ਚੰਡੀਗੜ੍ਹ : ਦਸੂਹਾ (Punjab) ਦੇ ਪਿੰਡ ਸਗਰਾ ‘ਚ ਅੱਜ ਯਾਤਰੀਆਂ ਨਾਲ ਭਰੀ ਇੱਕ ਬੱਸ ਸਾਹਮਣੇ ਤੋਂ ਆ ਰਹੀ ਇੱਕ ਕਾਰ ਨਾਲ ਟਕਰਾ ਗਈ। ਇਸ ਤੋਂ ਬਾਅਦ ਬੱਸ ਬੇਕਾਬੂ ਹੋ ਗਈ ਅਤੇ ਸੜਕ ਦੇ ਵਿਚਕਾਰ ਪਲਟ ਗਈ, ਜਿਸ ਕਾਰਨ 8 ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ 17 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋ ਗਏ।ਮੁੱਖ ਮੰਤਰੀ ਮਾਨ ਨੇ ਇਸ ਭਿਆਨਕ ਸੜਕ ਹਾਦਸੇ ਤੇ ਦੁੱਖ ਜਤਾਇਆ ਹੈ।
ਓਨਾ ਕਿਹਾ ਕਿ “ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਸਗਰਾ ‘ਚ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਸਵਾਰੀਆਂ ਨਾਲ ਭਰੀ ਨਿਜੀ ਮਿੰਨੀ ਬੱਸ ਅਤੇ ਕਾਰ ਦੀ ਆਪਸੀ ਟੱਕਰ ਹੋਈ ਹੈ। ਜਿਸ ਵਿੱਚ ਕਈ ਲੋਕਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕਈ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ। ਇਸ ਹਾਦਸੇ ‘ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।”