Monday, July 07, 2025

Education

ਸਰਕਾਰੀ ਹਾਈ ਸਮਾਰਟ ਸਕੂਲ ਪਿੰਡ ਖੁਰਦ ਦੀਆਂ ਵਿਦਿਆਰਥਨਾਂ ਨੇ ਅੰਤਰਰਾਸ਼ਟਰੀ ਪੰਜਾਬੀ ਓਲੰਪੀਅਡ ਵਿੱਚ ਸੂਬੇ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ

July 06, 2025 04:23 PM
ਤਰਸੇਮ ਸਿੰਘ ਕਲਿਆਣੀ

ਸੰਦੌੜ  : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਅੰਤਰਰਾਸ਼ਟਰੀ ਪੰਜਾਬੀ ਓਲੰਪੀਅਡ 2024 ਵਿੱਚ ਜ਼ਿਲਾ ਮਾਲੇਰ ਕੋਟਲਾ ਦੇ ਸਰਕਾਰੀ ਹਾਈ ਸਮਾਰਟ ਸਕੂਲ ਦੀਆਂ ਦੋ ਵਿਦਿਆਰਥਣਾਂ ਮਨਜੋਤ ਕੌਰ ਅਤੇ ਨਸਰੀਨ ਨੇ ਮਿਡਲ ਵਿਭਾਗ ਵਿੱਚ ਪੰਜਾਬ ਭਰ ਵਿੱਚੋਂ ਤੀਜਾ ਸਥਾਨ ਪ੍ਰਾਪਤ ਕਰਕੇ ਜ਼ਿਲਾ ਮਾਲੇਰਕੋਟਲਾ ਦਾ ਨਾਂ ਰੋਸ਼ਨ ਕੀਤਾ। ਇਸ ਪ੍ਰਾਪਤੀ ਤੇ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਜੀ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਆਡੀਟੋਰੀਅਮ ਵਿੱਚ ਸਮਾਗਮ ਕਰਕੇ ਇਹਨਾਂ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਹੈੱਡਮਾਸਟਰ ਸ੍ਰੀ ਸੱਜਾਦ ਅਲੀ ਗੌਰੀਆ ਨੇ ਦੱਸਿਆ ਕਿ ਸਾਡੇ ਸਕੂਲ ਅਤੇ ਪਿੰਡ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਚੁਣੇ ਗਏ ਕੁਲ 33 ਵਿਦਿਆਰਥੀਆਂ ਵਿੱਚੋਂ ਦੋ ਵਿਦਿਆਰਥੀ ਸਰਕਾਰੀ ਹਾਈ ਸਮਾਰਟ ਸਕੂਲ ਖੁਰਦ ਨਾਲ ਸੰਬੰਧਿਤ ਹਨ । ਜਿਨਾਂ ਨੇ ਸਟੇਟ ਪੱਧਰ ਤੇ ਆਪਣਾ ਨਾਂ ਚਮਕਾਇਆ ਹੈ । ਇਸ ਪ੍ਰਾਪਤੀ ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਜ਼ਿਲਾ ਸਿੱਖਿਆ ਅਫਸਰ ਸੰਗਰੂਰ ਅਤੇ ਮਾਲੇਰ ਕੋਟਲਾ ਸ਼੍ਰੀਮਤੀ ਤਰਵਿੰਦਰ ਕੌਰ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਸੰਗਰੂਰ ਸ੍ਰੀਮਤੀ ਮਨਜੀਤ ਕੌਰ ਨੇ ਸਕੂਲ ਮੁਖੀ ਸਮੇਤ ਸਮੂਹ ਸਟਾਫ ਨੂੰ ਵਧਾਈ ਦਿੱਤੀ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ. ਸਤਪਾਲ ਸਿੰਘ ਅਤੇ ਪਿੰਡ ਖੁਰਦ ਦੇ ਸਰਪੰਚ ਸ. ਕੁਲਬੀਰ ਸਿੰਘ ਨੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਦੱਸਿਆ ਕਿ ਖੁਰਦ ਪਿੰਡ ਦਾ ਹਾਈ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਯੋਗਦਾਨ ਨਿਭਾ ਰਿਹਾ ਹੈ। ਹਰੇਕ ਸਾਲ ਸਕੂਲ ਦੇ ਵਿਦਿਆਰਥੀ ਵਿੱਦਿਅਕ ਅਤੇ ਗੈਰ ਵਿੱਦਿਅਕ ਮੁਕਾਬਲਿਆਂ ਵਿੱਚ ਆਪਣਾ ਹੁਨਰ ਦਿਖਾਉਂਦੇ ਹਨ ਅਤੇ ਮਾਲੇਰ ਕੋਟਲਾ ਦਾ ਨਾਂ ਰੋਸ਼ਨ ਕਰਦੇ ਆ ਰਹੇ ਹਨ। ਉਹਨਾਂ ਇਹ ਸਾਰੀ ਮਿਹਨਤ ਦਾ ਸਿਹਰਾ ਸਕੂਲ ਮੁੱਖੀ ਸ੍ਰੀ ਸੱਜਾਦ ਅਲੀ ਗੌਰੀਆਂ ਨੂੰ ਦਿੰਦਿਆ ਕਿਹਾ ਕਿ ਉਹਨਾਂ ਦੀ ਯੋਗ ਅਗਵਾਈ ਵਿੱਚ ਸਮੁੱਚਾ ਸਕੂਲ ਸਟਾਫ ਬੜੀ ਮਿਹਨਤ ਅਤੇ ਲਗਨ ਦੇ ਨਾਲ ਬੱਚਿਆਂ ਦੀ ਬਿਹਤਰੀ ਅਤੇ ਉੱਜਵਲ ਭਵਿੱਖ ਲਈ ਕੰਮ ਕਰ ਰਿਹਾ ਹੈ। ਉਹਨਾਂ ਨੇ ਇਸ ਪ੍ਰਾਪਤੀ ਲਈ ਹੈਡਮਾਸਟਰ ਸ੍ਰੀ ਸੱਜਾਦ ਅਲੀ ਗੌਰੀਆ ਸਮੇਤ ਅਧਿਆਪਕ ਸ. ਗੁਰਜੀਤ ਸਿੰਘ ਨੂੰ ਵਿਸ਼ੇਸ਼ ਤੌਰ ਤੇ ਮੁਬਾਰਕਬਾਦ ਪੇਸ਼ ਕੀਤੀ ਕਿ ਉਹਨਾਂ ਦੀ ਯੋਗ ਮਿਹਨਤ ਸਦਕਾ ਹੀ ਬੱਚਿਆਂ ਨੇ ਇਹ ਪ੍ਰਾਪਤੀ ਹਾਸਲ ਕੀਤੀ ਹੈ। ਉਹਨਾਂ ਸਕੂਲ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਹਰ ਤਰ੍ਹਾਂ ਦੇ ਸਹਿਯੋਗ ਲਈ ਆਪਣੀ ਵਚਨਬੱਤਾ ਦੁਹਰਾਈ। ਪਿੰਡ ਦੇ ਪਤਵੰਤਿਆਂ ਸਮੇਤ ਜਿਲਾ ਮਾਲੇਰਕੋਟਲਾ ਦੇ ਵੱਖ ਵੱਖ ਸਕੂਲਾਂ ਵੱਲੋਂ ਇਸ ਪ੍ਰਾਪਤੀ ਤੇ ਵਧਾਈ ਸੰਦੇਸ਼ ਵੀ ਭੇਜੇ ਗਏ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸ.ਰਮਨਦੀਪ ਸਿੰਘ, ਸ.ਦਰਬਾਰਾ ਸਿੰਘ, ਸ੍ਰੀ ਸਲੀਮ ਮੁਹੰਮਦ, ਸ੍ਰੀ ਟਿਮਿਸ਼ ਬੱਤਾ, ਸ੍ਰੀਮਤੀ ਮਨਦੀਪ ਕੌਰ,ਸ੍ਰੀਮਤੀ ਗਗਨਦੀਪ ਕੌਰ, ਸ੍ਰੀਮਤੀ ਰਵੀਨਾ ,ਸ਼ਿਫਾਲੀ ਜੈਨ ,ਸ. ਕੁਲਦੀਪ ਸਿੰਘ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।

Have something to say? Post your comment

 

More in Education

ਨੀਟ 2025 ‘ਚ ਕਾਮਯਾਬ ਵਿਦਿਆਰਥੀਆਂ, ਅਧਿਆਪਕਾਂ ਅਤੇ ਟੀਮ ਮੈਂਬਰਾਂ ਦਾ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਸਨਮਾਨ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਦੂਜਾ ਸਮੈਸਟਰ) ਦਾ ਸ਼ਾਨਦਾਰ 100 ਫੀਸਦੀ ਨਤੀਜਾ

ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਿੱਚ ਲੋੜੀਂਦੀ ਸਹਾਇਤਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ

ਸੇਫ਼ ਸਕੂਲ ਵਾਹਨ ਕਮੇਟੀ ਵੱਲੋਂ ਸਕੂਲ ਬੱਸਾਂ ਦੀ ਕੀਤੀ ਜਾਵੇਗੀ ਚੈਕਿੰਗ : ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ

ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਕੇਂਦਰ ਨੇ ਕੋਚਿੰਗ ਕਲਾਸਾਂ ਲਈ ਅਰਜ਼ੀਆਂ ਮੰਗੀਆਂ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

ਸਕੂਲ ਆਫ ਐਮੀਨੈਂਸ ਬਨੂੜ ਦੇ ਵਿਦਿਅਕ ਅਤੇ ਸਹਿ ਅਕਾਦਮਿਕ ਕਿਰਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ: ਹਰਜੋਤ ਸਿੰਘ ਬੈਂਸ