Wednesday, October 15, 2025

Malwa

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਮਾਣਾ ਹਲਕੇ ਦੇ ਐਸ.ਸੀ. ਭਾਈਚਾਰੇ ਦੇ 86 ਲਾਭਪਾਤਰੀਆਂ ਨੂੰ 1.36 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਪ੍ਰਦਾਨ

July 07, 2025 04:49 PM
SehajTimes

ਪਟਿਆਲਾ ਜ਼ਿਲ੍ਹੇ ਵਿਚ ਕੁੱਲ 400 ਕੇਸਾਂ ਵਿੱਚ 4 ਕਰੋੜ 83 ਲੱਖ ਰੁਪਏ ਦੇ ਕਰਜ਼ੇ ਮਾਫ ਕੀਤੇ-ਜੌੜਮਾਜਰਾ

ਕਿਹਾ, ਪੰਜਾਬ ਸਰਕਾਰ ਨੇ ਐਸ ਸੀ ਭਾਈਚਾਰੇ ਦਾ ਕਰਜ਼ਾ ਮਾਫ ਕਰਕੇ ਵੱਡੀ ਰਾਹਤ ਦਿੱਤੀ

ਸਮਾਣਾ : ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਹਲਕੇ ਦੇ ਐਸ.ਸੀ. ਭਾਈਚਾਰੇ ਦੇ 86 ਲਾਭਪਾਤਰੀਆਂ ਨੂੰ 1.36 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਪ੍ਰਦਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਕਰਜ਼ੇ ਮੁਆਫ਼ ਕਰਕੇ ਗਰੀਬ ਪਰਿਵਾਰਾਂ ਦੀ ਬਾਂਹ ਫੜਨ ਦਾ ਵੱਡਾ ਉਪਰਾਲਾ ਕੀਤਾ ਹੈ, ਜਿਸ ਨਾਲ ਇਹ ਲਾਭਪਾਤਰੀ ਪਰਿਵਾਰ ਹੁਣ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ ਅਤੇ ਆਰਥਿਕ ਤੌਰ ‘ਤੇ ਖੁਦਮੁਖਤਾਰ ਬਣ ਸਕਣਗੇ।

          ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ 400 ਲਾਭਪਾਤਰੀਆਂ ਨੂੰ 4 ਕਰੋੜ 83 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ‌ਮਿਲਿਆ ਹੈ ਅਤੇ ਇਸ ਲਈ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ, ਜਿਸ ਨੇ ਇਸ ਭਾਈਚਾਰੇ ਦੇ ਲੋਕਾਂ ਨਾਲ ਕੀਤਾ ਵਾਅਦਾ ਪੁਗਾਇਆ ਹੈ।

          ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਐਸ.ਸੀ. ਭਾਈਚਾਰੇ ਨਾਲ ਸੰਬੰਧਤ ਪਰਿਵਾਰਾਂ ਵੱਲੋ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ ਲਏ ਗਏ ਕਰਜ਼ਿਆਂ ਨੂੰ ਮਾਫ ਕਰਕੇ ਇਕ ਵੱਡੀ ਰਾਹਤ ਪ੍ਰਦਾਨ ਕੀਤੀ ਹੈ।ਉਨ੍ਹਾਂ ਨੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡਦਿਆਂ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਲੋੜਵੰਦ ਲੋਕਾਂ ਦੀ ਮਦਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐਸ.ਸੀ ਭਾਈਚਾਰੇ ਵੱਲੋਂ ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੇ ਕਰਜ਼ੇ ਮਾਫ ਕੀਤੇ ਜਾਣ, ਕਿਉਂਕਿ ਹੜਾਂ, ਬਿਮਾਰੀਆਂ ਅਤੇ ਆਰਥਿਕ ਕਮਜ਼ੋਰੀ ਕਾਰਨ ਬਹੁਤ ਸਾਰੇ ਪਰਿਵਾਰ ਉਕਤ ਕਰਜ਼ੇ ਅਦਾ ਕਰਨ ਵਿੱਚ ਅਸਮਰੱਥ ਸਨ।

                 ਉਨ੍ਹਾਂ ਅੱਗੇ ਕਿਹਾ,ਪੰਜਾਬ ਸਰਕਾਰ ਦੇ ਇਸ ਕਦਮ ਨਾਲ ਜਿੱਥੇ ਗਰੀਬ ਪਰਿਵਾਰਾਂ ਦੇ ਮਾਨਸਿਕ ਤਣਾਅ ਨੂੰ ਖ਼ਤਮ ਕੀਤਾ ਗਿਆ ਹੈ, ਉੱਥੇ ਹੀ ਉਨ੍ਹਾਂ ਨੂੰ ਆਰਥਿਕ ਪੱਖੋਂ ਖੜੇ ਹੋਣ ਦਾ ਮੌਕਾ ਵੀ ਮਿਲਿਆ ਹੈ।

              ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਵੱਲੋਂ ਵੱਖ-ਵੱਖ ਸਕੀਮਾਂ ਹੇਠ ਇਹ ਕਰਜ਼ੇ ਘੱਟ ਵਿਆਜ ਦਰਾਂ ’ਤੇ ਦਿੱਤੇ ਜਾਂਦੇ ਹਨ, ਜਿਸ ਨਾਲ ਗਰੀਬ ਪਰਿਵਾਰਾਂ ਨੂੰ ਵਪਾਰ, ਰੋਜ਼ਗਾਰ ਅਤੇ ਸਵੈਰੋਜ਼ਗਾਰ ਸਥਾਪਿਤ ਕਰਨ ਵਿੱਚ ਮਦਦ ਮਿਲਦੀ ਹੈ।

              ਇਸ ਮੌਕੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪਟਿਆਲਾ ਵੱਲੋਂ ਜ਼ਿਲ੍ਹਾ ਮੈਨੇਜਰ ਮੰਜੂ ਬਾਲਾ, ਸਹਾਇਕ ਜ਼ਿਲ੍ਹਾ ਮੈਨੇਜਰ ਹਰਪ੍ਰੀਤ ਕੌਰ ਅਤੇ ਕਲਰਕ ਹਰਦੀਪ ਸ਼ਰਮਾ ਵੀ ਹਾਜ਼ਰ ਸਨ।ਜ਼ਿਲ੍ਹਾ ਮੈਨੇਜਰ ਮੰਜੂ ਬਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 31 ਮਾਰਚ 2020 ਤੱਕ ਦੇ ਸਾਰੇ ਕਰਜਾਂ ਕੇਸਾਂ ਵਿੱਚ ਕਰਜ਼ਾ ਮੁਆਫੀ ਕਰ ਦਿੱਤੀ ਗਈ ਹੈ।

              ਇਸ ਮੌਕੇ ਲਾਭਪਾਤਰੀ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਕਰਜ਼ਾ ਮਾਫ ਕਰਕੇ ਉਨ੍ਹਾਂ ਨੂੰ ਵਿੱਤੀ ਬੋਝ ਤੋਂ ਮੁਕਤ ਕੀਤਾ।ਉਨ੍ਹਾਂ ਕਿਹਾ ਕਿ ਹੁਣ ਉਹ ਆਪਣੇ ਬੱਚਿਆਂ ਦੀ ਪੜਾਈ ਅਤੇ ਪਰਿਵਾਰ ਦੀਆਂ ਜ਼ਰੂਰਤਾਂ ਲਈ ਬਿਹਤਰ ਤਰੀਕੇ ਨਾਲ ਯਤਨ ਕਰ ਸਕਣਗੇ।ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ ਅਤੇ ਵੱਡੀ ਗਿਣਤੀ ਵਿਚ ਲਾਭਪਾਤਰੀ ਮੌਜੂਦ ਸਨ।

 

Have something to say? Post your comment

 

More in Malwa

ਕੈਮਿਸਟਾਂ ਦਾ ਵਫ਼ਦ ਜੀਐਸਟੀ ਕਮਿਸ਼ਨਰ ਨੂੰ ਮਿਲਿਆ 

ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਸਿਹਤ ਮੰਤਰੀ ਦੇ ਘਰ ਮੂਹਰੇ ਮਨਾਉਣਗੇ ਦਿਵਾਲੀ

ਪੈਨਸ਼ਨਰਾਂ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਰੋਸ ਪੱਤਰ 

ਪੰਜਾਬ ਹੜ੍ਹਾਂ ਨਾਲ ਬੇਹਾਲ, ਸਮਾਜਿਕ ਸੰਗਠਨ ਜਸ਼ਨ ਮਨਾਉਣ 'ਚ ਮਸਰੂਫ਼ 

ਬੇਅਦਬੀ ਰੋਕੂ ਕਾਨੂੰਨ ਬਣਾਉਣ ਲਈ ਸੁਹਿਰਦ ਨਹੀਂ ਸਰਕਾਰਾਂ : ਚੱਠਾ 

ਮਠਿਆਈ ਵਿਕਰੇਤਾ ਤੋਂ 2 ਲੱਖ ਰੁਪਏ ਫਿਰੌਤੀ ਲੈਣ ਵਾਲੀ ਫਰਜ਼ੀ ਟੀਮ ਵਿਰੁੱਧ ਮਾਮਲਾ ਦਰਜ਼ 

ਸਰਬਜੀਤ ਨਮੋਲ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਭੇਜੀ 

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਦਾ ਜੱਦੀ ਪਿੰਡ ਪੋਨਾ (ਜਗਰਾਓਂ) 'ਚ ਹੋਇਆ ਸਸਕਾਰ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ