ਕੁਰਾਲੀ : ਸਥਾਨਕ ਸ਼ਹਿਰ ਦੀ ਹੱਦ ‘ਚ ਪੈਂਦੇ ਪਿੰਡ ਚਨਾਲੋਂ ਦੇ ਸ਼ਿਵ ਮੰਦਰ ਵਿਖੇ ਕੌਂਸਲਰ ਬਹਾਦਰ ਸਿੰਘ ਓਕੇ ਦੇ ਯਤਨਾਂ ਸਦਕਾ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਦੀ ਟੀਮ ਵੱਲੋਂ ਪੁਰਾਣੀਆਂ ਬੀਮਾਰੀਆਂ ਦਾ ਮੁਫ਼ਤ ਹੋਮਿਓਪੈਥਿਕ ਇਲਾਜ਼ ਕਰਨ ਲਈ ਇੱਕ ਮੈਡੀਕਲ ਕੈਂਪ ਲਗਾਇਆ ਗਿਆ। ਪਿੰਡ ਚਨਾਲੋਂ ਦੇ ਸਾਬਕਾ ਕੌਂਸਲਰ ਪ੍ਰਦੀਪ ਕੁਮਾਰ ਰੂੜਾ ਦੀ ਦੇਖਰੇਖ ਹੇਠ ਕੁਰਾਲੀ ਦੀ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਦੇ ਡਾਕਟਰ ਮਨਮੀਤ ਕੌਰ ਦੀ ਅਗਵਾਈ ਪੰਜਾਬ ਸਰਕਾਰ ਹੋਮਿਓਪੈਥਿਕ ਵਿਭਾਗ ਮਰੀਜ਼ਾਂ ਦੀਆਂ ਪੁਰਾਣੀਆਂ ਬੀਮਾਰੀਆਂ ਦਾ ਮੁਫ਼ਤ ਹੋਮਿਓਪੈਥਿਕ ਇਲਾਜ਼ ਕਰਨ ਲਈ ਇੱਕ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਵਾਰਡ ਨੰਬਰ 10 ਦੇ ਕੌਂਸਲਰ ਬਹਾਦਰ ਸਿੰਘ ਓਕੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਕੈਂਪ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਡਾਕਟਰ ਮਨਮੀਤ ਕੌਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਪਿੰਡ ਦੇ ਕਰੀਬ 100 ਮਰੀਜ਼ਾਂ ਦੀਆ ਵੱਖ ਵੱਖ ਬੀਮਾਰੀਆਂ ਦੀ ਜਾਂਚ ਕੀਤੀ ਗਈ। ਡਾਕਟਰ ਮਨਮੀਤ ਕੌਰ ਨੇ ਦੱਸਿਆ ਕਿ ਇਸ ਮੌਕੇ ਚਮੜੀ ਦੀਆਂ ਵੱਖ ਵੱਖ ਰੋਗਾਂ, ਇਸਤਰੀ ਰੋਗਾਂ, ਸ਼ੁਗਰ,ਬੀਪੀ, ਜੋੜਾਂ ਦੇ ਦਰਦ , ਮੋਟਾਪਾ, ਥਾਇਰਾਇਡ, ਮਾਨਸਿਕ ਰੋਗ ਆਦਿ ਪੁਰਾਣੀਆਂ ਬਿਮਾਰੀਆਂ ਦੇ ਵਖ ਵਖ ਮਰੀਜ਼ਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਮਰੀਜਾਂ ਨੂੰ ਪੰਜਾਬ ਸਰਕਾਰ ਹੋਮਿਓਪੈਥਿਕ ਵਿਭਾਗ ਵੱਲੋਂ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਮੌਕੇ ਖੁਸ਼ਵੰਤ ਕੌਰ, ਚਾਂਦ ਰਾਣਾ, ਸਾਬਕਾ ਕੌਂਸਲਰ ਮੁਕੇਸ਼ ਰਾਣਾ, ਇੰਦਰਜੀਤ ਸਿੰਘ, ਸੁਮੇਲ ਸਿੰਘ, ਪ੍ਰੀਤਮ ਸਿੰਘ, ਇੰਦਰਜੀਤ ਸਿੰਘ, ਹਰਜਿੰਦਰ ਸਿੰਘ, ਮਨਜੀਤ ਕੌਰ, ਮਨਪ੍ਰੀਤ ਕੌਰ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਮਹਿੰਦਰ ਸਿੰਘ, ਕਮਲਜੀਤ ਸਿੰਘ ਆਦਿ ਹਾਜ਼ਰ ਸਨ।