜ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਡਿਪਟੀ ਮੇਅਰ ਬੇਦੀ ਨੇ ਟੀਡੀਆਈ ਸੈਕਟਰ 74 ਦੇ ਦੌਰੇ ਉਪਰੰਤ ਵਸਨੀਕਾਂ ਨੂੰ ਦਿੱਤਾ ਹੱਲ ਦਾ ਭਰੋਸਾ

ਐਸ.ਐਸ.ਪੀ. ਦਫ਼ਤਰ ਨੂੰ ਰਿਸ਼ਵਤ ਦੇਣ ਦੀ ਕੋਸਿ਼ਸ਼ ਦੇ ਦੋਸ਼ ਹੇੇਠ ਡੀਐਸਪੀ ਫਰੀਦਕੋਟ ਰਾਜਨਪਾਲ ਮੁਅੱਤਲ ਅਤੇ ਗ੍ਰਿਫ਼ਤਾਰ