Sunday, February 01, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Chandigarh

ਯੁੱਧ ਨਸ਼ਿਆਂ ਵਿਰੁਧ ਦਾ 128ਵਾਂ ਦਿਨ: 3.8 ਕਿਲੋ ਹੈਰੋਇਨ, 5 ਕਿਲੋ ਅਫੀਮ ਸਮੇਤ 110 ਨਸ਼ਾ ਤਸਕਾਰ ਕਾਬੂ

July 07, 2025 07:54 PM
ਅਮਰਜੀਤ ਰਤਨ

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ "ਯੁੱਧ ਨਸ਼ਿਆਂ ਵਿਰੁਧ" ਦੇ 128ਵੇਂ ਦਿਨ , ਪੰਜਾਬ ਪੁਲਿਸ ਨੇ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.8 ਕਿਲੋਗ੍ਰਾਮ ਹੈਰੋਇਨ, 5 ਕਿਲੋਗ੍ਰਾਮ ਅਫੀਮ ਅਤੇ 906 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ। ਇਸ ਦੇ ਨਾਲ, ਸਿਰਫ਼ 128 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,878 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 108 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 425 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ ਅਤੇ ਰਾਜ ਭਰ ਵਿੱਚ 78 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 475 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ -ਅੱਡੀਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ 'ਨਸ਼ਾ ਛੁਡਾਊ' ਦੇ ਹਿੱਸੇ ਵਜੋਂ ਅੱਜ 54 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਟਿਆਲਾ ਅਤੇ ਨਾਭਾ ਜੇਲ੍ਹਾਂ ਦਾ ਅਚਨਚੇਤ ਨਿਰੀਖਣ

ਗੁਜਰਾਤ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਕੀਤਾ ਦੌਰਾ

ਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ

ਸੰਜੀਵ ਅਰੋੜਾ ਦੇ ਨਿਰੰਤਰ ਯਤਨਾਂ ਸਦਕਾ ਲਗਭਗ 30 ਸਾਲਾਂ ਦੇ ਅਰਸੇ ਬਾਅਦ ਹਲਵਾਰਾ ਹਵਾਈ ਅੱਡੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ

ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਦੀ ਸਮੱਸਿਆ ਦੇ ਟਾਕਰੇ ਲਈ ਲਈ 'ਯੁੱਧ ਨਸ਼ਿਆਂ ਵਿਰੁੱਧ' ਤਹਿਤ 200 ਕਾਲਜਾਂ ਦੇ ਫੈਕਲਟੀ ਮੈਂਬਰਾਂ ਨੂੰ ਦਿੱਤੀ ਸਿਖਲਾਈ

ਐਸ.ਸੀ. ਕਮਿਸ਼ਨ ਵੱਲੋਂ ਡੀ.ਐਸ.ਪੀ. ਤਲਬ

ਗੈਂਗਸਟਰਾਂ ‘ਤੇ ਵਾਰ’ ਦਾ 12ਵਾਂ ਦਿਨ: ਪੰਜਾਬ ਪੁਲਿਸ ਨੇ 727 ਥਾਵਾਂ 'ਤੇ ਕੀਤੀ ਛਾਪੇਮਾਰੀ; 5 ਹਥਿਆਰਾਂ ਸਮੇਤ 192 ਕਾਬੂ

ਸਪੀਕਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਪੰਜਾਬ ਦੇ ਪ੍ਰਮੁੱਖ ਮੁੱਦਿਆਂ ਨੂੰ ਤੁਰੰਤ ਹੱਲ ਕਰਨ 'ਤੇ ਦਿੱਤਾ ਜ਼ੋਰ

ਬਰਿੰਦਰ ਕੁਮਾਰ ਗੋਇਲ ਵੱਲੋਂ ਲੀਗਲ ਮਾਈਨਿੰਗ ਸਾਈਟਾਂ ਸਬੰਧੀ ਸਾਰੀਆਂ ਪ੍ਰਵਾਨਗੀਆਂ ਤੁਰੰਤ ਜਾਰੀ ਕਰਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ