ਸੁਨਾਮ : ਸੁਨਾਮ ਨੇੜਲੇ ਪਿੰਡ ਚੌਵਾਸ ਜਖੇਪਲ ਵਿਖੇ ਛੁੱਟੀ 'ਤੇ ਆਏ ਫੌਜ ਦੇ ਇੱਕ ਜਵਾਨ ਨੇ ਗਲ ਫਾਹਾ ਲੈਕੇ ਖੁਦਕੁਸ਼ੀ ਕਰ ਲਈ ਹੈ। ਸੋਮਵਾਰ ਨੂੰ ਸ਼ਹੀਦ ਊਧਮ ਸਿੰਘ ਸਰਕਾਰੀ ਹਸਪਤਾਲ ਸੁਨਾਮ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦਿਆਂ ਥਾਣਾ ਧਰਮਗੜ੍ਹ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਚੌਵਾਸ ਜਖੇਪਲ ਦਾ 28 ਕੁ ਵਰ੍ਹਿਆਂ ਦਾ ਮੇਜ਼ਰ ਸਿੰਘ ਪੁੱਤਰ ਦਰਸ਼ਨ ਸਿੰਘ ਜਿਹੜਾ ਫੌਜ ਵਿੱਚ ਨੌਕਰੀ ਕਰਦਾ ਸੀ ਅਤੇ ਹੁਣ ਛੁੱਟੀ 'ਤੇ ਆਪਣੇ ਘਰ ਆਇਆ ਹੋਇਆ ਸੀ। ਉਸਨੇ ਅੱਜ ਸਵੇਰੇ ਦਸ ਕੁ ਵਜੇ ਖੇਤ ਬਿਜਲੀ ਵਾਲ਼ੀ ਮੋਟਰ ਦੇ ਕੋਠੇ 'ਚ ਜਾਕੇ ਗਲ ਫਾਹਾ ਲੈਕੇ ਖੁਦਕਸ਼ੀ ਕਰ ਲਈ ਗਈ।ਉਨ੍ਹਾਂ ਆਖਿਆ ਕਿ ਖੁਦਕਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀ ਲੱਗ ਸਕਿਆ। ਪੁਲਿਸ ਵੱਲੋਂ ਇਸ ਮਾਮਲੇ ਦੀ ਪੜ੍ਹਤਾਲ ਕੀਤੀ ਜਾ ਰਹੀ ਹੈ ਅਤੇ ਪੜ੍ਹਤਾਲ ਉਪਰੰਤ ਜੋ ਵੀ ਗੱਲ ਸਾਹਮਣੇ ਆਵੇਗੀ ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਮ੍ਰਿਤਕ ਦੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।