Wednesday, September 17, 2025

Doaba

ਭਿੱਖੀਵਿੰਡ ਵਿਖੇ ਘਰੋਂ ਲਿਮਟ ਦੇ ਕਢਵਾਏ 3,40,000 ਰੁਪਏ ਚੋਰੀ

June 04, 2021 05:02 PM
SehajTimes
ਭਿੱਖੀਵਿੰਡ : ਕਸਬਾ ਭਿੱਖੀਵਿੰਡ ਵਿਖੇ ਪੱਟੀ ਰੋਡ ਘੋਗਿਆਂ ਵਾਲੇ ਸ਼ੈੱਲਰ ਦੇ ਰਾਹ ਤੇ ਸਥਿਤ ਕਾਰਜ ਸਿੰਘ ਪੁੱਤਰ ਕਸ਼ਮੀਰ ਸਿੰਘ ਦੇ ਘਰੋਂ ਬੁੱਧਵਾਰ ਰਾਤ ਨੂੰ ਚੋਰਾਂ ਨੇ ਘਰ ਚ ਪਏ ਤਿੱਨ ਲੱਖ ਚਾਲੀ ਹਜ਼ਾਰ ਰੁਪਏ ਦੋ ਛਾਪਾਂ ਦੋ ਵਾਲੀਆਂ ਤੇ ਹੋਰ ਸਾਮਾਨ ਲੈ ਕੇ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਕਾਰਜ ਸਿੰਘ ਪੁੱਤਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਸ ਨੇ ਮਿਤੀ ਇਕੱਤੀ ਮਈ ਨੂੰ ਪੰਜਾਬ ਐਂਡ ਸਿੰਧ ਬੈਂਕ ਵਿੱਚੋਂ ਆਪਣੀ ਲਿਮਟ ਤਿੱਨ ਲੱਖ ਰੁਪਏ ਕੱਢਵਾ ਕੇ ਘਰ ਲਿਆਂਦੇ ਸਨ। ਬਾਕੀ ਉਸ ਦੀ ਪਤਨੀ ਲੜਕੀ ਤੇ ਲੜਕੇ ਵੱਲੋਂ ਘਰ ਦੇ ਕਾਰੋਬਾਰ ਤੋਂ ਕੋਈ ਚਾਲੀ ਹਜ਼ਾਰ ਰੁਪਏ ਇਕੱਠੇ ਕੀਤੇ ਘਰ ਵਿੱਚ  ਪਹਿਲਾਂ ਪਏ ਸਨ। ਜਿਸ ਦੀ ਭਿਣਕ ਚੋਰਾਂ ਨੂੰ ਲੱਗ ਗਈ ਤੇ ਉਨ੍ਹਾਂ ਨੇ ਬੁੱਧਵਾਰ ਰਾਤ ਨੂੰ ਸਾਡੇ ਘਰ ਪਏ  ਤਿੱਨ ਲੱਖ ਚਾਲੀ ਹਜ਼ਾਰ ਰੁਪਏ ਦੋ ਛਾਪਾਂ ਤੇ ਦੋ ਵਾਲੀਆਂ ਚੋਰੀ ਕਰਕੇ ਲੈ ਗਏ। ਇਸ ਮੌਕੇ ਉੱਥੇ ਮੌਜੂਦ ਵਿਰਸਾ ਸਿੰਘ, ਜਸਵਿੰਦਰ ਸਿੰਘ, ਜਸਬੀਰ ਸਿੰਘ, ਸ਼ਮਸ਼ੇਰ ਸਿੰਘ, ਪਰਮਜੀਤ ਸਿੰਘ ਨੇ ਦੱਸਿਆ ਕਿ ਭਿੱਖੀਵਿੰਡ ਵਿੱਚ ਚੋਰਾਂ ਦੇ ਹੌਂਸਲੇ ਕਾਫੀ ਵਧ ਗਏ ਹਨ  ਤੇ ਆਏ ਦਿਨ ਕੋਈ ਨਾ ਕੋਈ ਘਟਨਾ ਵਾਪਰਦੀ ਹੀ ਰਹਿੰਦੀ ਹੈ। ਇਸ ਮੌਕੇ ਜਾਣਕਾਰੀ ਲੈਣ ਪਹੁੰਚੇ ਏ ਐਸ ਆਈ ਪਵਨ ਕੁਮਾਰ ਨੇ ਕਿਹਾ ਕਿ ਪੁਲਿਸ ਪੂਰੀ ਮੁਸਤੈਦੀ ਨਾਲ ਜਾਂਚ ਪਡ਼ਤਾਲ ਕਰ ਰਹੀ ਹੈ ਤੇ ਜਲਦ ਹੀ ਚੋਰ ਸਲਾਖਾਂ ਪਿੱਛੇ ਹੋਣਗੇ।

Have something to say? Post your comment

 

More in Doaba

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ